06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਅਕਾਲੀ ਆਗੂ ਕੁਲਬੀਰ ਸਿੰਘ ਮੱਤਾ ਨੂੰ ਸਦਮਾ, ਚਾਚੀ ਦਾ ਦਿਹਾਂਤ

ਅਜੀਤ ਡੈਸਕ 03-05-2026
ਫ਼ਰੀਦਕੋਟ, 2 ਮਈ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੀਤ ਪ੍ਰਧਾਨ ਕੁਲਬੀਰ ਸਿੰਘ ਮੱਤਾ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਚਾਚੀ ਜੀ ਸਰਦਾਰਨੀ ਜਸਵਿੰਦਰ ਕੌਰ (75 ਸਾਲ) ਪਤਨੀ ਸਵ: ਭੁਪਿੰਦਰ ਸਿੰਘ ਮੱਤਾ ਸਾਬਕਾ ਸਰਪੰਚ ਦਾ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ | ਉਹ ਪਿਛਲੇ ਕੁਝ ਦਿਨਾਂ ਤੋਂ ਏਮਜ਼ ਹਸਪਤਾਲ ਬਠਿੰਡਾ ਵਿਖੇ ਇਲਾਜ਼ ਅਧੀਨ ਸਨ | ਸਰਦਾਰਨੀ ਜਸਵਿੰਦਰ ਕੌਰ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਫ਼ਾਰਮ ਹਾਊਸ ਪਿੰਡ ਮੱਤਾ ਵਿਖੇ ਕੀਤਾ ਗਿਆ | ਉਹ ਆਪਣੇ ਪਿੱਛੇ ਇਕ ਬੇਟਾ ਜਗਜੀਤ ਸਿੰਘ ਤੇ ਦੋ ਬੇਟੀਆਂ ਛੱਡ ਗਏ ਹਨ | ਉਨ੍ਹਾਂ ਦੀ ਅੰਤਿਮ ਯਾਤਰਾ 'ਚ ਸਮਾਜਿਕ, ਧਾਰਮਿਕ, ਸਮਾਜ ਸੇਵੀ, ਰਾਜਸੀ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਪਰਿਵਾਰਕ ਮੈਂਬਰ, ਰਿਸ਼ਤੇਦਾਰ ਤੇ ਪਿੰਡ ਵਾਸੀ ਹਾਜ਼ਰ ਸਨ | ਸਭਨਾਂ ਨੇ ਇਸ ਮੌਤ ਨੂੰ ਮੱਤਾ ਪਰਿਵਾਰ ਲਈ ਵੱਡਾ ਘਾਟਾ ਦੱਸਿਆ ਅਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ |
ਪਿਛਲੀ ਖ਼ਬਰ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਕਮਿਸ਼ਨਰ ਜੋਤੀ ਬਾਲਾ ਮੱਟੂ ਪਰਿਵਾਰ ਸਮੇਤ ਨਤਮਸਤਕ ਹੋਏ ਅਗਲੀ ਖ਼ਬਰ ਨੀਟ ਦੀ ਪ੍ਰੀਖਿਆ ਲਈ ਕੀਤੇ ਗਏ ਸਾਰੇ ਢੁਕਵੇਂ ਪ੍ਰਬੰਧ-ਏ.ਡੀ.ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।