03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਵਿਵੇਕ ਸਕੂਲ ਬਰਗਾੜੀ ਵਿਖੇ ਮਾਂ ਦਿਵਸ ਮਨਾਇਆ

ਅਜੀਤ ਡੈਸਕ 10-05-2026
ਬਰਗਾੜੀ, 9 ਮਈ (ਲਖਵਿੰਦਰ ਸ਼ਰਮਾ)-ਵਿਵੇਕ ਸਕੂਲ ਬਰਗਾੜੀ ਵਿਖੇ ਮਾਂ ਦਿਵਸ ਮਨਾਇਆ ਗਿਆ ਜਿਸ ਵਿਚ ਬੱਚਿਆਂ ਦੇ ਮਾਂ ਦੇ ਦਰਜੇ ਸਬੰਧੀ ਕਵਿਤਾਵਾਂ, ਗੀਤ, ਲੇਖ ਲਿਖਣ, ਪੋਸਟਰ ਬਣਾਉਣ, ਭਾਸ਼ਣ ਦੇਣ ਆਦਿ ਦੇ ਮੁਕਾਬਲੇ ਕਰਵਾਏ ਗਏ ਅਤੇ ਵਧੀਆ ਕਾਰਗੁਜਾਰੀ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਸਕੂਲ ਦੇ ਚੇਅਰਮੈਨ ਹਰਜਿੰਦਰ ਸਿੰਘ, ਸਮਾਜ ਸੇਵੀ ਡਾ. ਚਰਨਜੀਤ ਸਿੰਘ, ਪਿ੍ੰਸੀਪਲ ਸੋਨੀਆ ਸੇਠੀ ਨੇ ਮਾਂ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਅਸੀਂ ਸਾਰੀ ਉਮਰ ਮਾਂ ਦੀ ਹਰ ਤਰਾਂ ਦੀ ਸੇਵਾ ਕਰਕੇ ਵੀ ਮਾਂ ਦਾ ਦੇਣ ਨਹੀਂ ਦੇ ਸਕਦੇ | ਇਸ ਮੌਕੇ ਉਪ ਪਿ੍ੰਸੀਪਲ ਅਮਰਜੀਤ ਕੌਰ, ਕੋਆਰਡੀਨੇਟਰ ਗਗਨਦੀਪ ਕੌਰ, ਸਮੂਹ ਸਟਾਫ਼, ਬੱਚੇ ਆਦਿ ਹਾਜ਼ਰ ਸਨ |.
ਪਿਛਲੀ ਖ਼ਬਰ ਹੈਰੋਇਨ ਤੇ ਅਸਲ੍ਹਾ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਅਧਿਆਪਕ ਰਾਜਿੰਦਰ ਸਿੰਘ ਭੁੱਲਰ 'ਅਕਾਦਮਿਕ ਐਕਸੀਲੈਂਸ ਐਵਾਰਡ' ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।