11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਮਾਊਾਟ ਲਿਟਰਾ ਜ਼ੀ ਸਕੂਲ ਦੇ 10ਵੀਂ ਤੇ 12ਵੀਂ ਜਮਾਤ ਦੇ ਅੱਵਲ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 24-05-2026
ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ. ਈ. 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਰੌਸ਼ਨ ਕੀਤਾ ਹੈ | ਇਨ੍ਹਾਂ ਪ੍ਰਾਪਤੀਆਂ ਨੂੰ ਮਾਨਤਾ ਦੇਣ ਲਈ ਬਾਬਾ ਫ਼ਰੀਦ ਕਾਲਜ ਦਿਓਨ (ਬਠਿੰਡਾ) ਵਿਖੇ ਇਕ ਸ਼ਾਨਦਾਰ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿੱਥੇ ਵੱਖ-ਵੱਖ ਚੁਣੇ ਹੋਏ ਸਕੂਲਾਂ ਦੇ ਟਾਪਰਾਂ ਨੂੰ ਸਰਟੀਫਿਕੇਟ ਅਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ | ਇਹ ਮਾਣ ਵਾਲੀ ਗੱਲ ਹੈ ਕਿ ਮਾਊਾਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਨੂੰ ਵੀ ਇਸ ਵਿਸ਼ੇਸ਼ ਸਨਮਾਨ ਸਮਾਰੋਹ ਲਈ ਚੁਣਿਆ ਗਿਆ ਸੀ | ਸਮਾਰੋਹ ਦੇ ਮੁੱਖ ਮਹਿਮਾਨ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਟਿਊਸ਼ਨਜ਼ ਦੇ ਕੈਂਪਸ ਡਾਇਰੈਕਟਰ ਐਮ.ਪੀ. ਪੂਨੀਆ ਨੇ ਹੋਣਹਾਰ ਵਿਦਿਆਰਥੀਆਂ ਚਾਹਤ, ਖੁਸ਼ੀ ਜੈਨ, ਪ੍ਰਨੀਤ, ਆਰਵ, ਦਕਸ਼, ਲਕਸ਼ਦੀਪ, ਨਿਕੁੰਜ, ਜਸਨੂਰ, ਸੁਖਮਨੀ, ਹੁਸਨਪ੍ਰੀਤ, ਸੁਖਮਨੀ, ਮਨਦੀਪ ਕੌਰ, ਗੁਰਪ੍ਰੀਤ ਕੌਰ ਅਤੇ ਹੋਰਾਂ ਨੂੰ ਟਰਾਫੀਆਂ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਉਤਸ਼ਾਹਿਤ ਕੀਤਾ | ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਦੀ ਪ੍ਰਸੰਸਾ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਦੇ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸਫਲਤਾ ਸਮਾਜ ਲਈ ਪ੍ਰੇਰਨਾ ਹੈ | ਉਨ੍ਹਾਂ ਕਿਹਾ ਕਿ ਮਾਊਾਟ ਲਿਟਰਾ ਜ਼ੀ ਸਕੂਲ ਨੇ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਵਿਦਿਆਰਥੀਆਂ ਨੂੰ ਸਹੀ ਦਿਸ਼ਾ ਅਤੇ ਇਕ ਬਿਹਤਰ ਪਲੇਟਫਾਰਮ ਪ੍ਰਦਾਨ ਕੀਤਾ ਹੈ | ਇਸ ਮੌਕੇ ਸਕੂਲ ਡਾਇਰੈਕਟਰ ਈਸ਼ਾਨ ਅਤੇ ਡੀਪੀਈ ਮਨਦੀਪ ਕੁਮਾਰ ਨੂੰ ਵੀ ਸਨਮਾਨਿਤ ਕੀਤਾ ਗਿਆ | ਚੇਅਰਮੈਨ ਇੰਜੀਨੀਅਰ ਚਮਨਲਾਲ ਗੁਲਾਟੀ ਨੇ ਕਿਹਾ ਕਿ ਇਹ ਪ੍ਰਾਪਤੀ ਸਿਰਫ਼ ਵਿਦਿਆਰਥੀਆਂ ਦੇ ਯਤਨਾਂ ਦਾ ਨਤੀਜਾ ਨਹੀਂ ਹੈ ਸਗੋਂ ਪੂਰੇ ਸਕੂਲ ਪਰਿਵਾਰ ਦੇ ਸਮੂਹਿਕ ਯਤਨਾਂ ਦਾ ਨਤੀਜਾ ਹੈ | ਉਨ੍ਹਾਂ ਮਾਪਿਆਂ ਦਾ ਉਨ੍ਹਾਂ ਦੀ ਨਿਰੰਤਰ ਪ੍ਰੇਰਣਾ ਅਤੇ ਸਮਰਥਨ ਲਈ ਧੰਨਵਾਦ ਵੀ ਕੀਤਾ | ਪਿ੍ੰਸੀਪਲ ਰਜਨੀ ਠਾਕੁਰ ਨੇ ਕਿਹਾ ਕਿ ਉਨ੍ਹਾਂ ਦੀ ਸਫਲਤਾ ਉਨ੍ਹਾਂ ਦੀ ਸਖ਼ਤ ਮਿਹਨਤ, ਆਤਮ-ਵਿਸ਼ਵਾਸ ਅਤੇ ਅਧਿਆਪਕਾਂ ਦੇ ਸਮਰਪਣ ਦਾ ਨਤੀਜਾ ਹੈ |

ਪਿਛਲੀ ਖ਼ਬਰ ਅਚੀਵਰ ਪੁਆਇੰਟ ਕੋਟਕਪੂਰਾ ਦੀ ਵਿਦਿਆਰਥਣ ਨੇ ਪੀ.ਟੀ.ਈ. 'ਚ 90 ਸਕੋਰ ਹਾਸਿਲ ਕੀਤੇ <br/> ਅਗਲੀ ਖ਼ਬਰ ਪ੍ਰੈਸਟਾਈਨਵਾਈਬ ਸਕੂਲ 'ਚ ਵਾਤਾਵਰਨ ਜਾਗਰੂਕਤਾ ਸੈਮੀਨਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।