08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਬੀ.ਐੱਸ.ਕੇ.ਬੀ. ਮਾਲਵਾ ਸਕੂਲ ਵਿਖੇ ਜ਼ੋਨਲ ਅਥਲੈਟਿਕ ਮੀਟ ਕਰਵਾਈ

ਅਜੀਤ ਡੈਸਕ 03-05-2026
ਗਿੱਦੜਬਾਹਾ, 2 ਮਈ (ਪਰਮਜੀਤ ਸਿੰਘ ਥੇੜ੍ਹੀ)-ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਗਿੱਦੜਬਾਹਾ ਵਿਖੇ ਸੀ.ਆਈ.ਐੱਸ.ਸੀ.ਈ. ਜ਼ੋਨਲ ਅਥਲੈਟਿਕ ਮੀਟ ਕਰਵਾਈ ਗਈ | ਇਸ ਅਥਲੈਟਿਕ ਮੀਟ ਵਿਚ ਸ੍ਰੀ ਮੁਕਤਸਰ ਸਾਹਿਬ ਜ਼ੋਨ ਦੇ 14 ਸਕੂਲਾਂ ਦੇ ਕਰੀਬ 300 ਖਿਡਾਰੀਆਂ ਨੇ ਵੱਖ-ਵੱਖ ਅਥਲੈਟਿਕ ਮੁਕਾਬਲਿਆਂ ਵਿਚ ਭਾਗ ਲਿਆ | ਅਥਲੈਟਿਕ ਮੀਟ ਦੌਰਾਨ ਮਾਲਵਾ ਸਕੂਲ ਮੈਨੇਜਮੈਂਟ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ | ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਈਵੈਂਟਸ ਵਿਚ ਸੋਨੇ, ਚਾਂਦੀ ਤੇ ਕਾਂਸੀ ਦੇ ਤਗ਼ਮੇ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਅਥਲੈਟਿਕ ਮੀਟ ਦੌਰਾਨ ਜੇਤੂ ਰਹੇ ਖਿਡਾਰੀਆਂ ਅਤੇ ਅਥਲੈਟਿਕ ਨੂੰ ਪਿ੍ੰ. ਕਰਨਲ ਸੁਧਾਂਸ਼ੂ ਆਰਿਆ (ਸੇਵਾ ਮੁਕਤ) ਨੇ ਮੈਡਲ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਮਜ਼ਦੂਰ ਦਿਵਸ ਮਨਾਇਆ ਅਗਲੀ ਖ਼ਬਰ ਵਿਭਾਗ ਦੀ ਕਥਿਤ ਲਾਪਰਵਾਹੀ ਕਾਰਨ ਪਿੰਡ ਹੁਸਨਰ ਦੇ ਜਲਘਰ ਟੈਂਕ 'ਚ ਪਿਆ ਪਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।