03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਅੱਠਵੀਂ ਦੀ ਵਿਦਿਆਥਣ ਤਮੰਨਾ ਨੂੰ ਸੂਬਾ ਸਿੰਘ ਬਾਦਲ ਨੇ ਘਰ ਪਹੁੰਚ ਕੇ ਕੀਤਾ ਸਨਮਾਨਿਤ

ਅਜੀਤ ਡੈਸਕ 19-04-2026
ਜੈਤੋ, 18 ਅਪੈ੍ਰਲ (ਗੁਰਮੀਤਪਾਲ ਰੋੜੀਕਪੂਰਾ)-ਅੱਠਵੀਂ ਜਮਾਤ ਵਿਚ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਹਾਸਿਲ ਕਰਕੇ ਇਲਾਕੇ ਦਾ ਨਾਮ ਰੌਸ਼ਨ ਕਰਨ ਵਾਲੀ ਹੋਣਹਾਰ ਵਿਦਿਆਰਥਣ ਤਮੰਨਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਵਲੋਂ ਵਿਸ਼ੇਸ਼ ਤੌਰ 'ਤੇ ਘਰ ਪਹੁੰਚ ਕੇ ਸਨਮਾਨਿਤ ਕੀਤਾ | ਸੂਬਾ ਸਿੰਘ ਬਾਦਲ ਨੇ ਤਮੰਨਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਸਦੀ ਇਸ ਵੱਡੀ ਉਪਲਬਧੀ ਲਈ ਉਸਨੂੰ ਸਨਮਾਨ ਚਿੰਨ੍ਹ ਨਾਲ ਹੌਸਲਾ ਅਫ਼ਜ਼ਾਈ ਕੀਤੀ | ਉਨ੍ਹਾਂ ਕਿਹਾ ਕਿ ਤਮੰਨਾ ਵਰਗੇ ਹੋਣਹਾਰ ਬੇਟੀਆਂ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੁੰਦੇ ਹਨ ਅਤੇ ਇਨ੍ਹਾਂ ਦੀ ਮਿਹਨਤ ਹੋਰ ਵਿਦਿਆਰਥੀਆਂ ਨੂੰ ਵੀ ਅੱਗੇ ਵੱਧਣ ਲਈ ਪ੍ਰੇਰਿਤ ਕਰਦੀ ਹੈ | ਉਨ੍ਹਾਂ ਤਮੰਨਾ ਦੇ ਮਾਪਿਆਂ ਅਤੇ ਅਧਿਆਪਕਾਂ ਦੀ ਵੀ ਪ੍ਰਸੰਸਾ ਕੀਤੀ, ਜਿਨ੍ਹਾਂ ਦੀ ਰਹਿਨੁਮਾਈ ਨਾਲ ਉਸਨੇ ਇਹ ਉੱਚ ਕਾਮਯਾਬੀ ਹਾਸਿਲ ਕੀਤੀ | ਇਸ ਮੌਕੇ ਗੁਰਮੀਤ ਸਿੰਘ ਬਰਾੜ ਸਾਬਕਾ ਡਾਇਰੈਕਟਰ ਖੇਤੀਬਾੜੀ ਵਿਕਾਸ ਬੈਂਕ ਜੈਤੋ, ਐਡਵੋਕੇਟ ਅਮਿਤ ਮਿੱਤਲ, ਸਮਾਜ ਸੇਵੀ ਪ੍ਰਵੀਨ ਸਿੰਗਲਾ ਪਿੰਨਾ, ਰਾਜਵਿੰਦਰ ਸਿੰਘ ਦਬੜੀਖਾਨਾ, ਸੰਜੀਵ ਕੁਮਾਰ, ਅਜੇ ਸਿੰਗਲਾ, ਪ੍ਰਧਾਨ ਨਾਨਕ ਚੰਦ, ਅੰਮਿ੍ਤਪਾਲ ਸਿੰਘ, ਨੌਜਵਾਨ ਆਗੂ ਪ੍ਰਭਦੀਪ ਸਿੰਘ ਰਾਊਵਾਲਾ ਵਲੋਂ ਹੋਣਹਾਰ ਵਿਦਿਆਰਥਣ ਤਮੰਨਾ ਨਾਲ ਖੁਸ਼ੀ ਦਾ ਇਜ਼ਹਾਰ ਕਰਦਿਆਂ ਪਰਿਵਾਰਕ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ ਗਈ |
ਪਿਛਲੀ ਖ਼ਬਰ ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ (ਰਜਿ:) ਫ਼ਰੀਦਕੋਟ ਦੀ ਮੀਟਿੰਗ ਅਗਲੀ ਖ਼ਬਰ ਸਪੀਕਰ ਸੰਧਵਾਂ ਦੇ ਜਨਮ ਦਿਨ ਮੌਕੇ ਪੀ.ਬੀ.ਜੀ. ਵੈਲਫ਼ੇਅਰ ਕਲੱਬ ਵਲੋਂ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।