04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਕਨਵੀਨਰ ਦੇਵਿੰਦਰ ਪਾਲ ਸਿੰਘ ਨੇ ਨਾਇਬ ਸਿੰਘ ਸੈਣੀ ਮੁੱਖ ਮੰਤਰੀ ਹਰਿਆਣਾ ਨਾਲ ਕੀਤੀ ਮੁਲਾਕਾਤ <br/>

ਅਜੀਤ ਡੈਸਕ 19-04-2026
ਫ਼ਰੀਦਕੋਟ, 18 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ ਅਨਏਡਿਡ ਕਾਲਜਾਂ ਦੇ ਕਨਵੀਨਰ ਦੇਵਿੰਦਰ ਪਾਲ ਸਿੰਘ ਨੇ ਨਾਇਬ ਸਿੰਘ ਸੈਣੀ ਮੁੱਖ ਮੰਤਰੀ ਹਰਿਆਣਾ ਨਾਲ ਮੁਲਾਕਾਤ ਕੀਤੀ ਅਤੇ ਕਾਲਜਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ | ਇਸ ਮੁਲਾਕਾਤ ਦਾ ਪ੍ਰਬੰਧ ਵਾਸੂ ਸ਼ਰਮਾ ਚੇਅਰਮੈਨ ਚੰਡੀਗੜ੍ਹ ਇਮੀਗ੍ਰੇਸ਼ਨ ਦੇ ਯਤਨਾ ਸਦਕਾ ਹੋਇਆ | ਦਵਿੰਦਰ ਪਾਲ ਸਿੰਘ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਬਹੁਤੇ ਐਸ.ਸੀ ਵਿਦਿਆਰਥੀ ਸਕਾਲਰਸ਼ਿਪ ਮਿਲਣ ਤੋਂ ਬਾਅਦ ਕਾਲਜ ਛੱਡ ਦਿੰਦੇ ਹਨ ਜਿਸ ਨਾਲ ਪ੍ਰਾਈਵੇਟ ਕਾਲਜਾਂ ਦਾ ਮਾਲੀ ਨੁਕਸਾਨ ਹੁੰਦਾ ਹੈ ਤੇ ਨਾਲ ਹੀ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਮੁਫ਼ਤ ਪੜ੍ਹਾਈ ਕਰਵਾਉਣ ਦੇ ਮਕਸਦ ਨੂੰ ਵੀ ਢਾਅ ਲੱਗਦੀ ਹੈ | ਦੂਸਰਾ ਮੁੱਦਾ ਉਨ੍ਹਾਂ ਸਕਿਲਡ ਡਿਵੈੱਲਮੈਂਟ ਦਾ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਇਸ ਸਕੀਮ ਤਹਿਤ ਕਰੋੜਾਂ ਰੁਪਏ ਆ ਰਹੇ ਹਨ ਪ੍ਰੰਤੂ ਉਸ ਦਾ ਲਾਭ ਆਮ ਲੋਕਾਂ ਤੱਕ ਨਹੀਂ ਪਹੁੰਚ ਰਿਹਾ | ਮੁੱਖ ਮੰਤਰੀ ਨੂੰ ਬੇਨਤੀ ਕੀਤੀ ਕਿ ਜੇ ਸਕੀਮ ਇੰਜੀਨੀਅਰਿੰਗ ਕਾਲਜਾਂ ਰਾਹੀਂ ਲੋਕਾਂ ਤੱਕ ਪਹੁੰਚਾਈ ਜਾਵੇ ਤਾਂ ਇਸ ਦਾ ਲਾਭ ਦੇ ਲੋਕਾਂ ਨੂੰ ਮਿਲੇਗਾ | ਅੱਜ ਪੰਜਾਬ ਅੰਦਰ ਪਲੰਬਰ, ਮੋਟਰ ਮਕੈਨਿਕ, ਏ.ਸੀ ਮਕੈਨਿਕ, ਕਾਰਪੇਂਟਰ ਅਤੇ ਹੋਰ ਬਹੁਤ ਸਾਰੇ ਮਕੈਨਿਕਾ ਦੀ ਜ਼ਰੂਰਤ ਹੈ ਜੋ ਇਸ ਸਕੀਮ ਅਧੀਨ ਤਿਆਰ ਕੀਤੇ ਜਾ ਸਕਦੇ ਹਨ | ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਕੇਂਦਰ ਸਰਕਾਰ ਦੇ ਧਿਆਨ ਵਿਚ ਲਿਆ ਕੇ ਇਸ ਮਸਲੇ ਦੇ ਜਲਦੀ ਹੱਲ ਲਈ ਕੋਸ਼ਿਸ਼ ਕਰਨਗੇ | ਦਵਿੰਦਰ ਪਾਲ ਸਿੰਘ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਕੈਬਨਿਟ ਗੁਰਮੀਤ ਸਿੰਘ ਖੁੱਡੀਆਂ ਨੇ ਸਿਵੀਆਂ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/> ਅਗਲੀ ਖ਼ਬਰ ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ (ਰਜਿ:) ਫ਼ਰੀਦਕੋਟ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।