04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਏ.ਡੀ.ਸੀ. ਨੇ ਮੁੱਖ ਮੰਤਰੀ ਪੰਜਾਬ ਦੀ ਆਮਦ ਦੇ ਅਗੇਤੇ ਪ੍ਰਬੰਧਾਂ ਸੰਬੰਧੀ ਕੀਤੀ ਮੀਟਿੰਗ

ਅਜੀਤ ਡੈਸਕ 10-05-2026
ਸ੍ਰੀ ਮੁਕਤਸਰ ਸਾਹਿਬ, 9 ਮਈ (ਹਰਮਹਿੰਦਰ ਪਾਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਮਈ ਦਿਨ ਐਤਵਾਰ ਨੂੰ ਸ਼ਾਮ 5 ਵਜੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਸਾਹਿਬਚੰਦ ਵਿਖੇ ਸੱਥ ਪ੍ਰੋਗਰਾਮ ਤਹਿਤ ਕਰਵਾਏ ਜਾਣ ਵਾਲੇ ਸਮਾਗਮ ਦੀ ਪ੍ਰਧਾਨਗੀ ਕਰਨ ਲਈ ਪਹੁੰਚ ਰਹੇ ਹਨ | ਇਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਡੈਵੀ ਗੋਇਲ ਵਲੋਂ ਡੀ.ਸੀ. ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਉਨ੍ਹਾਂ ਸਮਾਗਮ ਦੀ ਸੁਚਾਰੂ ਤਰੀਕੇ ਨਾਲ ਵਿਵਸਥਾ ਯਕੀਨੀ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਸੰਬੰਧਿਤ ਵਿਭਾਗਾਂ ਨੂੰ ਆਦੇਸ਼ ਦਿੱਤੇ ਕਿ ਸਮਾਗਮ ਦੌਰਾਨ ਸੁਰੱਖਿਆ, ਟ੍ਰੈਫਿਫ਼ਕ ਪ੍ਰਬੰਧ, ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ ਤੇ ਮੈਡੀਕਲ ਸਹੂਲਤਾਂ ਸਮੇਤ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ | ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਤੇ ਸਮਾਗਮ ਦੀ ਸਫ਼ਲਤਾ ਲਈ ਹਰ ਵਿਭਾਗ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਏ | ਇਸ ਮੌਕੇ ਐੱਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ, ਐੱਸ.ਡੀ.ਐੱਮ. ਗਿੱਦੜਬਾਹਾ ਜਸਪਾਲ ਸਿੰਘ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ, ਬੀ.ਡੀ.ਪੀ.ਓ. ਗਿੱਦੜਬਾਹਾ ਮਨਜੋਤ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
09 ਐਮ.ਕੇ.ਟੀ. 05
ਪਿਛਲੀ ਖ਼ਬਰ ਮਲੋਟ ਵਿਖੇ ਲੱਗੇਗੀ ਅਰੋੜਵੰਸ਼ ਸਮਾਜ ਦੇ ਸੰਸਥਾਪਕ ਅਰੂਟ ਜੀ ਮਹਾਰਾਜ ਦੀ ਮੂਰਤੀ ਅਗਲੀ ਖ਼ਬਰ ਮਲੋਟ ਵਿਖੇ ਲੱਗੇਗੀ ਅਰੋੜਵੰਸ਼ ਸਮਾਜ ਦੇ ਸੰਸਥਾਪਕ ਅਰੂਟ ਜੀ ਮਹਾਰਾਜ ਦੀ ਮੂਰਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।