06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਪੁਲਿਸ ਵਲੋਂ ਜਨਤਕ ਸਥਾਨ 'ਤੇ ਨਸ਼ੇ ਦੀ ਹਾਲਤ 'ਚ ਵਿਅਕਤੀਆਂ ਦੀ ਫ਼ੜੋ-ਫੜੀ ਜਾਰੀ

ਅਜੀਤ ਡੈਸਕ 03-05-2026
ਫ਼ਰੀਦਕੋਟ, 2 ਮਈ (ਸਰਬਜੀਤ ਸਿੰਘ)-ਪੁਲਿਸ ਵਲੋਂ ਨਸ਼ੇ 'ਤੇ ਕਾਬੂ ਪਾਉਣ ਲਈ ਜਨਤਕ ਸਥਾਨਾਂ ਅਤੇ ਸੜਕਾਂ 'ਤੇ ਨਸ਼ਾ ਕਰ ਕੇ ਘੁੰਮ ਰਹੇ ਵਿਅਕਤੀਆਂ ਨੂੰ ਫ਼ੜ ਕੇ ਉਨ੍ਹਾਂ ਖ਼ਿਲਾਫ਼ ਮਕੱਦਮੇ ਦਰਜ ਕੀਤੇ ਗਏ ਹਨ | ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਪੁਲਿਸ ਵਲੋਂ ਸੈਂਕੜੇ ਅਜਿਹੇ ਵਿਅਕਤੀਆਂ ਨੂੰ ਜਨਤਕ ਸਥਾਨ ਅਤੇ ਸੜਕਾਂ ਤੋਂ ਕਾਬੂ ਕੀਤਾ ਗਿਆ ਜੋ ਕਿ ਨਸ਼ੇ ਦੀ ਹਾਲਤ ਵਿਚ ਸਨ ਅਤੇ ਉਨ੍ਹਾਂ ਡੋਪ ਟੈਸਟ ਕਰਵਾ ਕੇ ਉਨ੍ਹਾਂ ਖ਼ਿਲਾਫ਼ ਮੁਕੱਦਮੇ ਦਰਜ ਕੀਤੇ ਗਏ ਹਨ | ਅਜਿਹੇ ਹੀ ਇਕ ਮਾਮਲੇ ਵਿਚ ਹੌਲਦਾਰ ਅੰਗਰੇਜ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪੁਲ ਸੇਮ ਨਾਲਾ, ਪਿੰਡ ਮਚਾਕੀ ਕਲਾਂ ਤੋਂ ਜਗਵੀਰ ਸਿੰਘ ਉਰਫ਼ ਲਾਲੀ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਮਚਾਕੀ ਮਲ ਸਿੰਘ ਨੂੰ ਕਥਿਤ ਨਸ਼ੇ ਦੀ ਹਾਲਤ ਵਿਚ ਕਾਬੂ ਕੀਤਾ ਗਿਆ ਹੈ | ਹੌਲਦਾਰ ਅੰਗਰੇਜ ਸਿੰਘ ਨੇ ਦੱਸਿਆ ਕਿ ਨਸ਼ੇ ਦੀ ਹਾਲਤ 'ਚ ਕਾਬੂ ਕੀਤੇ ਗਏ ਕਥਿਤ ਦੋਸ਼ੀ ਦਾ ਸਿਵਲ ਹਸਪਤਾਲ, ਫ਼ਰੀਦਕੋਟ ਤੋਂ ਡੌਪ ਟੈਸਟ ਕਰਵਾਇਆ ਗਿਆ ਅਤੇ ਟੈਸਟ ਪਾਜ਼ੀਟਿਵ ਆਉਣ 'ਤੇ ਉਸ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਦੀ ਧਾਰਾ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਹੀ ਹੌਲਦਾਰ ਗੁਰਦੇਵ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਕਿੰਗਰਾ ਤੋਂ ਹਰਦੀਪ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਮਾਨੀ ਸਿੰਘ ਵਾਲਾ ਨੂੰ ਨਸ਼ੇ ਦੀ ਹਾਲਤ ਵਿਚ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਅਤੇ ਉਸ ਖ਼ਿਲਾਫ਼ 27 ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਪੰਜਾਬੀ ਸਿਨੇਮੇ ਦਾ ਫ਼ਖ਼ਰ ਸੀ ਸੁਰਾਂ ਦੀ ਮਲਿਕਾ ਆਸ਼ਾ ਭੋਸਲੇ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।