06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਟਿੱਲਾ ਬਾਬਾ ਫ਼ਰੀਦ ਜੀ ਵਿਖੇ ਕਮਿਸ਼ਨਰ ਜੋਤੀ ਬਾਲਾ ਮੱਟੂ ਪਰਿਵਾਰ ਸਮੇਤ ਨਤਮਸਤਕ ਹੋਏ

ਅਜੀਤ ਡੈਸਕ 03-05-2026
ਫ਼ਰੀਦਕੋਟ, 2 ਮਈ (ਜਸਵੰਤ ਸਿੰਘ ਪੁਰਬਾ)-ਅੱਜ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੁਸ਼ਿਆਰਪੁਰ ਮਿਉਂਸਪਲ ਕਾਰਪੋਰੇਸ਼ਨ ਦੀ ਕਮਿਸ਼ਨਰ ਜੋਤੀ ਬਾਲਾ ਮੱਟੂ ਆਪਣੇ ਪਰਿਵਾਰ ਸਮੇਤ ਅਸ਼ੀਰਵਾਦ ਲੈਣ ਲਈ ਪਹੁੰਚੇ | ਉਨ੍ਹਾਂ ਦਾ ਸਵਾਗਤ ਸਿਮਰਜੀਤ ਸਿੰਘ ਸੇਖੋਂ ਪ੍ਰਧਾਨ ਬਾਬਾ ਫ਼ਰੀਦ ਧਾਰਮਿਕ ਅਤੇ ਵਿਦਿਅਕ ਸੰਸਥਾਵਾਂ ਫ਼ਰੀਦਕੋਟ ਵਲੋਂ ਕੀਤਾ ਗਿਆ | ਇਸ ਮੌਕੇ ਗ੍ਰੰਥੀ ਬਲਰਾਜ ਸਿੰਘ ਵਲੋਂ ਜੋਤੀ ਬਾਲਾ ਮੱਟੂ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਟਿੱਲਾ ਬਾਬਾ ਫ਼ਰੀਦ ਸਾਹਿਬ ਜੀ ਦੇ ਮੈਨੇਜਰ ਨਿਸ਼ਾਨ ਸਿੰਘ ਵਲੋਂ ਉਨ੍ਹਾਂ ਨੂੰ ਬਾਬਾ ਫ਼ਰੀਦ ਸੰਸਥਾਵਾਂ ਦੇ ਸੰਸਥਾਪਕ ਸਵਰਗਵਾਸੀ ਇੰਦਰਜੀਤ ਸਿੰਘ ਖ਼ਾਲਸਾ ਦੁਆਰਾ ਲਿਖੀਆਂ ਬਾਬਾ ਫ਼ਰੀਦ ਸਾਹਿਬ ਜੀ ਦੀ ਜੀਵਨੀ ਸੰਬੰਧੀ ਕਿਤਾਬਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਕਮਿਸ਼ਨਰ ਜੋਤੀ ਬਾਲਾ ਮੱਟੂ ਨੇ ਖੁਸ਼ੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਉਹ ਬਹੁਤ ਹੀ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਬਾਬਾ ਫ਼ਰੀਦ ਜੀ ਤੋਂ ਅਸ਼ੀਰਵਾਦ ਪ੍ਰਾਪਤ ਕਰਨ ਦਾ ਮੌਕਾ ਮਿਲਿਆ ਹੈ |
ਪਿਛਲੀ ਖ਼ਬਰ ਤਾਜ ਪਬਲਿਕ ਸਕੂਲ 'ਚ ਵਿਦਿਅਰਥੀਆਂ ਦੀਆਂ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਅਕਾਲੀ ਆਗੂ ਕੁਲਬੀਰ ਸਿੰਘ ਮੱਤਾ ਨੂੰ ਸਦਮਾ, ਚਾਚੀ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।