07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਤਾਜ ਪਬਲਿਕ ਸਕੂਲ 'ਚ ਵਿਦਿਅਰਥੀਆਂ ਦੀਆਂ ਮਨੋਰੰਜਕ ਗਤੀਵਿਧੀਆਂ ਕਰਵਾਈਆਂ

ਅਜੀਤ ਡੈਸਕ 03-05-2026
ਸਾਦਿਕ, 2 ਮਈ (ਆਰ.ਐਸ. ਧੁੰਨਾ)-ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਬੱਚਿਆਂ ਦੀਆਂ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਛੋਟੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਮਜ਼ਦੂਰ ਦਿਵਸ ਸਬੰਧੀ ਗਤੀਵਿਧੀਆਂ ਕੀਤੀਆਂ | ਪਹਿਲੀ ਅਤੇ ਦੂਜੀ ਜਮਾਤ ਦੇ ਬੱਚਿਆਂ ਵਲੋਂ ਐਨੀਮੈਟਿਡ ਕਾਰਟੂਨਜ ਦੀ ਡਰਾਇੰਗ ਬਣਾਈ ਗਈ | ਤੀਜੀ ਅਤੇ ਚੌਥੀ ਜਮਾਤ ਦੇ ਬੱਚਿਆਂ 'ਚ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ | ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਊਰਜਾ ਪ੍ਰਦਾਨ ਕਰਨ ਵਾਲੇ ਡਰਿੰਕਸ ਤਿਆਰ ਕੀਤੇ ਗਏ | ਇਸ ਦੇ ਨਾਲ ਹੀ ਨੌਵੀਂ ਜਮਾਤ ਦੇ ਬੱਚਿਆਂ ਵਲੋਂ ਮਜ਼ਦੂਰ ਦਿਵਸ 'ਤੇ ਭਾਸ਼ਣ ਦਿੱਤਾ ਗਿਆ ਅਤੇ ਲੜਕੀਆਂ ਵਲੋਂ ਬੋਰਡ ਸਜਾਵਟ ਕੀਤੇ ਗਏ | ਦਸਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਫਰੂਟ ਚਾਟ, ਜੂਸ, ਬੇਲਪੁਰੀ ਆਦਿ ਵੱਖ-ਵੱਖ ਤਰ੍ਹਾਂ ਦੀਆਂ ਖਾਣ-ਪੀਣ ਦੀਆਂ ਚੀਜ਼ਾਂ ਤਿਆਰ ਕੀਤੀਆਂ ਗਈਆਂ | ਇਸ ਮੌਕੇ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਜਗਮੀਤ ਸਿੰਘ ਸੰਧੂ, ਪਿ੍ੰਸੀਪਲ ਡਾ. ਰਜਿੰਦਰ ਕਸ਼ਯਪ, ਰਮਨਦੀਪ ਕੌਰ ਸੰਧੂ, ਸ਼ਮਨਪ੍ਰੀਤ ਕੌਰ ਅਤੇ ਸਮੂਹ ਸਟਾਫ ਵੀ ਹਾਜ਼ਰ ਸੀ |
ਪਿਛਲੀ ਖ਼ਬਰ ਦਸਮੇਸ਼ ਗਲੋਬਲ ਸਕੂਲ ਬਰਗਾੜੀ ਵਿਖੇ 10ਵੀਂ ਦੇ ਅੱਵਲ ਬੱਚੇ ਅਤੇ ਅਧਿਆਪਕ ਸਨਮਾਨਿਤ ਅਗਲੀ ਖ਼ਬਰ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਕਮਿਸ਼ਨਰ ਜੋਤੀ ਬਾਲਾ ਮੱਟੂ ਪਰਿਵਾਰ ਸਮੇਤ ਨਤਮਸਤਕ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।