07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਰਾਜਪਾਲ ਪੰਜਾਬ ਦਾ ਪੁਤਲਾ ਫ਼ੂਕਿਆ <br/>

ਅਜੀਤ ਡੈਸਕ 17-05-2026
ਫ਼ਰੀਦਕੋਟ, 16 ਮਈ (ਹਰਮਿੰਦਰ ਸਿੰਘ ਮਿੰਦਾ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਵਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੁਤਲਾ ਫ਼ੂਕਿਆ ਗਿਆ ਅਤੇ ਭਾਜਪਾ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸ਼ਮਸ਼ੇਰ ਸਿੰਘ ਕਿੰਗਰਾ ਜ਼ਿਲ੍ਹਾ ਕਨਵੀਨਰ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਨੇ ਦੱਸਿਆ ਕਿ ਇਹ ਰੋਸ਼ ਪ੍ਰਦਰਸ਼ਨ 15 ਮਈ ਨੂੰ ਸੰਯੁਕਤ ਕਿਸਾਨ ਮੋਰਚਾ ਜੋ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਕਰ ਰਿਹਾ ਸੀ, ਪ੍ਰਸ਼ਾਸਨ ਵਲੋਂ ਪਾਣੀ ਦੀਆਂ ਬੌਛਾੜਾਂ ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ | ਜਦੋਂ ਕਿ ਕਿਸਾਨ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਨ | ਆਉਣ ਵਾਲੇ ਸਮੇਂ ਵਿਚ ਭਾਰਤੀ ਜਨਤਾ ਪਾਰਟੀ ਖਿਲਾਫ਼ ਸਖ਼ਤ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਜਸਪਾਲ ਸਿੰਘ ਨੰਗਲ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਬਲਵਿੰਦਰ ਸਿੰਘ ਜੇ.ਈ ਜ਼ਿਲ੍ਹਾ ਪ੍ਰਧਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਸੁਰਜੀਤ ਸਿੰਘ ਹਰੀਏਵਾਲਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਲੱਖੋਵਾਲ, ਸੁਖਜਿੰਦਰ ਸਿੰਘ ਤੁੰਬੜਭੰਨ ਜ਼ਿਲ੍ਹਾ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ, ਮਾਸਟਰ ਮੱਖਣ ਸਿੰਘ ਜ਼ਿਲ੍ਹਾ ਆਗੂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਅਮਨਦੀਪ ਸਿੰਘ ਬਲਾਕ ਆਗੂ ਭਾਰਤੀ ਕਿਸਾਨ ਯੂਨੀਅਨ ਡਕੌਡਾ ਧਨੇਰ, ਹਰਦੀਪ ਸਿੰਘ ਜ਼ਿਲ੍ਹਾ ਆਗੂ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਅਮਰਜੀਤ ਸਿੰਘ ਪੰਨੂੰ ਜ਼ਿਲ੍ਹਾ ਆਗੂ ਕਿਰਤੀ ਕਿਸਾਨ ਯੂਨੀਅਨ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਦੁਕਾਨ ਦਾ ਸ਼ਟਰ ਤੋੜ ਕੇ ਕੀਤੀ ਚੋਰੀ ਮਾਮਲੇ 'ਚ ਇਕ ਕਾਬੂ ਅਗਲੀ ਖ਼ਬਰ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ ਵਲੋਂ ਹਰਿਆਣਾ ਦੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।