06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸੂਬਾ ਸਿੰਘ ਬਾਦਲ ਤੇ ਲਾਲੀ ਬਾਦਲ ਨੇ ਗਿੱਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ <br/>

ਅਜੀਤ ਡੈਸਕ 19-04-2026
ਬਰਗਾੜੀ, 18 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਪਿੰਡ ਢਿੱਲਵਾਂ ਕਲਾਂ ਨਿਵਾਸੀ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਲਖਵੀਰ ਸਿੰਘ ਗਿੱਲ ਦੇ ਪਿਤਾ ਟਕਸਾਲੀ ਅਕਾਲੀ ਆਗੂ ਬਲਵੰਤ ਸਿੰਘ ਗਿੱਲ ਪਿਛਲੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ | ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਜੈਤੋਂ ਦੇ ਇੰਚਾਰਜ ਸੂਬਾ ਸਿੰਘ ਬਾਦਲ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਲਾਲੀ ਬਾਦਲ ਨੇ ਉਨ੍ਹਾਂ ਦੇ ਗ੍ਰਹਿ ਢਿੱਲਵਾਂ ਕਲਾਂ ਵਿਖੇ ਪਹੁੰਚ ਕਿ ਗਿੱਲ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਬਜ਼ੁਰਗ ਪਰਿਵਾਰ ਦਾ ਅਮੁੱਲ ਸਰਮਾਇਆ ਹੁੰਦੇ ਹਨ ਕਿਉਂਕਿ ਉਨ੍ਹਾਂ ਦੇ ਹੁੰਦਿਆਂ ਪਰਿਵਾਰ ਦੇ ਸਾਰੇ ਮੈਂਬਰ ਕਬੀਲਦਾਰੀ ਦੀਆਂ ਜ਼ਿੰਮੇਵਾਰੀਆਂ ਤੋਂ ਸੁਰਖਰੂ ਹੁੰਦੇ ਹਨ | ਉਨ੍ਹਾਂ ਦੇ ਬੇਵਕਤੀ ਚਲੇ ਜਾਣ ਨਾਲ ਪਰਿਵਾਰ ਨੂੰ ਜ਼ਿੰਮੇਵਾਰੀਆਂ ਦਾ ਇਕਦਮ ਬੋਝ ਉਠਾਉਣਾ ਮੁਸ਼ਕਿਲ ਜਾਪਦਾ ਹੈ | ਇਸ ਤੋਂ ਇਲਾਵਾ ਹਰਜਿੰਦਰ ਸਿੰਘ ਸੰਧੂ, ਬਲਦੇਵ ਸਿੰਘ ਬਰਾੜ, ਦਿਲਬਾਗ ਸਿੰਘ ਸੰਧੂ, ਚੰਦਣ ਕੁਮਾਰ ਕਾਕੜੀਆਂ, ਇਕੱਤਰ ਸਿੰਘ ਬਰਾੜ, ਗੁਰਦੇਵ ਸਿੰਘ ਗਿੱਲ, ਜਗਰੂਪ ਸਿੰਘ, ਪਰਮਜੀਤ ਸਿੰਘ ਸਰਪੰਚ, ਸ਼ੁਭ ਸਿੰਘ ਬਰਾੜ, ਵਕੀਲ ਸਿੰਘ ਸਰਪੰਚ, ਮਿਲਖਜੀਤ ਸਿੰਘ, ਕੁਲਵਿੰਦਰ ਸਿੰਘ ਢਿੱਲੋਂ, ਗੁਰਮੇਲ ਸਿੰਘ ਢਿੱਲੋਂ, ਗੁਰਲਾਲ ਸਿੰਘ ਸਰਪੰਚ, ਨਛੱਤਰ ਸਿੰਘ ਢਿੱਲੋਂ, ਮਨਿੰਦਰ ਸਿੰਘ ਬਰਾੜ ਯੂ.ਕੇ ਆਦਿ ਨੇ ਵੀ ਗਿੱਲ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

ਪਿਛਲੀ ਖ਼ਬਰ ਨਹਿਰੀ ਪਾਣੀ ਦੀ ਬੰਦੀ ਖਤਮ ਕਰਕੇ ਸੂਏ, ਕੱਸੀਆਂ 'ਚ ਪਾਣੀ ਛੱਡੇ ਜਾਣ ਦੀ ਮੰਗ <br/> ਅਗਲੀ ਖ਼ਬਰ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ 'ਚ ਵਿਸ਼ਵ ਵਿਰਾਸਤ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।