03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

ਅਜੀਤ ਡੈਸਕ 19-04-2026
ਫ਼ਰੀਦਕੋਟ, 18 ਅਪ੍ਰੈਲ (ਸਰਬਜੀਤ ਸਿੰਘ)–ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਚਹਿਲ ਤੋਂ 30 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਾਕਮ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਚਹਿਲ ਤੋਂ ਅੱਗੇ ਚੌਰਸਤੇ 'ਤੇ ਪੁੱਜੇ ਤਾਂ ਬੰਦ ਪਏ ਇਕ ਢਾਬੇ ਨਜ਼ਦੀਕ ਹਰਦੀਪ ਸਿੰਘ ਉਰਫ਼ ਗੋਲੂ ਪੁੱਤਰ ਗੁਰਜੰਟ ਸਿੰਘ ਅਤੇ ਗੁਰਪਿਆਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਚਹਿਲ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਫਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਅੱਠਵੀਂ ਦੀ ਮੈਰਿਟ ਵਾਲੇ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਕਣਕ ਦੀ ਫ਼ਸਲ ਵੇਚਣ ਲਈ ਕਿਸਾਨ ਹੋ ਰਹੇ ਹਨ ਖੱਜਲ : ਸੋਨਾ ਮੌੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।