04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸਫ਼ਾਈ ਸੇਵਕਾਂ ਦੇ ਧਰਨੇ ਦੇ ਸਮਰਥਨ 'ਚ ਭਾਜਪਾ ਆਗੂਆਂ ਨੇ ਕੀਤੀ ਸ਼ਮੂਲੀਅਤ

ਅਜੀਤ ਡੈਸਕ 10-05-2026
ਮਲੋਟ, 9 ਮਈ (ਪਾਟਿਲ)-ਮਲੋਟ ਨਗਰ ਕੌਂਸਲ ਵਿਖੇ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਧਰਨੇ ਉਪਰ ਬੈਠੇ ਸਫ਼ਾਈ ਸੇਵਕਾਂ ਦੇ ਸਮਰਥਨ ਵਿਚ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸਤੀਸ਼ ਅਸੀਜਾ ਨੇ ਸ਼ਿਰਕਤ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਉਪਰ ਤਿੱਖਾ ਹਮਲਾ ਬੋਲਿਆ | ਸਤੀਸ਼ ਅਸੀਜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ਉਪਰ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਚੁੱਕੀ ਹੈ ਅਤੇ ਹੁਣ ਹਾਲਾਤ ਇਹ ਹਨ ਕਿ ਹਰ ਵਰਗ ਆਪਣੇ ਹੱਕਾਂ ਲਈ ਸੜਕਾਂ ਉਪਰ ਰੁਲ੍ਹਣ ਲਈ ਮਜ਼ਬੂਰ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਜੋ ਸਫ਼ਾਈ ਸੇਵਕ ਦਿਨ-ਰਾਤ ਗੰਦਗੀ ਵਿਚ ਕੰਮ ਕਰਕੇ ਸ਼ਹਿਰਾਂ ਨੂੰ ਸਾਫ਼ ਰੱਖਦੇ ਹਨ, ਉਹੀ ਅੱਜ ਆਪਣੀਆਂ ਤਨਖ਼ਾਹਾਂ ਤੇ ਹੱਕਾਂ ਲਈ ਧੱਕੇ ਖਾਣ ਉਪਰ ਮਜ਼ਬੂਰ ਹਨ | ਸ੍ਰੀ ਅਸੀਜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਸੀ, ਪਰ ਅੱਜ ਨਾ ਕਰਮਚਾਰੀਆਂ ਨੂੰ ਸਮੇਂ ਸਿਰ ਤਨਖ਼ਾਹ ਮਿਲ ਰਹੀ ਹੈ ਅਤੇ ਨਾ ਹੀ ਉਨ੍ਹਾਂ ਦੀ ਕੋਈ ਸੁਣਵਾਈ ਹੋ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਅਤੇ ਝੂਠੇ ਪ੍ਰਚਾਰ ਵਿਚ ਮਸ਼ਰੂਫ਼ ਹੈ, ਜਦਕਿ ਜ਼ਮੀਨੀ ਹਕੀਕਤ ਵਿਚ ਪੰਜਾਬ ਦਾ ਹਰ ਵਰਗ ਦੁਖੀ ਹੈ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਭਾਰਤੀ ਜਨਤਾ ਪਾਰਟੀ ਸੜਕਾਂ ਉਪਰ ਉਤਰ ਕੇ ਪੰਜਾਬ ਸਰਕਾਰ ਖਿਲਾਫ਼ ਵੱਡਾ ਸੰਘਰਸ਼ ਸ਼ੁਰੂ ਕਰੇਗੀ ਅਤੇ ਇਸ ਲੋਕ ਵਿਰੋਧੀ ਸਰਕਾਰ ਦੀਆਂ ਨਾਕਾਮੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ | ਇਸ ਮੌਕੇ ਭਾਜਪਾ ਆਗੂਆਂ ਤੇ ਸਫ਼ਾਈ ਸੇਵਕ ਯੂਨੀਅਨ ਦੇ ਮੈਂਬਰਾਂ ਨੇ ਵੀ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟਾਇਆ | ਇਸ ਮੌਕੇ ਸੂਬਾ ਕਾਰਜਕਾਰਨੀ ਮੈਂਬਰ ਸੁਸ਼ੀਲ ਗਰੋਵਰ, ਜ਼ਿਲ੍ਹਾ ਵਾਈਸ ਪ੍ਰਧਾਨ ਅਮਨਦੀਪ ਸੰਧੂ, ਮੰਡਲ ਪ੍ਰਧਾਨ ਸੁਸ਼ੀਲ ਜਲਹੋਤਰ, ਮੰਡਲ ਪ੍ਰਧਾਨ ਰਿਖੀਕੇਸ ਪਰਵਲ ਭੋਲੀ, ਸੀਨੀਅਰ ਆਗੂ ਅਸ਼ਵਨੀ ਡਾਵਰ, ਅਮਨ ਮਿੱਢਾ, ਅਭੀ ਜਲਹੋਤਰਾ, ਰਿਤਿਕਾ ਸੱਚਦੇਵਾ, ਕਿਸ਼ੋਰ ਦਲੋਰੀਆ, ਗੌਰਵ ਸ਼ਰਮਾ, ਸਤੀਸ਼ ਦੂਬੇ, ਸੂਰਜ ਕੁਮਾਰ, ਰਾਜੂ ਗੁਪਤਾ, ਹਰਨੇਕ ਬਰਾੜ, ਹੰਸ ਰਾਮ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੁਲਵੰਤ ਜੋਸ਼ੀ ਕਾਨਵੈਂਟ ਸਕੂਲ ਵਿਖੇ ਮਾਂ ਦਿਵਸ ਮਨਾਇਆ ਅਗਲੀ ਖ਼ਬਰ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਤਕਾ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।