09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਕੀਤੀ ਜਾਵੇ ਫ਼ਸਲਾਂ ਦੀ ਕਾਸ਼ਤ-ਖੁੱਡੀਆਂ

ਕਿਸਾਨ ਸਿਖਲਾਈ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਕਿਸਾਨ | ਅਜੀਤ ਤਸਵੀਰ <br/> ਕਿਸਾਨ ਸਿਖਲਾਈ ਕੈਂਪ ਦੌਰਾਨ ਮੰਚ 'ਤੇ ਬੈਠੇ ਹੋਏ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ, ਅਭੈ ਸਿੰਘ ਢਿੱਲੋਂ, ਡਾ. ਕਰਨਜੀਤ ਸਿੰਘ ਗਿੱਲ, ਸੰਬੋਧਨ ਕਰਦੇ ਹੋਏ ਐੱਸ.ਡੀ.ਐੱਮ. ਗੁਰਕਿਰਨਦੀਪ ਸਿੰਘ | ਅਜੀਤ ਤਸਵੀਰ <br/> 03-05-2026
ਸ੍ਰੀ ਮੁਕਤਸਰ ਸਾਹਿਬ, 2 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਅਤੇ ਫ਼ਸਲੀ ਵਿਭਿੰਨਤਾ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ | ਇਸ ਕੈਂਪ ਦੀ ਪ੍ਰਧਾਨਗੀ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੰਤਰੀ ਪੰਜਾਬ ਨੇ ਕੀਤੀ | ਇਸ ਮੌਕੇ ਕੈਬਨਿਟ ਮੰਤਰੀ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਚ ਵਿਭਿੰਨਤਾ ਲਿਆਉਣ ਲਈ ਰਵਾਇਤੀ ਫ਼ਸਲਾਂ ਨੂੰ ਛੱਡ ਕੇ ਖੇਤੀਬਾੜੀ ਧੰਦੇ ਨਾਲ ਜੁੜੇ ਸਹਾਇਕ ਧੰਦਿਆਂ ਨੂੰ ਅਪਨਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਕਿਸਾਨ ਦਾਲਾਂ, ਸਬਜ਼ੀਆਂ, ਫ਼ਲਾਂ, ਬਾਗਬਾਨੀ ਅਤੇ ਚੰਗੀਆਂ ਨਸਲਾਂ ਦੇ ਪਸ਼ੂ ਪਾਲਣ ਵਰਗੇ ਸਹਾਇਕ ਧੰਦੇ ਅਪਨਾ ਕੇ ਆਪਣੀ ਆਮਦਨ ਵਿਚ ਵਾਧਾ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕਿਸਾਨ ਦੇ ਹਰ ਖੇਤ ਤੱਕ ਪਾਣੀ ਪਹੁੰਚਾਉਣ ਦੇ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਨਹਿਰਾਂ ਦਾ ਨਵੀਨੀਕਰਨ ਕਰਕੇ ਟੇਲਾਂ 'ਤੇ ਪੈਂਦੇ ਖੇਤਾਂ ਤੱਕ ਪਾਣੀ ਪਹੁੰਚਾਇਆ ਗਿਆ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਸਿੱਧੀ ਝੋਨੇ ਦੀ ਬਿਜਾਈ ਕਰਨੀ ਚਾਹੀਦੀ ਹੈ ਅਤੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 30 ਕਰੋੜ ਰੁਪਏ ਦੀ ਰਕਮ ਉਨ੍ਹਾਂ ਦੇ ਬੈਂਕ ਖਾਤਿਆਂ ਰਾਹੀਂ ਟਰਾਂਸਫ਼ਰ ਕੀਤੀ ਗਈ ਹੈ | ਉਨ੍ਹਾਂ ਅਪੀਲ ਕੀਤੀ ਕਿ ਸਾਨੂੰ ਰਸਾਇਣਕ ਖਾਦਾਂ ਦੀ ਬਜਾਏ ਆਰਗੈਨਿਕ ਖ਼ਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਜੰਤਰ ਦਾ ਬੀਜ ਹਰੀ ਖ਼ਾਦ ਲਈ ਉਪਲਬਧ ਕਰਵਾਇਆ ਜਾਵੇਗਾ | ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਵਾਤਾਵਰਣ ਨੂੰ ਬਚਾਉਣ ਲਈ ਕਣਕ ਦੇ ਨਾੜ ਅਤੇ ਝੋਨੇ ਦੀ ਪਾਰਲੀ ਨੂੰ ਅੱਗ ਨਹੀਂ ਲਾਉਣਾ ਚਾਹੀਦਾ | ਇਸ ਮੌਕੇ ਅਭੈ ਸਿੰਘ ਢਿੱਲੋਂ ਗਿੱਦੜਬਾਹਾ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਤੇ ਕਣਕ ਦੇ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਬਾਗਬਾਨੀ ਅਤੇ ਹੋਰ ਫ਼ਸਲਾਂ ਦੀ ਬਿਜਾਈ ਵੀ ਕਰਨੀ ਚਾਹੀਦੀ ਹੈ ਅਤੇ ਸਰਕਾਰ ਵਲੋਂ ਮਿਲਦੀਆਂ ਸਬਸਿਡੀਆਂ ਦਾ ਲਾਭ ਲੈਣਾ ਚਾਹੀਦਾ ਹੈ | ਉਨ੍ਹਾਂ ਆਪਣੇ ਚੰਨੂੰ ਫਾਰਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਪਪੀਤਾ, ਡਰੈਗਨ ਅਤੇ ਹੋਰ ਫ਼ਲਦਾਰ ਪੌਦੇ ਲਾਏ ਗਏ ਹਨ | ਇਸ ਤੋਂ ਇਲਾਵਾ ਆਰਗੈਨਿਕ ਖੇਤੀ ਨੂੰ ਤਰਜ਼ੀਹ ਦਿੱਤੀ ਗਈ ਹੈ | ਇਸ ਮੌਕੇ ਵਿਭਾਗ ਦੇ ਜੁਆਇੰਟ ਡਾਇਰੈਕਟਰ ਡਾ. ਕਰਨਜੀਤ ਸਿੰਘ ਗਿੱਲ ਨੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਫ਼ਸਲਾਂ ਨੂੰ ਕਿਸੇ ਵੀ ਤਰ੍ਹਾਂ ਦੀ ਬਿਮਾਰੀਆਂ ਪੈਂਦੀਆਂ ਹਨ ਤਾਂ ਉਹ ਇਸ ਸੰਬੰਧੀ ਖੇਤੀਬਾੜੀ ਵਿਭਾਗ ਦੇ ਮਾਹਿਰਾਂ, ਸਾਇੰਸਦਾਨਾਂ ਨਾਲ ਜ਼ਰੂਰ ਰਾਬਤਾ ਕਾਇਮ ਕਰਨ ਅਤੇ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਫ਼ਸਲਾਂ ਦੀ ਕਾਸ਼ਤ ਕੀਤੀ ਜਾਵੇ | ਕਿਸਾਨਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਕਿਸਾਨ ਸਿਖਲਾਈ ਕੈਂਪਾਂ ਵਿਚ ਜ਼ਰੂਰ ਸ਼ਿਰਕਤ ਕਰਨ ਤਾਂ ਜੋ ਉਨ੍ਹਾਂ ਨੂੰ ਨਵੀਆਂ ਤਕਨੀਕਾਂ ਸੰਬੰਧੀ ਜਾਣਕਾਰੀ ਪ੍ਰਾਪਤ ਹੋ ਸਕੇ | ਇਸ ਮੌਕੇ ਡਾ. ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੇਤੀਬਾੜੀ ਨਾਲ ਸੰਬੰਧਿਤ ਕੋਈ ਪ੍ਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਕਿਸਾਨ ਖੇਤੀਬਾੜੀ ਵਿਭਾਗ ਦੇ ਦਫ਼ਤਰ ਨਾਲ ਰਾਬਤਾ ਕਾਇਮ ਕਰ ਸਕਦੇ ਹਨ | ਇਸ ਮੌਕੇ ਖੇਤੀਬਾੜੀ ਵਿਭਾਗ ਨਾਲ ਸੰਬੰਧਤ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਟਾਲਾਂ ਲਗਾਈਆਂ ਗਈਆਂ | ਇਸ ਮੌਕੇ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ ਜਨਰਲ, ਗੁਰਕਿਰਨਦੀਪ ਸਿੰਘ ਸਿੱਧੂ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਸਾਹਿਬ, ਜਸ਼ਨਦੀਪ ਸਿੰਘ ਬਰਾੜ ਚੇਅਰਮੈਨ ਮਾਰਕੀਟ ਕਮੇਟੀ ਮਲੋਟ, ਸੁਰਜੀਤ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ, ਸੀਨੀਅਰ ਆਪ ਆਗੂ ਗੁਰਬਾਜ ਸਿੰਘ, ਬਿਕਰਮਬਾਜ ਸਿੰਘ ਬਰਾੜ, ਬਲਰਾਜ ਸਿੰਘ ਭੁੱਲਰ, ਸੁਖਜਿੰਦਰ ਸਿੰਘ ਬਬਲੂ ਬਰਾੜ ਪ੍ਰਧਾਨ ਟਰੱਕ ਯੂਨੀਅਨ, ਗੁਰਵੰਤ ਸਿੰਘ ਚੜੇਵਾਨ, ਸਾਬਕਾ ਚੇਅਰਮੈਨ ਹਰਦੀਪ ਸਿੰਘ ਸੱਕਾਂਵਾਲੀ, ਜਗਦੇਵ ਸਿੰਘ ਨਵਾਂ ਭੁੱਲਰ ਸਾਬਕਾ ਸਰਪੰਚ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਦਿੱਤ ਸਿੰਘ, ਡਾ. ਮੰਗਲ ਸੈਨ ਏ.ਡੀ.ਓ. ਬਲਾਕ ਮਲੋਟ, ਇੰਜੀਨੀਅਰ ਰਾਜੇਂਦਰ ਕੁਮਾਰ, ਡਾ. ਸੁਖਚੈਨ ਸਿੰਘ ਏ.ਡੀ.ਓ. ਬਲਾਕ ਲੰਬੀ, ਡਾ. ਰਾਜਵਿੰਦਰ ਸਿੰਘ ਬਲਾਕ ਅਫ਼ਸਰ, ਡਾ. ਜਗਮੋਹਨ ਸਿੰਘ ਬਲਾਕ ਅਫ਼ਸਰ ਗਿੱਦੜਬਾਹਾ, ਡਾ. ਸੁਖਜਿੰਦਰ ਸਿੰਘ ਸਹਾਇਕ ਪ੍ਰੋਫ਼ੈਸਰ ਕੇ.ਵੀ.ਕੇ., ਡਾ. ਮਨਮੀਤ ਕੌਰ ਏ.ਡੀ.ਓ., ਡਾ. ਜਗਦੀਪ ਸਿੰਘ ਬਾਗਬਾਨੀ, ਗੋਬਿੰਦ ਸਿੰਘ ਪੰਜਾਬ ਐਗਰੋ, ਡਾ. ਜੋਬਨਦੀਪ ਸਿੰਘ ਏ.ਡੀ.ਓ., ਡਾ. ਕੁਲਦੀਪ ਸਿੰਘ ਮਰਖਾਈ, ਮਨਪ੍ਰੀਤ ਸਿੰਘ ਡਿਪਟੀ ਰੇਂਜ ਅਫ਼ਸਰ, ਕੁਲਦੀਪ ਸਿੰਘ ਮਰਖਾਈ, ਸਵਰਨ ਸਿੰਘ, ਚਰਨਜੀਤ ਸਿੰਘ ਸੰਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਿਸਾਨ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ | ਇਸ ਕੈਂਪ ਦਾ ਸਮੁੱਚਾ ਪ੍ਰਬੰਧ ਆਤਮਾ ਸਕੀਮ ਅਧੀਨ ਡਾ. ਕਰਨਜੀਤ ਸਿੰਘ ਪ੍ਰੋਜੈਕਟ ਡਾਇਰੈਕਟਰ, ਡਾ. ਸੁਖਜਿੰਦਰ ਸਿੰਘ ਅਤੇ ਡਾ. ਜਸ਼ਨਪ੍ਰੀਤ ਸਿੰਘ ਬਰਾੜ ਨੇ ਕੀਤਾ |
ਪਿਛਲੀ ਖ਼ਬਰ ਸੰਘਰਸ਼ੀ ਅਧਿਆਪਕ ਆਗੂਆਂ ਦੀ ਸੇਵਾ ਮੁਕਤੀ ਮੌਕੇ ਜੀ.ਟੀ.ਯੂ. ਪੰਜਾਬ ਵਲੋਂ ਸਨਮਾਨ ਅਗਲੀ ਖ਼ਬਰ 40 ਮੁਕਤਿਆਂ ਦੀ ਯਾਦ ਵਿਚ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।