04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੀ ਅਨਾਜ ਮੰਡੀ 'ਚ ਕਣਕ ਦੀ ਖਰੀਦ ਸ਼ੁਰੂ ਕਰਵਾਈ

ਅਜੀਤ ਡੈਸਕ 19-04-2026
ਬਰਗਾੜੀ, 18 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਅਨਾਜ ਮੰਡੀ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸਰਪੰਚ ਸੋਹਣ ਸਿੰਘ, ਗ੍ਰਾਮ ਪੰਚਾਇਤ ਅਤੇ ਮੰਡੀ ਅਧਿਕਾਰੀਆਂ ਵਲੋਂ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਮੰਡੀ ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਤੇ ਸਾਫ-ਸੁਥਰੀ ਕਣਕ ਦੀ ਫ਼ਸਲ ਮੰਡੀ ਲੈ ਕੇ ਆਉਣ ਤਾਂ ਕਿ ਉਨ੍ਹਾਂ ਨੂੰ ਆਪਣੀ ਫਸਲ ਵੇਚਣ 'ਚ ਕੋਈ ਮੁਸ਼ਕਿਲ ਨਾ ਆਵੇ ਕਿਉਂਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਣ ਲਈ ਵਚਨਬੱਧ ਹੈ | ਇਸ ਮੌਕੇ ਲੱਖਾ ਭੱਟੀ, ਨਿਰਵੈਰ ਸਿੰਘ, ਬਲਕਰਨ ਸਿੰਘ, ਪਰਮਜੀਤ ਸਿੰਘ, ਗੁਰਜੰਟ ਸਿੰਘ, ਡਾ. ਗੁਰਪ੍ਰੀਤ ਸਿੰਘ, ਗੁਰਦਿੱਤ ਸਿੰਘ, ਮਾ. ਗੁਰਪ੍ਰੀਤ ਸਿੰਘ, ਸੁਨਿਆਰ ਸਿੰਘ, ਲਖਵੀਰ ਸਿੰਘ, ਨਿਰਮਲ ਸ਼ਰਮਾ, ਬੋਹੜ ਸਿੰਘ ਪੰਚ, ਪਰਮਜੀਤ ਸਿੰਘ ਪੰਚ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ 2026 ਲਈ ਦਾਅਵੇ ਤੇ ਇਤਰਾਜ਼ ਲੈਣ ਦੀ ਪ੍ਰਕਿਰਿਆ ਸ਼ੁਰੂ: ਐਸ.ਡੀ.ਐਮ ਸਿੱਧੂ ਅਗਲੀ ਖ਼ਬਰ ਪੇਂਡੂ ਇਲਾਕਿਆਂ ਵਿਚ ਘਰੇਲੂ ਬਿਜਲੀ ਸਪਲਾਈ ਦੇ ਲੰਮੇ ਕੱਟਾਂ ਕਾਰਨ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।