07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਮਿੰਟੂ ਗਿੱਲ ਦੀ ਹਾਜ਼ਰੀ 'ਚ 10 ਪਰਿਵਾਰਾਂ ਵਲੋਂ 'ਆਪ' 'ਚ ਸ਼ਮੂਲੀਅਤ

ਅਜੀਤ ਡੈਸਕ 03-05-2026
ਕੋਟਕਪੂਰਾ, 2 ਮਈ (ਮੋਹਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਦੀਪ ਸਿੰਘ ਮਿੰਟੂ ਗਿੱਲ ਦੀ ਮੌਜੂਦਗੀ ਵਿਚ ਹਲਕਾ ਕੋਟਕਪੂਰਾ ਦੇ ਪਿੰਡ ਫਿੱਡੇ ਕਲਾਂ ਵਿਚ 10 ਪਰਿਵਾਰਾਂ ਨੇ ਲਖਵੀਰ ਸਿੰਘ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦਾ ਪੱਲਾ ਫ਼ੜਿਆ ਹੈ | ਇਸ ਮੌਕੇ ਬੋਹੜ ਸਿੰਘ ਫਿੱਡੇ ਅਤੇ ਗੁਰਜੀਤ ਸਿੰਘ ਫਿੱਡੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਨ੍ਹਾਂ ਪਰਿਵਾਰਾਂ ਨੇ ਦੱੱਸਿਆ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿਚ ਚੱਲ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਉਹ 'ਆਪ' ਪਾਰਟੀ ਵਿਚ ਸ਼ਾਮਿਲ ਹੋਏ ਹਨ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਹਰ ਵਰਗ ਲਈ ਕੰਮ ਕੀਤੇ ਹਨ ਅਤੇ ਲੋਕਾਂ ਵਿਚ ਨਵੀਂ ਉਮੀਦ ਜਗਾਈ ਹੈ | ਮਨਦੀਪ ਸਿੰਘ ਮਿੱਟੂ ਗਿੱਲ ਨੇ ਨਵੇਂ ਆਉਣ ਵਾਲੇ ਪਰਿਵਾਰਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਪੂਰੇ ਪੰਜਾਬ ਵਿਚ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕਪਿ੍ਯਤਾ ਲਗਾਤਾਰ ਵਧ ਰਹੀ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਮਾਨ ਹੀ ਪੰਜਾਬ ਦੇ ਮੁੱਖ ਮੰਤਰੀ ਬਣਨਗੇ ਅਤੇ ਰਾਜ ਦਾ ਵਿਕਾਸ ਇਸੇ ਤਰ੍ਹਾਂ ਤੇਜ ਰਫ਼ਤਾਰ ਨਾਲ ਜਾਰੀ ਰਹੇਗਾ | ਇਸ ਮੌਕੇ ਜਗਦੇਵ ਸਿੰਘ, ਰਣਜੀਤ ਸਿੰਘ ਅਤੇ ਸੰਦੀਪ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਅਚੀਵਰ ਪੁਆਇੰਟ ਕੋਟਕਪੂਰਾ ਦੇ ਵਿਦਿਆਰਥਣ ਨੇ ਪੀ.ਟੀ.ਈ. 'ਚ 90 ਸਕੋਰ ਹਾਸਿਲ ਕੀਤੇ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਸਨਮਾਨ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।