03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਕਣਕ ਦੀ ਫ਼ਸਲ ਵੇਚਣ ਲਈ ਕਿਸਾਨ ਹੋ ਰਹੇ ਹਨ ਖੱਜਲ : ਸੋਨਾ ਮੌੜ <br/>

ਅਜੀਤ ਡੈਸਕ 19-04-2026
ਕੋਟਕਪੂਰਾ, 18 ਅਪੈ੍ਰਲ (ਮੋਹਰ ਸਿੰਘ ਗਿੱਲ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹੋਏ ਸਾਰੇ ਚੋਣ ਪੂਰੇ ਕਰਨ 'ਚ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ | ਇਨ੍ਹਾਂ ਦਿਨਾਂ 'ਚ ਸੂਬੇ ਦੀਆਂ ਦਾਣਾ ਮੰਡੀਆਂ 'ਚ ਕਿਸਾਨਾਂ ਨੂੰ ਆਪਣੀ ਕਣਕ ਦੀ ਫ਼ਸਲ ਵੇਚਣ ਲਈ ਲਗਾਤਾਰ ਖੱਜਲ-ਖ਼ੁਆਰ ਹੋਣਾ ਪੈ ਰਿਹਾ ਹੈ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਰੁਪਿੰਦਰਜੀਤ ਸਿੰਘ ਸੋਨਾ ਮੌੜ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਆਏ ਦਿਨ ਮੌਸਮ 'ਚ ਹੋ ਰਹੇ ਫੇਰਬਦਲ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਚਿੰਤਾ ਸਤਾ ਰਹੀ ਹੈ | ਕਿਸਾਨਾਂ ਦੀ ਸੂਬੇ ਦੀਆਂ ਮੰਡੀਆਂ 'ਚ ਕੋਈ ਸੁਣਵਾਈ ਨਹੀਂ ਹੋ ਰਹੀ | ਸੋਨਾ ਮੌੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੀਆਂ ਮੰਡੀਆਂ 'ਚ ਪਹਿਲੀ ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ, ਪਰ ਦੋ ਹਫ਼ਤੇ ਲੰਘ ਜਾਣ ਦੇ ਬਾਵਜੂਦ ਵੀ ਮੰਡੀਆਂ ਖ਼ਰੀਦ ਪ੍ਰਬੰਧ ਪੁਖ਼ਤਾ ਨਜ਼ਰ ਨਹੀਂ ਆ ਰਹੇ | ਉਨ੍ਹਾਂ ਕਿਹਾ ਕਿ ਕਈ ਕਿਸਾਨ ਕਣਕ ਵੇਚਣ ਲਈ ਮੰਡੀਆਂ 'ਚ ਪਿਛਲੇ 10 ਦਿਨਾਂ ਤੋਂ ਬੈਠੇ ਹਨ ਅਤੇ ਸਰਕਾਰੀ ਖ਼ਰੀਦ ਦੀ ਬੇਸਬਰੀ ਨਾਲ ਉਡੀਕ ਕਰਕੇ ਪ੍ਰੇਸ਼ਾਨੀ ਝੱਲਣ ਲਈ ਮਜਬੂਰ ਹਨ |

ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਵਿਸਾਖੀ ਅਤੇ ਜਲਿ੍ਹਆਂਵਾਲਾ ਬਾਗ ਦੇ ਸਾਕੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।