04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਕੁਲਵੰਤ ਜੋਸ਼ੀ ਕਾਨਵੈਂਟ ਸਕੂਲ ਵਿਖੇ ਮਾਂ ਦਿਵਸ ਮਨਾਇਆ

ਅਜੀਤ ਡੈਸਕ 10-05-2026
ਰੁਪਾਣਾ, 9 ਮਈ (ਜਗਜੀਤ ਸਿੰਘ)-ਕੁਲਵੰਤ ਜੋਸ਼ੀ ਮੈਮੋਰੀਅਲ ਰਿਜ਼ਨਲ ਕਾਨਵੈਂਟ ਸਕੂਲ ਰੁਪਾਣਾ ਵਿਖੇ ਪਿ੍ੰਸੀਪਲ ਵਿਕਾਸ ਜੱਗਾ ਦੀ ਅਗਵਾਈ ਵਿਚ ਮਾਂ ਦਿਵਸ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਸ਼ਮ੍ਹਾ ਰੋਸ਼ਨ ਕਰਕੇ ਕੀਤੀ ਗਈ | ਇਸ ਮੌਕੇ ਪ੍ਰਾਇਮਰੀ ਦੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਅਤੇ ਮਾਂ ਦੇ ਪਿਆਰ ਤੇ ਤਿਆਗ ਨੂੰ ਸਮਰਪਿਤ ਭਾਸ਼ਣ, ਗੀਤ, ਨਾਚ ਤੇ ਸਕਿੱਟਾਂ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ | ਬੱਚਿਆਂ ਵਲੋਂ ਆਪਣੀ ਮਾਂ ਵਾਸਤੇ ਕਾਰਡ ਵੀ ਬਣਾਏ ਗਏ | ਪਿ੍ੰਸੀਪਲ ਵਿਕਾਸ ਜੱਗਾ ਤੇ ਕਿਰਨ ਜੋਸ਼ੀ ਨੇ ਵਿਦਿਆਰਥੀਆਂ ਵਲੋਂ ਕੀਤੀਆਂ ਗਈਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ ਅਤੇ ਮਾਂ ਦਾ ਮਨੁੱਖੀ ਜੀਵਨ ਵਿਚਾਲੇ ਮਹੱਤਵ ਨੂੰ ਜਾਣੂ ਕਰਵਾਉਂਦਿਆਂ ਸਮੂਹ ਸਟਾਫ਼ ਤੇ ਬੱਚਿਆਂ ਨੂੰ ਮਾਂ ਦਿਵਸ ਦੀ ਵਧਾਈ ਦਿੱਤੀ | ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਰਿਫ਼ਰੈਸ਼ਮੈਂਟ ਦਿੱਤੀ | ਇਸ ਮੌਕੇ ਸ਼ਮਿੰਦਰਪਾਲ ਕੌਰ, ਅਤੁਲ ਨਾਰੰਗ ਆਦਿ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਅਗਲੀ ਖ਼ਬਰ ਸਫ਼ਾਈ ਸੇਵਕਾਂ ਦੇ ਧਰਨੇ ਦੇ ਸਮਰਥਨ 'ਚ ਭਾਜਪਾ ਆਗੂਆਂ ਨੇ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।