04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸਰਕਾਰੀ ਕੰਨਿਆ ਸਕੂਲ ਪੰਜਗਰਾਈਾ 'ਚ ਕੱਲ੍ਹ ਨੂੰ 'ਨੈਸ਼ਨਲ ਟੈਕਨਾੋਲੋਜੀ ਡੇ' ਮਨਾਇਆ ਜਾਵੇਗਾ

ਅਜੀਤ ਡੈਸਕ 10-05-2026
ਪੰਜਗਰਾੲੀਂ ਕਲਾਂ, 9 ਮਈ (ਸੁਖਮੰਦਰ ਸਿੰਘ ਬਰਾੜ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਾ ਕਲਾਂ ਵਿਖੇ 11 ਮਈ ਨੂੰ ਟੈਕਨਾਲੋਜੀ ਦਿਵਸ ਮਨਾਇਆ ਜਾਵੇਗਾ | ਪਿ੍ੰਸੀਪਲ ਦੀਪਕ ਸਿੰਘ ਨੇ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਦਾ ਮੰਤਵ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣਾ ਅਤੇ ਉਨ੍ਹਾਂ ਵਿਚ ਵਿਗਿਆਨ, ਤਕਨਾਲੋਜੀ ਅਤੇ ਸਾਇਬਰ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ | ਕੰਪਿਊਟਰ ਅਧਿਆਪਕ ਜਸਵਿੰਦਰ ਸਿੰਘ ਸਿੱਧੂ ਅਤੇ ਵਰਿੰਦਰ ਕੌਰ ਬਰਾੜ ਨੇ ਦੱਸਿਆ ਕਿ ਸਕੂਲਾਂ ਵਿਚ ਸਵੇਰ ਦੀ ਸਭਾ ਦੌਰਾਨ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿਨ੍ਹਾਂ ਵਿਚ ਭਾਰਤ ਦੀਆਂ ਵਿਗਿਆਨ, ਪੁਲਾੜ, ਆਈ.ਟੀ.ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਖੇਤਰਾਂ ਵਿਚ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸਾਈਬਰ ਸੇਫ਼ਟੀ ਪ੍ਰਣ ਲੈ ਕੇ ਤਕਨਾਲੋਜੀ ਦੇ ਜ਼ਿੰਮੇਵਾਰ, ਨੈਤਿਕ ਅਤੇ ਸੁਰੱਖਿਅਤ ਉਪਯੋਗ ਦਾ ਸੰਦੇਸ਼ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਜਸਪਾਲ ਸਿੰਘ ਪੰਜਗਰਾੲੀਂ ਨੇ ਅਨੁਸੂਚਿਤ ਜਾਤੀ ਮੋਰਚਾ ਦੇ ਰਾਸ਼ਟਰੀ ਪ੍ਰਧਾਨ ਲਾਲ ਸਿੰਘ ਆਰੀਆ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਬੀ.ਕੇ.ਯੂ. ਏਕਤਾ (ਉਗਰਾਹਾਂ) ਦੇ ਇਕਾਈ ਪ੍ਰਧਾਨ ਹਰਨੇਕ ਸਿੰਘ ਔਲਖ ਦੀ ਕੈਂਸਰ ਨਾਲ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।