03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਅਧਿਆਪਕ ਰਾਜਿੰਦਰ ਸਿੰਘ ਭੁੱਲਰ 'ਅਕਾਦਮਿਕ ਐਕਸੀਲੈਂਸ ਐਵਾਰਡ' ਨਾਲ ਸਨਮਾਨਿਤ

ਅਜੀਤ ਡੈਸਕ 10-05-2026
ਸਾਦਿਕ, 9 ਮਈ (ਆਰ.ਐਸ.ਧੁੰਨਾ)-ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ 'ਚ ਹੋਏ ਵਿਸ਼ੇਸ਼ ਸਮਾਗਮ 'ਚ ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝੋਟੀਵਾਲਾ ਦੇ ਅਧਿਆਪਕ ਰਾਜਿੰਦਰ ਸਿੰਘ ਭੁੱਲਰ ਨੂੰ ਸਿੱਖਿਆ ਪ੍ਰਤੀ ਲਗਨ, ਨਿਰੰਤਰ ਮਿਹਨਤ ਅਤੇ ਅਕਾਦਮਿਕ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਲਈ ਅਕਾਦਮਿਕ ਐਕਸੀਲੈਂਸ ਐਵਾਰਡ 2026 ਨਾਲ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਯੂਨੀਵਰਸਿਟੀ ਦੇ ਅਧਿਕਾਰੀਆਂ ਅਤੇ ਅਧਿਆਪਕ ਵਰਗ ਵਲੋਂ ਰਾਜਿੰਦਰ ਸਿੰਘ ਭੁੱਲਰ ਦੀਆਂ ਉਪਲੱਬਧੀਆਂ ਦੀ ਭਰਪੂਰ ਸਰਾਹਨਾ ਕਰਦਿਆਂ ਕਿਹਾ ਕਿ ਇਨ੍ਹਾਂ ਵਰਗੇ ਹੋਣਹਾਰ ਵਿਦਿਆਰਥੀ ਯੂਨੀਵਰਸਿਟੀ ਦਾ ਮਾਣ ਵਧਾਉਂਦੇ ਹਨ ਅਤੇ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਬਣਦੇ ਹਨ | ਇਸ ਮੌਕੇ ਰਾਜਿੰਦਰ ਸਿੰਘ ਭੁੱਲਰ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ ਅਤੇ ਇਸ ਸਨਮਾਨ ਲਈ ਉਹ ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਸਮੂਹ ਪ੍ਰਬੰਧਕਾਂ, ਅਧਿਆਪਕਾਂ ਅਤੇ ਸਟਾਫ਼ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ | ਰਾਜਿੰਦਰ ਸਿੰਘ ਭੁੱਲਰ ਨੇ ਆਪਣੇ ਮਾਤਾ-ਪਿਤਾ, ਅਧਿਆਪਕਾਂ ਅਤੇ ਸਾਥੀਆਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਦੀ ਰਹਿਨੁਮਾਈ ਅਤੇ ਸਹਿਯੋਗ ਨਾਲ ਉਹ ਇਹ ਮੁਕਾਮ ਹਾਸਿਲ ਕਰ ਸਕਿਆ ਹੈ |
ਪਿਛਲੀ ਖ਼ਬਰ ਵਿਵੇਕ ਸਕੂਲ ਬਰਗਾੜੀ ਵਿਖੇ ਮਾਂ ਦਿਵਸ ਮਨਾਇਆ ਅਗਲੀ ਖ਼ਬਰ ਰਬਿੰਦਰ ਨਾਥ ਟੈਗੋਰ ਦਾ ਜਨਮ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।