03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਰਬਿੰਦਰ ਨਾਥ ਟੈਗੋਰ ਦਾ ਜਨਮ ਦਿਵਸ ਮਨਾਇਆ

ਅਜੀਤ ਡੈਸਕ 10-05-2026
ਕੋਟਕਪੂਰਾ, 9 ਮਈ (ਮੋਹਰ ਸਿੰਘ ਗਿੱਲ)-ਵਿੱਦਿਆ ਦੇ ਖੇਤਰ ਵਿਚ ਆਪਣਾ ਅਹਿਮ ਯੋਗਦਾਨ ਪਾ ਰਹੀ ਸੰਸਥਾ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਮਹਾਨ ਸਾਹਿਤਕਾਰ, ਨੋਬਲ ਪੁਰਸਕਾਰ ਵਿਜੇਤਾ ਅਤੇ ਰਾਸ਼ਟਰੀ ਗਾਨ ਦੇ ਲੇਖਕ ਸ੍ਰੀ ਰਾਬਿੰਦਰ ਨਾਥ ਟੈਗੋਰ ਜੀ ਦਾ ਜਨਮ ਦਿਨ ਸਕੂਲ 'ਚ ਬੱਚਿਆਂ ਵਲੋਂ ਆਪਣੇ ਅਧਿਆਪਕਾਂ ਦੀ ਪ੍ਰੇਰਨਾ ਨਾਲ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਪੋਸਟਰ ਮੇਕਿੰਗ ਅਤੇ ਪੇਪਰ ਰੀਡਿੰਗ ਕੀਤੀ ਗਈ | ਕੋਆਰਡੀਨੇਟਰ ਇਲਾਵਰਦੀਪ ਕੌਰ ਨੇ ਮੰਚ ਸੰਚਾਲਨ ਕੀਤਾ | ਉਨ੍ਹਾਂ ਦੱਸਿਆ ਕਿ ਪੋਸਟਰ ਮੇਕਿੰਗ ਅਤੇ ਪੇਪਰ ਰੀਡਿੰਗ ਵਿਚ ਹਰਗੁਣ ਕੌਰ, ਨਿਹਾਰਿਕਾ ਜੈਨ, ਮਨਿੰਦਰ ਸਿੰਘ, ਸਿਮਰ, ਨੈਨਾ, ਹੇਮਾਕਸ਼ੀ, ਰਾਸ਼ੀ, ਹਰਸਿਤਾ, ਸਾਇਨਾ, ਮਯੰਕ, ਨਵਜੋਤ ਕੌਰ, ਅਲੀਸਾ, ਰੀਤਿਕਾ, ਪ੍ਰਭਲੀਨ ਕੌਰ, ਸਮਰੀਤ ਕੌਰ, ਪੁਸਪਿੰਦਰ ਕੌਰ, ਅੰਕਿਤਾ ਰਾਣੀ, ਪ੍ਰਾਚੀ, ਇੰਦਰਵੀਰ ਸਿੰਘ, ਰਾਜ ਕਮਲ, ਯੁਵਰਾਜ ਸਿੰਘ, ਨਿਸ਼ਾ ਆਦਿ ਨੇ ਹਿੱਸਾ ਲਿਆ ਅਤੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਵਿਦਿਆਰਥੀਆਂ ਨੇ ਰਾਬਿੰਦਰ ਨਾਥ ਟੈਗੋਰ ਜੀ ਦੀ ਬਾਰੇ ਜਾਣਕਾਰੀ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨਾਲ ਸਾਂਝੀ ਕੀਤੀ | ਪਿ੍ੰਸੀਪਲ ਗੁਰਪ੍ਰੀਤ ਸਿੰਘ ਮੱਕੜ ਨੇ ਇਸ ਪ੍ਰੋਗਰਾਮ 'ਚ ਹਿੱਸਾ ਲੈੈਣ ਵਾਲੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਦੀ ਪ੍ਰਸੰਸਾ ਕੀਤੀ ਅਤੇ ਰਾਬਿੰਦਰ ਨਾਥ ਟੈਗੋਰ ਦੀ ਸ਼ਖ਼ਸੀਅਤ ਬਾਰੇ ਅਹਿਮ ਪਹਿਲੂ ਬੱਚਿਆਂ ਨਾਲ ਸਾਂਝੇ ਕੀਤੇ ਅਤੇ ਉਨ੍ਹਾਂ ਦੇ ਸਮੁੱਚੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਆਖਿਆ |
ਪਿਛਲੀ ਖ਼ਬਰ ਅਧਿਆਪਕ ਰਾਜਿੰਦਰ ਸਿੰਘ ਭੁੱਲਰ 'ਅਕਾਦਮਿਕ ਐਕਸੀਲੈਂਸ ਐਵਾਰਡ' ਨਾਲ ਸਨਮਾਨਿਤ ਅਗਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ 'ਚ 'ਮਾਂ ਦਿਵਸ' ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।