11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸੇਵਾ ਮੁਕਤ ਮੁੱਖ ਅਧਿਆਪਕਾ ਨੇ ਸਰਕਾਰੀ ਸਕੂਲ ਨੂੰ ਐਲ.ਈ.ਡੀ. ਅਤੇ ਲਿਖਣ ਸਮੱਗਰੀ ਦਿੱਤੀ <br/>

ਅਜੀਤ ਡੈਸਕ 24-05-2026
ਕੋੋਟਕਪੂਰਾ, 23 ਮਈ (ਮੋਹਰ ਸਿੰਘ ਗਿੱਲ)-ਸਰਕਾਰੀ ਐਲੀਮੈਂਟਰੀ ਸਕੂਲ ਸਿਰਸੜੀ ਵਿਖੇ ਇੱਥੋਂ ਦੇ ਸੇਵਾ ਮੁਕਤ ਮੁੱਖ ਅਧਿਆਪਕਾ ਸੁਖਵੀਰ ਕੌਰ ਨੇ ਇਸ ਸਕੂਲ ਨਾਲ ਜੁੜੀਆਂ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕਰਨ ਲਈ ਇਕ ਵਿਸ਼ੇਸ਼ ਫ਼ੇਰਾ ਆਪਣੇ ਪਤੀ ਦਰਸ਼ਨ ਸਿੰਘ ਬਰਾੜ ਅਤੇ ਜੀ.ਸੀ ਜੈਸਵਾਲ ਜੁਆਇੰਟ ਡਿਪਟੀ ਡਾਇਰੈਕਟਰ ਇੰਟੈਲੀਜੈਂਸ ਸਮੇਤ ਰੱਖਿਆ | ਇਸ ਦੌਰਾਨ ਉਨ੍ਹਾਂ ਸਕੂਲ ਨੂੰ ਬੱਚਿਆਂ ਦੀ ਪੜ੍ਹਾਈ ਲਈ ਇਕ ਐਲ.ਈ.ਡੀ, ਕਾਪੀਆਂ, ਪੈਨ, ਰਜਿਸਟਰ ਅਤੇ ਕੁਝ ਹੋਰ ਵਰਤੋਂ ਦਾ ਸਮਾਨ ਅਤੇ 2100 ਰੁਪਿਆ ਵਿੱਦਿਅਕ ਭਲਾਈ ਫ਼ੰਡ ਵਜੋਂ ਦਿੱਤਾ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਐਕਸ਼ਨ ਗੀਤ, ਗਰੁੱਪ ਸਾਂਗ ਅਤੇ ਗੀਤ ਪੇਸ਼ ਕਰਕੇ ਸਭਨਾਂ ਦਾ ਖ਼ੂਬ ਮਨੋਰੰਜਨ ਕੀਤਾ ਗਿਆ | ਸਕੂਲ ਦੇ ਅਧਿਆਪਕ ਗੁਰਮੀਤ ਸਿੰਘ ਨੇ ਮੰਚ ਦਾ ਸੰਚਾਲਨ ਕਰਦਿਆਂ ਸਕੂਲ ਦੀਆਂ ਵਿੱਦਿਅਕ ਗਤੀਵਿਧੀਆਂ 'ਤੇ ਚਾਨਣਾ ਪਾਇਆ | ਆਪਣੇ ਸੰਬੋਧਨ 'ਚ ਦਰਸ਼ਨ ਸਿੰਘ ਬਰਾੜ ਅਤੇ ਜੀ.ਸੀ. ਜੈਸਵਾਲ ਨੇ ਬੱਚਿਆਂ ਦੀ ਕਾਰਗੁਜ਼ਾਰੀ ਦੀ ਭਰਵੀਂ ਪ੍ਰਸੰਸਾ ਕੀਤੀ | ਉਨ੍ਹਾਂ ਬੱਚਿਆਂ ਨੂੰ ਉਚੇਰੀ ਪੜ੍ਹਾਈ ਕਰਕੇ ਦੇਸ਼ ਦੇ ਚੰਗੇ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਪ੍ਰੇਰਨਾ ਦਿੱਤੀ | ਉਨ੍ਹਾਂ ਭਰੋਸਾ ਦਿਵਾਇਆ ਕਿ ਵਿੱਦਿਅਕ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਣ ਲਈ ਜੇਕਰ ਕਿਸੇ ਹੋਰ ਚੀਜ਼ ਦੀ ਲੋੜ ਪਈ ਤਾਂ ਉਹ ਮੁਹੱਈਆ ਕਰਵਾ ਦਿੱਤੀ ਜਾਵੇਗੀ | ਅੰਤ 'ਚ ਸਕੂਲ ਵਲੋਂ ਉਕਤ ਮਹਿਮਾਨਾਂ ਨੂੰ ਯਾਦਗਾਰੀ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁੱਖ ਅਧਿਆਪਕਾ ਬਲਜੀਤ ਕੌਰ, ਅਧਿਆਪਕ ਗੁਰਪ੍ਰੀਤ ਸਿੰਘ, ਦਿਲਪ੍ਰੀਤ ਕੌਰ, ਬਲਜੀਤ ਕੌਰ, ਮਿਸ ਪਿ੍ਯੰਕਾ, ਪੰਚਾਇਤ ਮੈਂਬਰ ਜਗਦੀਪ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਮੈਨ ਰਵਿੰਦਰਜੀਤ ਕੌਰ, ਮੈਂਬਰ ਜਸਪ੍ਰੀਤ ਕੌਰ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਸੇਵਕ ਸਿੰਘ ਜੈਤੋ ਜ਼ਿਲ੍ਹਾ ਕਾਂਗਰਸ ਕਮੇਟੀ ਐਸ.ਸੀ ਸੈਲ. ਦੇ ਚੇਅਰਮੈਨ ਨਿਯੁਕਤ <br/> ਅਗਲੀ ਖ਼ਬਰ ਪੰਜਾਬ ਨੂੰ ਕੰਗਾਲ ਕਰਨ ਵਾਲਿਆਂ ਤੋਂ ਸਾਵਧਾਨ ਰਹਿਣ ਦੀ ਲੋੜ- ਬੈਂਸ ਕਾਂਗਰਸੀ ਉਮੀਦਵਾਰ ਰਮਨਪ੍ਰੀਤ ਕੌਰ ਧਾਲੀਵਾਲ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।