04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਕੈਬਨਿਟ ਗੁਰਮੀਤ ਸਿੰਘ ਖੁੱਡੀਆਂ ਨੇ ਸਿਵੀਆਂ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/>

ਅਜੀਤ ਡੈਸਕ 19-04-2026
ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬਲਦੇਵ ਸਿੰਘ ਸਿਵੀਆ (ਸੀਨੀਅਰ ਐਡਵੋਕੇਟ) ਦੇ ਗ੍ਰਹਿ ਵਿਖੇ ਪਹੁੰਚੇ ਅਤੇ ਉਨ੍ਹਾਂ ਦੀ ਧਰਮ ਪਤਨੀ ਸਰਦਾਰਨੀ ਹਰਜੀਤ ਕੌਰ ਦੇ ਸਦੀਵੀ ਵਿਛੋੜੇ 'ਤੇ ਸਿਵੀਆ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਸ: ਖੁੱਡੀਆਂ ਨੇ ਕਿਹਾ ਕਿ ਮਾਤਾ ਹਰਜੀਤ ਕੌਰ ਦਾ ਵਿਛੋੜਾ ਬਹੁਤ ਦੁਖਦਾਈ ਹੈ ਅਤੇ ਇਸ ਪਰਿਵਾਰ ਨਾਲ ਸਾਡੀ ਪੁਰਾਤਨ ਸਾਂਝ ਹੈ | ਉਨ੍ਹਾਂ ਬਲਦੇਵ ਸਿੰਘ ਸਿਵੀਆ ਤੋਂ ਇਲਾਵਾ ਉਨ੍ਹਾਂ ਦੇ ਸਪੁੱਤਰ ਕਿ੍ਸ਼ਨਜੀਤ ਸਿੰਘ ਸਿਵੀਆ, ਡਾ. ਕੰਵਰਜੀਤ ਸਿੰਘ ਸਿਵੀਆ, ਸਪੁੱਤਰੀ ਸੁਖਮੀਤ ਕੌਰ ਅਤੇ ਦਾਮਾਦ ਡਾ. ਚਰਨਜੀਤ ਸਿੰਘ ਅÏਲਖ ਡੀਨ ਖੇਤੀਬਾੜੀ ਕਾਲਜ ਪੀ.ਏ.ਯੂ. ਲੁਧਿਆਣਾ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਗੁਰਨਾਜ ਸਿੰਘ ਅÏਲਖ, ਐਡਵੋਕੇਟ ਸੁਖਮੰਦਰ ਸਿੰਘ ਥਾਂਦੇਵਾਲਾ, ਪ੍ਰਵੀਨ ਸ਼ਰਮਾ, ਐਡਵੋਕੇਟ ਜਗਪ੍ਰੀਤ ਗਿਰਧਰ ਹਾਜ਼ਰ ਸਨ | ਇਸ ਤੋਂ ਪਹਿਲਾਂ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਦਾਸ ਗਿਰਧਰ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫੱਤਣਵਾਲਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਾਵਾ ਗੁਰਿੰਦਰ ਸਿੰਘ ਕੋਕੀ, ਭਾਈ ਰਾਹੁਲ ਸਿੰਘ ਸਿੱਧੂ, ਐਡਵੋਕੇਟ ਅਸ਼ੋਕ ਗਿਰਧਰ ਸਮੇਤ ਹੋਰ ਆਗੂਆਂ ਨੇ ਦੁੱਖ ਪ੍ਰਗਟ ਕੀਤਾ ਅਤੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ |

ਪਿਛਲੀ ਖ਼ਬਰ ਪੀ.ਯੂ. ਦੇ ਰਿਜਨਲ ਸੈਂਟਰ ਵਿਖੇ ਤਿੰਨ ਰੋਜ਼ਾ ਲੈਕਚਰ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਕਨਵੀਨਰ ਦੇਵਿੰਦਰ ਪਾਲ ਸਿੰਘ ਨੇ ਨਾਇਬ ਸਿੰਘ ਸੈਣੀ ਮੁੱਖ ਮੰਤਰੀ ਹਰਿਆਣਾ ਨਾਲ ਕੀਤੀ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।