03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸਪੀਕਰ ਸੰਧਵਾਂ ਦੇ ਜਨਮ ਦਿਨ ਮੌਕੇ ਪੀ.ਬੀ.ਜੀ. ਵੈਲਫ਼ੇਅਰ ਕਲੱਬ ਵਲੋਂ ਖ਼ੂਨਦਾਨ ਕੈਂਪ ਲਗਾਇਆ

ਅਜੀਤ ਡੈਸਕ 19-04-2026
ਕੋਟਕਪੂਰਾ, 18 ਅਪੈ੍ਰਲ (ਮੇਘਰਾਜ)-ਖੂਨਦਾਨੀ ਸੰਸਥਾ ਪੀ.ਬੀ.ਜੀ ਵੈਲਫੇਅਰ ਕਲੱਬ ਦੇ ਪ੍ਰਧਾਨ ਰਾਜੀਵ ਮਲਿਕ ਅਤੇ ਪ੍ਰੋਜੈਕਟ ਇੰਚਾਰਜ ਰਵੀ ਅਰੋੜਾ ਦੀ ਅਗਵਾਈ ਹੇਠ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਜਨਮ ਦਿਨ ਦੀ ਖੁਸ਼ੀ 'ਚ ਸਥਾਨਕ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਦੇ ਬਲੱਡ ਬੈਂਕ 'ਚ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦੀ ਸ਼ੁਰੂਆਤ ਐਡਵਕੋਟ ਬੀਰਇੰਦਰ ਸਿੰਘ ਸੰਧਵਾਂ ਨੇ ਕੀਤੀ | ਉਨ੍ਹਾਂ ਸੰਸਥਾ ਨੂੰ ਸਪੀਕਰ ਸੰਧਵਾਂ ਦੇ ਅਖਤਿਆਰੀ ਕੋਟੇ 'ਚੋਂ 2 ਲੱਖ ਰੁਪਏ ਦਾ ਚੈੱਕ ਸੌਂਪਿਆ | ਉਨ੍ਹਾਂ ਦੱਸਿਆ ਕਿ ਕਲੱਬ ਵਲੋਂ ਖੂਨਦਾਨ ਦੇ ਖੇਤਰ ਵਿਚ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ | ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ ਨੇ ਸੰਸਥਾ ਦੇ ਸੇਵਾ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ 'ਖੂਨਦਾਨ ਮਹਾਦਾਨ' ਤਹਿਤ ਲੋੜਵੰਦ ਮਰੀਜ਼ਾਂ ਨੂੰ ਵੱਖ ਵੱਖ ਗਰੁੱਪਾਂ ਦਾ ਖੂਨ ਦਾਨ ਕਰਨ ਵਾਲੇ ਸੇਵਾ ਕਾਰਜ ਪ੍ਰਸੰਸਾਯੋਗ ਹਨ | ਇਸ ਮੌਕੇ ਸਪੀਕਰ ਸੰਧਵਾਂ ਦੇ ਪੀ.ਆਰ.ਓ ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਮੀਤ ਪ੍ਰਧਾਨ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ, ਪੈ੍ਰਸ ਸਕੱਤਰ ਗੁਰਿੰਦਰ ਸਿੰਘ, ਸੁਖਵਿੰਦਰ ਸਿੰਘ ਧਾਲੀਵਾਲ, ਡਾ. ਸਲਮਾਨ ਕਪੂਰ, ਓਮ ਪ੍ਰਕਾਸ਼, ਸੁਖਵਿੰਦਰ ਸਿੰਘ, ਜਰਨੈਲ ਸਿੰਘ ਬੁੱਟਰ, ਪ੍ਰਗਟ ਸਿੰਘ, ਅਸ਼ੋਕ ਕੁਮਾਰ, ਚਮਨ ਲਾਲ ਗਰੋਵਰ ਸਮੇਤ ਹੋਰ ਵੀ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਅੱਠਵੀਂ ਦੀ ਵਿਦਿਆਥਣ ਤਮੰਨਾ ਨੂੰ ਸੂਬਾ ਸਿੰਘ ਬਾਦਲ ਨੇ ਘਰ ਪਹੁੰਚ ਕੇ ਕੀਤਾ ਸਨਮਾਨਿਤ ਅਗਲੀ ਖ਼ਬਰ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਅੱਠਵੀਂ ਦੀ ਮੈਰਿਟ ਵਾਲੇ ਵਿਦਿਆਰਥੀ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।