04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਅਕਾਲ ਅਕੈਡਮੀ ਜੰਡ ਸਾਹਿਬ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 19-04-2026
ਸਾਦਿਕ, 18 ਅਪ੍ਰੈਲ (ਗੁਰਭੇਜ ਸਿੰਘ ਚੌਹਾਨ)-ਸੀ ਬੀ ਐਸ ਸੀ ਦਿੱਲੀ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿਚੋਂ ਅਕਾਲ ਅਕੈਡਮੀ ਜੰਡ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜਿਸ ਵਿਚ ਅਬਜੋਤ ਕੌਰ ਪੁੱਤਰੀ ਜੋਗਾ ਸਿੰਘ ਨੇ 97.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਗੁਰਸ਼ਾਨ ਸਿੰਘ ਨੇ 94.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਸੁਖਮਨਜੋਤ ਕੌਰ ਨੇ 92. 2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਰਹਿਮਤਪ੍ਰੀਤ ਕੌਰ ਸੰਧੂ, ਅਵਨੀਤ ਕੌਰ, ਨਵਦੀਪ ਕੌਰ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ | ਇਸਤੋਂ ਇਲਾਵਾ ਅਵਨੀਤ ਕੌਰ ਨੇ ਪੰਜਾਬੀ ਵਿਸ਼ੇ 'ਚੋਂ 100 ਵਿਚੋਂ 100 ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਬਾਕੀ ਵਿਦਿਆਰਥੀਆਂ ਨੇ 68 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ | ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਪਿ੍ੰਸੀਪਲ ਨਿਰਮਲਜੀਤ ਕੌਰ, ਰਛਪਾਲ ਸਿੰਘ ਬਰਾੜ ਅਤੇ ਜੈਸੀ ਮਰਾੜ੍ਹ ਆਗੂ ਵਿਦਿਅਕ ਸਭਾ ਜੰਡ ਸਾਹਿਬ ਨੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਇਨ੍ਹਾਂ ਸਾਰੇ ਬੱਚਿਆਂ ਨੇ ਬਿਨਾਂ ਕਿਸੇ ਟਿਊਸ਼ਨ ਤੋਂ ਮਿਹਨਤ ਕਰਕੇ ਸਫਲਤਾ ਹਾਸਿਲ ਕੀਤੀ ਹੈ |

ਪਿਛਲੀ ਖ਼ਬਰ ਪੇਂਡੂ ਇਲਾਕਿਆਂ ਵਿਚ ਘਰੇਲੂ ਬਿਜਲੀ ਸਪਲਾਈ ਦੇ ਲੰਮੇ ਕੱਟਾਂ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਅਕਾਲੀ ਨੇਤਾ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਅਨਾਜ ਮੰਡੀਆਂ ਦਾ ਦੌਰਾ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।