04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਸਿਖਲਾਈ ਮੁਕਾਬਲੇ ਕਰਵਾਏ

ਅਜੀਤ ਡੈਸਕ 19-04-2026
ਮਲੋਟ, 18 ਅਪ੍ਰੈਲ (ਪਾਟਿਲ)-ਪਿੰਡ ਸਰਾਵਾਂ ਬੋਦਲਾਂ ਵਿਖੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਪ੍ਰਕਾਸ਼ ਵਿਚ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਉਪਰੰਤ ਕਥਾ ਕੀਰਤਨ ਹੋਇਆ ਅਤੇ ਸੰਗਤਾਂ ਨੂੰ ਲੰਗਰ ਪਾਣੀ ਛਕਾਇਆ ਗਿਆ | ਇਸ ਦਿਹਾੜੇ ਨੂੰ ਹੋਰ ਵੀ ਯਾਦਗਾਰ ਬਣਾਉਂਦੇ ਹੋਏ ਨੌਜਵਾਨ ਬੱਚਿਆਂ ਨੂੰ ਸਿੱਖੀ ਸਰੂਪ ਨਾਲ ਜੋੜਨ ਲਈ ਦਸਤਾਰ ਸਿਖਲਾਈ ਅਤੇ ਦਸਤਾਰ ਸਜਾਉਣ ਦੀ ਪ੍ਰਤੀਯੋਗਿਤਾ ਕਰਵਾਈ ਗਈ | ਇਸ ਮੁਕਾਬਲੇ ਵਿਚ 8 ਤੋਂ 15 ਸਾਲ ਤੱਕ ਦੇ ਕਰੀਬ 25 ਬੱਚਿਆਂ ਨੇ ਭਾਗ ਲਿਆ | ਨੌਜਵਾਨ ਅਰਸ਼ਦੀਪ ਸਿੰਘ ਮਲੋਟ ਤੇ ਉਨ੍ਹਾਂ ਦੀ ਟੀਮ ਨੇ ਜੱਜ ਦੀ ਭੂਮਿਕਾ ਨਿਭਾਉਂਦੇ ਹੋਏ ਬੱਚਿਆਂ ਦੇ ਪ੍ਰਦਰਸ਼ਨ ਅਨੁਸਾਰ ਨਤੀਜੇ ਘੋਸ਼ਿਤ ਕੀਤੇ | ਮੁਕਾਬਲੇ ਵਿਚ ਕਾਕਾ ਯੁਵਰਾਜ ਸਿੰਘ ਨੇ ਪਹਿਲਾ, ਭੀਜੋਤ ਸਿੰਘ ਤੇ ਗੁਣਤਾਜ ਸਿੰਘ ਨੇ ਦੂਜਾ ਅਤੇ ਰਣਵੀਰ ਸਿੰਘ ਤੇ ਤਨਵੀਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ, ਜਿਨ੍ਹਾਂ ਨੂੰ ਨਗਦ ਇਨਾਮ ਤੇ ਦਸਤਾਰਾਂ ਭੇਟ ਕੀਤੀਆਂ ਗਈਆਂ | ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਬਾਕੀ ਬੱਚਿਆਂ ਨੂੰ ਉਤਸਾਹਿਤ ਕਰਨ ਲਈ ਕਾਪੀਆਂ ਤੇ ਪੈਨ ਭੇਟ ਕੀਤੇ ਗਏ | ਇਸ ਦੌਰਾਨ ਬੱਚਿਆਂ ਦੇ ਮਾਪਿਆਂ ਦਾ ਵੀ ਧੰਨਵਾਦ ਕੀਤਾ ਗਿਆ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਜਰਨੈਲ ਸਿੰਘ ਢਿੱਲੋਂ (ਐੱਨ.ਆਰ.ਆਈ.) ਵਲੋਂ ਮੁਕਾਬਲੇ ਦਾ ਪ੍ਰਬੰਧ ਕੀਤਾ ਗਿਆ, ਜਦਕਿ ਮੁੱਖ ਸੇਵਾਦਾਰ ਭਾਈ ਚਰਨਜੀਤ ਸਿੰਘ ਨੇ ਵੀ ਅਹਿਮ ਭੂਮਿਕਾ ਨਿਭਾਈ | ਸਮਾਗਮ ਵਿਚ ਖ਼ਾਸ ਗੱਲ ਇਹ ਰਹੀ ਕਿ ਇਕ ਹਿੰਦੂ ਪਰਿਵਾਰ ਦੇ ਬੱਚੇ ਨੇ ਕੇਸ ਰੱਖ ਕੇ ਦਸਤਾਰ ਸਜਾਉਣ ਦਾ ਪ੍ਰਣ ਕੀਤਾ |
ਪਿਛਲੀ ਖ਼ਬਰ ਕੁਦਰਤੀ ਆਫ਼ਤਾਂ ਦੀ ਦੋਹਰੀ ਮਾਰ ਨਾਲ ਕਈ ਪਿੰਡ ਪ੍ਰਭਾਵਿਤ ਅਗਲੀ ਖ਼ਬਰ ਮਲੋਟ 'ਚ ਕਣਕ ਦੀ ਖ਼ਰੀਦ ਨੂੰ ਲੈ ਕੇ ਤਿੱਖਾ ਸਿਆਸੀ ਟਕਰਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।