04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਭਗਵੰਤ ਮਾਨ ਸਰਕਾਰੀ ਦੀਆਂ ਲੋਕ ਪੱਖੀ ਨੀਤੀਆਂ ਕਾਰਨ ‘ਆਪ’ ਉਮੀਦਵਾਰਾਂ ਦੀ ਜਿੱਤ ਹੋਈ- ਮਿੰਟੂ ਗਿੱਲ

ਅਜੀਤ ਡੈਸਕ 06-06-2026

ਕੋਟਕਪੂਰਾ, 5 ਜੂਨ (ਮੋਹਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਹਲਕਾ ਕੋਟਕਪੂਰਾ ਦੇ ਸੀਨੀਅਰ ਆਗੂ ਮਨਦੀਪ ਸਿੰਘ ਮਿੰਟੂ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਕਾਰਨ ਤਾਜ਼ਾ ਨਗਰ ਕੌਂਸਲ ਦੀਆਂ ਚੋਣਾਂ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਪੂਰੇ ਪੰਜਾਬ ਅੰਦਰ ਸ਼ਾਨਦਾਰ ਜਿੱਤ ਹੋਈ ਹੈ। ਕੋਟਕਪੂਰਾ ਵਿਚ ਵੀ ‘ਆਪ’ ਦੇ ਉਮੀਦਵਾਰਾਂ ਨੇ ਬਹੁਤੇ ਵਾਰਡਾਂ ਵਿਚ ਜਿੱਤ ਦਰਜ ਕਰਕੇ ਆਪਣੀ ਮਜਬੂਤ ਪਕੜ ਬਣਾਈ ਹੈ। ਮਿੰਟੂ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਆਪਣੀ ਸਰਕਾਰ ਦੇ ਚਾਰ ਸਾਲਾਂ ਵਿਚ ਹਰੇਕ ਘਰ ਨੂੰ ਦੋ ਮਹੀਨਿਆਂ ‘ਚ 600 ਮੁਫ਼ਤ ਬਿਜਲੀ, ਮੁਫ਼ਤ ਪਾਣੀ, 881 ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਕੈਸਲੈਸ ਇਲਾਜ ਦੀ ਸਹੂਲਤ ਦਿੱਤੀ। ਇਸ ਤੋਂ ਇਲਾਵਾ 67 ਹਜ਼ਾਰ ਤੋਂ ਵੱਧ ਨੌਕਰੀਆਂ ਭਿ੍ਰਸ਼ਟਾਚਾਰ ਰਹਿਤ ਢੰਗ ਨਾਲ ਦਿੱਤੀਆਂ ਗਈਆਂ, ਮੰਡੀ ਮਜ਼ਦੂਰਾਂ ਦਾ ਮਿਹਨਤਾਨਾ ਵਧਾਇਆ ਗਿਆ ਅਤੇ ਕੱਚੇ, ਆਊਟਸੋਰਸ ਕਾਮਿਆਂ ਦੀ ਰੈਗੂਲਰ ਭਰਤੀ ਕਰਕੇ ਸਰਕਾਰ ਨੇ ਹਜ਼ਾਰਾਂ ਲੋਕਾਂ ਦਾ ਦਿਲ ਜਿੱਤਿਆ ਹੈ। ਮਿੰਟੂ ਗਿੱਲ ਨੇ ਕਿਹਾ ਕਿ ਕਿਸਾਨਾਂ ਨੂੰ ਝੋਨਾ ਲਾਉਣ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਸਰਕਾਰ ਨੇ ਪ੍ਰਬੰਧ ਕਰ ਲਿਆ ਹੈ।

ਪਿਛਲੀ ਖ਼ਬਰ ਪਰਜਾਪਤ ਸਭਾ ਦੇ ਵਫ਼ਦ ਨੇ ਐਸ.ਡੀ.ਐਮ ਜੈਤੋ ਦਫ਼ਤਰ ‘ਚ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਆਦੇਸ਼ ਕਾਲਜ ਮਚਾਕੀ ਕਲਾਂ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।