04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਜਸਪਾਲ ਸਿੰਘ ਪੰਜਗਰਾੲੀਂ ਨੇ ਅਨੁਸੂਚਿਤ ਜਾਤੀ ਮੋਰਚਾ ਦੇ ਰਾਸ਼ਟਰੀ ਪ੍ਰਧਾਨ ਲਾਲ ਸਿੰਘ ਆਰੀਆ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 10-05-2026
ਪੰਜਗਰਾੲੀਂ ਕਲਾਂ, 9 ਮਈ (ਸੁਖਮੰਦਰ ਸਿੰਘ ਬਰਾੜ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿਚ ਆਉਂਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਸਰਗਰਮੀਆਂ ਤੇਜ਼ ਕਰਨ ਲਈ ਪੰਜਾਬ ਅੰਦਰ ਅਨੁਸੂਚਿਤ ਜਾਤੀ ਮੋਰਚਾ ਦੇ ਰਾਸ਼ਟਰੀ ਪ੍ਰਧਾਨ ਲਾਲ ਸਿੰਘ ਆਰੀਆ ਵਿਸ਼ੇਸ਼ ਤੌਰ 'ਤੇ ਭਾਜਪਾ ਦੇ ਐਸ.ਸੀ. ਮੋਰਚਾ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਨ ਲਈ ਚੰਡੀਗੜ੍ਹ ਮੁੱਖ ਦਫ਼ਤਰ ਪੁੱਜੇ | ਜਿੱਥੇ ਐਸ.ਸੀ.ਮੋਰਚਾ ਦੇ ਸੂਬਾਈ ਮੀਤ ਪ੍ਰਧਾਨ ਜਸਪਾਲ ਸਿੰਘ ਪੰਜਗਰਾਈਾ ਵਲੋਂ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਮੁਲਕਾਤ ਦੌਰਾਨ ਜਸਪਾਲ ਸਿੰਘ ਪੰਜਗਰਾਈਾ ਨੇ ਪੰਜਾਬ ਅੰਦਰ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਕਬੀਲਿਆਂ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰਾਂ ਸਾਂਝੀਆਂ ਕੀਤੀਆਂ | ਉਨ੍ਹਾਂ ਪੰਜਾਬ ਵਿਚਲੀ ਆਮ ਆਦਮੀ ਦੀ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਪੰਜਾਬ ਵਿਚਲੇ 34 ਐਸ.ਸੀ. ਰਿਜ਼ਰਵ ਵਿਧਾਨ ਸਭਾ ਹਲਕਿਆਂ ਬਾਰੇ ਵੀ ਅਨੁਸੂਚਿਤ ਜਾਤੀ ਦੇ ਲੋਕਾਂ ਨਾਲ ਤਾਲਮੇਲ ਵਧਾਉਣ ਸਬੰਧੀ ਵਿਚਾਰਾਂ ਕੀਤੀਆਂ | ਉਨ੍ਹਾਂ ਦੱਸਿਆ ਕਿ ਉਹ ਵਿਧਾਨ ਸਭਾ ਹਲਕਾ ਜੈਤੋ ਰਿਜ਼ਰਵ ਹਲਕਾ ਹੋਣ ਕਰਕੇ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਗਤੀਵਿਧੀਆਂ ਜਾਰੀ ਰੱਖ ਰਹੇ ਹਨ | ਕੌਮੀ ਪ੍ਰਧਾਨ ਲਾਲ ਸਿੰਘ ਆਰੀਆ ਨੇ ਜਸਪਾਲ ਸਿੰਘ ਪੰਜਗਰਾੲੀਂ ਵਲੋਂ ਭਾਜਪਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੀਤੀ ਜਾ ਰਹੀਆਂ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਪੰਜਾਬ ਅੰਦਰ ਹਰ ਮਹੀਨੇ ਆਪਣਾ ਦੌਰਾ ਕਰਿਆ ਕਰਨਗੇ ਤੇ ਖਾਸ ਕਰ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਸਾਰੇ ਹੀ ਰਿਜ਼ਰਵ ਹਲਕਿਆਂ ਦੇ ਲੋਕਾਂ ਨਾਲ ਤਾਲਮੇਲ ਬਣਾਉਣਾ ਯਕੀਨੀ ਬਣਾਉਣਗੇ | ਇਸ ਮੌਕੇ ਸਾਬਕਾ ਚੇਅਰਮੈਨ ਪੰਜਾਬ ਮਨਜੀਤ ਸਿੰਘ ਬੁੱਟਰ, ਰਾਂਝਾ ਬਖ਼ਸ਼ੀ ਮੀਤ ਪ੍ਰਧਾਨ ਪੰਜਾਬ, ਸੋਮਨ ਐਡਵੋਕੇਟ ਲੁਧਿਆਣਾ, ਜਸਵੀਰ ਸਿੰਘ ਮਹਿਰਾਜ ਜਨਰਲ ਸਕੱਤਰ ਪੰਜਾਬ, ਪੂਰਨ ਸਿੰਘ ਜਲਾਲਾਬਾਦ, ਸਵਰਨ ਸਿੰਘ ਬੁਰਜ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਕਿ੍ਕਟ ਟੀਮ ਲਈ ਟਰਾਇਲ 12 ਨੂੰ ਅਗਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਪੰਜਗਰਾਈਾ 'ਚ ਕੱਲ੍ਹ ਨੂੰ 'ਨੈਸ਼ਨਲ ਟੈਕਨਾੋਲੋਜੀ ਡੇ' ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।