04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਤਕਾ ਮੁਕਾਬਲੇ ਕਰਵਾਏ

ਅਜੀਤ ਡੈਸਕ 10-05-2026
ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਤਕਾ ਮੁਕਾਬਲੇ ਕਰਵਾਏ ਗਏ | ਜ਼ਿਕਰਯੋਗ ਹੈ ਕਿ ਇਹ ਇੰਟਰ ਜ਼ੋਨ ਮੁਕਾਬਲੇ ਅੰਡਰ-14 ਤੇ 17 ਵਰਗ ਦੇ ਲੜਕੇ ਤੇ ਲੜਕੀਆਂ ਵਿਚਕਾਰ ਕਰਵਾਏ ਗਏ, ਜਿਸ ਵਿਚ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਅਤੇ ਅਕਾਲ ਅਕੈਡਮੀ ਥੇਹ ਕਲੰਦਰ ਦੀਆਂ ਵੱਖ-ਵੱਖ ਟੀਮਾਂ ਨੇ ਭਾਗ ਲਿਆ | ਅੰਡਰ-14 ਵਰਗ ਫਰੀ ਸੋਟੀ ਮੁਕਾਬਲਿਆਂ ਵਿਚ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਨੇ ਪਹਿਲਾ ਅਤੇ ਅੰਡਰ-17 ਵਰਗ ਲੜਕਿਆਂ ਵਿਚ ਵੀ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਨੇ ਪਹਿਲਾ ਸਥਾਨ ਹਾਸਿਲ ਕੀਤਾ | ਲੜਕੀਆਂ ਦੇ ਮੁਕਾਬਲਿਆਂ ਵਿਚ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਅੰਡਰ-14 ਦੀਆਂ ਲੜਕੀਆਂ ਨੇ ਸਿੰਗਲ ਸੋਟੀ ਵਿਚੋਂ ਪਹਿਲਾ ਅਤੇ ਅੰਡਰ-17 ਦੀਆਂ ਲੜਕੀਆਂ ਨੇ ਸਿੰਗਲ ਸੋਟੀ ਵਿਚੋਂ ਦੂਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਪਿ੍ੰਸੀਪਲ ਸਿੰਬਲਪ੍ਰੀਤ ਕੌਰ ਗਰੇਵਾਲ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ | ਇਸ ਮੌਕੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੇ ਧਰਨੇ ਦੇ ਸਮਰਥਨ 'ਚ ਭਾਜਪਾ ਆਗੂਆਂ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਕਿ੍ਕਟ ਟੀਮ ਲਈ ਟਰਾਇਲ 12 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।