04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਨਰੇਗਾ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ ਤੀਜੇ ਦਿਨ ਵੀ ਜਾਰੀ

ਅਜੀਤ ਡੈਸਕ 06-06-2026

ਪਾਰਟੀਆਂ ਦੇ ਆਗੂਆਂ ਦਾ ਘਿਰਾਓ ਕਰਨ ਦੀ ਦਿੱਤੀ ਚਿਤਾਵਨੀ
ਕੋਟਕਪੂਰਾ, 5 ਜੂਨ (ਮੇਘਰਾਜ)-ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਕੋਟਕਪੂਰਾ ਵਿਖੇ ਪੰਚਾਇਤ ਵਿਭਾਗ ‘ਚ ਪਿਛਲੇ ਕਰੀਬ 17 ਸਾਲਾਂ ਤੋਂ ਠੇਕੇ ‘ਤੇ ਸੇਵਾਵਾਂ ਨਿਭਾ ਰਹੇ ਨਰੇਗਾ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਅੱਜ ਤੀਜੇ ਦਿਨ ‘ਚ ਸ਼ਾਮਿਲ ਹੋ ਗਈ ਹੈ। ਇਸ ਮੌਕੇ ਯੂਨੀਅਨ ਦੇ ਬਲਾਕ ਪ੍ਰਧਾਨ ਹਪਿੰਦਰ ਸਿੰਘ ਨੇ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਅਤੇ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਨਰੇਗਾ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਹੁਣ ਠੇਕੇਦਾਰੀ ਸਿਸਟਮ ਬਿਲਕੁਲ ਬੰਦ ਕਰਕੇ ਪੰਚਾਇਤ ਵਿਭਾਗ ‘ਚ ਨਰੇਗਾ ਮੁਲਾਜ਼ਮਾਂ ਨੂੰ ਪੱਕੀਆਂ ਅਸਾਮੀਆਂ ‘ਤੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਨਰੇਗਾ ਸਕੀਮ ਬੰਦ ਕਰਕੇ ‘ਵਿਕਸਤ ਭਾਰਤ ਜੀ ਰਾਮ ਜੀ’ ਬਿੱਲ ਪਾਸ ਕਰਨ ਵਿਰੁੱਧ ਪੰਜਾਬ ਸਰਕਾਰ ਵਲੋਂ ਬੁਲਾਏ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਨੇ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਥਾਂ ਨਰੇਗਾ ਮੁਲਾਜ਼ਮਾਂ ਦੇ ਵਿਰੁੱਧ ਹੀ ਬਿਆਨ ਦਿੱਤੇ। ਵਿਭਾਗ ਵਲੋਂ ਨਰੇਗਾ ਮੁਲਾਜ਼ਮਾਂ ਦਾ ਡਾਟਾ ਪੋਰਟਲ ਰਾਹੀਂ ਇਕੱਠਾ ਕਰਕੇ ਪ੍ਰਸੋਨਲ ਤੇ ਵਿੱਤ ਵਿਭਾਗ ਦੀਆਂ ਪ੍ਰਵਾਨਗੀਆਂ ਲੈਣ ਦੇ ਬਾਵਜੂਦ ਵੀ ਨਰੇਗਾ ਮੁਲਾਜ਼ਮਾਂ ਨੂੰ ਆਰਡਰ ਨਹੀਂ ਦਿੱਤੇ ਗਏ। ਪੰਚਾਇਤ ਸਕੱਤਰਾਂ ਅਤੇ ਵੀ.ਡੀ.� ਦਾ ਕੇਡਰ ਇਕੱਠਾ ਕਰਕੇ ਨਵੀਂ ਅਸਾਮੀ ਪੰਚਾਇਤ ਵਿਕਾਸ ਸਕੱਤਰ ਨੂੰ ਪੰਜਾਬ ਸਰਕਾਰ ਨੇ ਕੈਬਨਿਟ ਵਲੋਂ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ। ਪੰਚਾਇਤ ਸੰਮਤੀ ਦੀਆਂ ਪੰਚਾਇਤ ਸਕੱਤਰਾਂ ਅਤੇ ਵੀ.ਡੀ.�ਜ਼ ਦੀਆਂ ਸਾਰੀਆਂ ਅਸਾਮੀਆਂ ਖਾਲੀ ਹੋ ਚੁੱਕੀਆਂ ਹਨ। ਇਕ ਪਾਸੇ ਮੁੱਖ ਮੰਤਰੀ 63 ਹਜ਼ਾਰ ਨੌਕਰੀਆਂ ਦੇਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਦਾਅਵਾ ਕਰ ਰਹੇ ਹਨ ਦੂਜੇ ਪਾਸੇ 17 ਸਾਲਾਂ ਤੋਂ ਨੌਕਰੀ ਕਰ ਰਹੇ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨਾ ਤਾਂ ਦੂਰ 6-6 ਮਹੀਨੇ ਦੀ ਤਨਖ਼ਾਹ ਵੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਪਿਛਲੇ 17 ਸਾਲਾਂ ਦੌਰਾਨ ਅਨੇਕਾਂ ਕੱਚੇ ਨਰੇਗਾ ਮੁਲਾਜ਼ਮਾਂ ਦੀ ਡਿਊਟੀ ਦੌਰਾਨ ਮੌਤ ਹੋ ਚੁੱਕੀ ਹੈ ਅੱਜ ਤੱਕ ਕਿਸੇ ਵਾਰਸ ਨੂੰ ਨਾ ਤਾਂ ਨੌਕਰੀ ਦਿੱਤੀ ਗਈ ਤੇ ਨਾ ਹੀ ਕੋਈ ਮੁਆਵਜ਼ਾ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਕੱਚੇ ਮੁਲਾਜਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਆਊਟਸੋਰਸ ਮੁਲਾਜਮਾਂ ਨੂੰ ਵਿਭਾਗ ‘ਚ ਲਿਆਂਦਾ ਜਾਵੇ। ਅੱਜ ਧਰਨੇ ਦੌਰਾਨ ਯੂਨੀਅਨ ਵਲੋਂ ਫ਼ੈਸਲਾ ਕੀਤਾ ਕਿ ਵਿੱਤ ਮੰਤਰੀ ਜਾਂ ਮੁੱਖ ਮੰਤਰੀ ਦਾ ਘਿਰਾ� ਕਰਨਗੇ। ਜੇਕਰ ਲੋੜ ਪਈ ਤਾਂ ਪਿੰਡਾਂ ‘ਚ ਕੰਮ ਕਰਦੇ 30 ਲੱਖ ਨਰੇਗਾ ਮਜ਼ਦੂਰਾਂ ਨੂੰ ਨਾਲ ਲੈਕੇ ਪਿੰਡਾਂ ‘ਚ ਵੀ ਲੀਡਰਾਂ ਦੇ ਘਿਰਾ� ਕੀਤਾ ਜਾਵੇਗਾ। ਇਸ ਮੌਕੇ ਗਗਨਪ੍ਰੀਤ ਸਿੰਘ, ਪਰਮਜੀਤ ਕੌਰ, ਵਿਸ਼ੇਸ਼ ਕੁਮਾਰ, ਬਲਰਾਜ ਸਿੰਘ, ਸਰਬਜੀਤ ਸਿੰਘ, ਸਵਰਨਜੀਤ ਕੌਰ, ਲਖਵੀਰ ਸਿੰਘ, ਮਨਦੀਪ ਸਿੰਘ, ਰੋਹਿਤ ਕੁਮਾਰ, ਪ੍ਰੇਮ ਕੁਮਾਰ, ਗੁਰਪ੍ਰੀਤ ਸਿੰਘ, ਅਨੋਖ ਸਿੰਘ, ਲਵਦੀਪ ਸਿੰਘ, ਇਕਬਾਲ ਸਿੰਘ, ਵਰਿੰਦਰ ਕੁਮਾਰ ਸਮੇਤ ਹੋਰ ਵੀ ਮੁਲਾਜ਼ਮ ਸ਼ਾਮਿਲ ਸਨ।

ਪਿਛਲੀ ਖ਼ਬਰ ਵਾਸੂ ਜੋਸ਼ੀ ਨੇ ਜੇ. ਈ. ਈ. ਅਡਵਾਂਸ ‘ਚ 6128ਵਾਂ ਰੈਂਕ ਕੀਤਾ ਹਾਸਿਲ ਅਗਲੀ ਖ਼ਬਰ ਬਿਜਲੀ ਦੇ ਸ਼ਾਰਟ ਸਰਕਟ ਨਾਲ ਕਬਾੜੀਏ ਦੇ ਗੋਦਾਮ ਨੂੰ ਭਿਆਨਕ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।