03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਨਸ਼ਿਆਂ ਦੇ ਖਾਤਮੇ ਤੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ‘ਤੇ ਜਾਰੀ- ਅਮੋਲਕ ਸਿੰਘ

ਅਜੀਤ ਡੈਸਕ 06-06-2026

ਜੈਤੋ, 5 ਜੂਨ (ਗੁਰਮੀਤਪਾਲ ਰੋੜੀਕਪੂਰਾ, ਗੁਰਚਰਨ ਸਿੰਘ ਗਾਬੜੀਆ)�ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪਿੰਡਾਂ ਅਤੇ ਵਾਰਡਾਂ ਵਿਚ ਜ਼ਮੀਨੀ ਪੱਧਰ ‘ਤੇ ਠੋਸ ਕਾਰਵਾਈ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਵਿਧਾਇਕ ਅਮੋਲਕ ਸਿੰਘ ਨੇ ਸਥਾਨਕ ਡਰੀਮ ਕੈਸਟਲ ਪੈਲੇਸ ਵਿਖੇ ਹਲਕਾ ਇੰਚਾਰਜਾਂ, ਬਲਾਕ ਕੋਆਰਡੀਨੇਟਰਾਂ, ਵਲੰਟੀਅਰਾਂ, ਪੰਚਾਇਤੀ ਨੁਮਾਇੰਦਿਆਂ ਤੇ ਵਿਲੇਜ ਡਿਫੈਂਸ ਕਮੇਟੀ (ਵੀ.ਡੀ.ਸੀ.) ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਕੀਤਾ। ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਕਈ ਤਸਕਰਾਂ ਦੇ ਘਰ ਢਾਹੇ ਗਏ ਹਨ ਅਤੇ ਉਨ੍ਹਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਲੇ-ਦੁਆਲੇ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ, ਤਾਂ ਜੋ ਉਸ ਵਿਰੁੱਧ ਫੌਰੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਨਸ਼ਾ ਤਸਕਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਡੇ ਪੱਧਰ ‘ਤੇ ਜਾਗਰੂਕ ਕੀਤਾ ਜਾ ਰਿਹਾ ਹੈ। ਨਸ਼ਿਆਂ ਦੀ ਲਪੇਟ ਵਿਚ ਆਏ ਲੋਕਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਚ ਇਲਾਜ ਕਰਵਾ ਕੇ ਉਨ੍ਹਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦੇ ਯਤਨ ਕੀਤੇ ਜਾ ਰਹੇ ਹਨ। ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਸਾਰਿਆਂ ਨੂੰ ਮਿਲ ਕੇ ਇਸ ਸਮਾਜਿਕ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਰੁਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾ ਰਹੀ ਹੈ। ਮੀਟਿੰਗ ਦੌਰਾਨ ਹਾਜ਼ਰ ਸਮੂਹ ਨੁਮਾਇੰਦਿਆਂ, ਵਲੰਟੀਅਰਾਂ ਅਤੇ ਵੀ.ਡੀ.ਸੀ. ਮੈਂਬਰਾਂ ਨੇ ਨਸ਼ਿਆਂ ਦੇ ਜੜ੍ਹ ਤੋਂ ਖਾਤਮੇ ਲਈ ਮਿਲ ਕੇ ਕੰਮ ਕਰਨ ਦਾ ਅਹਿਦ ਵੀ ਲਿਆ। ਇਸ ਮੌਕੇ ਮੱਖਣ ਸਿੰਘ ਝੱਖੜਵਾਲਾ ਕੋਆਰਡੀਨੇਟਰ ਹਲਕਾ ਜੈਤੋ ਨਸ਼ਾ ਮੁਕਤੀ ਮੋਰਚਾ, ਐਸ.ਡੀ.ਐਮ ਜੈਤੋ ਵਿਕਰਮਜੀਤ, ਡੀ.ਐਸ.ਪੀ ਇਕਬਾਲ ਸਿੰਘ ਸੰਧੂ, ਤਹਿਸੀਲਦਾਰ ਰਣਜੀਤ ਸਿੰਘ, ਬੀ.ਡੀ.ਪੀ.�. ਇਕਬਾਲ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਭੇਜ ਸਿੰਘ ਬਰਾੜ, ਬਲਾਕ ਕੋਆਰਡੀਨੇਟਰ ਇੰਦਰਜੀਤ ਸਿੰਘ ਝੱਖੜਵਾਲਾ, ਬੇਅੰਤ ਸਿੰਘ ਰਾਜੂ, ਸਰਪੰਚ ਧਰਮਪਾਲ ਸਿੰਘ ਗੁਰੂਸਰ, ਨਰਿੰਦਰਜੀਤ ਸਿੰਘ ਰਾਮੇਆਣਾ, ਸਰਪੰਚ ਜਸਪਾਲ ਸਿੰਘ ਗੋਰਾ ਕਰੀਰਵਾਲੀ, ਚਰਨਜੀਤ ਸਿੰਘ ਟੋਨੀ, ਦਵਿੰਦਰ ਸਿੰਘ ਮੜ੍ਹਾਕ, ਡਾ. ਹਰੀਸ਼ ਗੋਇਲ ਨਗਰ ਕੌਂਸਲਰ ਜੈਤੋ, ਬੇਅੰਤ ਸਿੰਘ ਰਾਜੂ ਨਗਰ ਕੌਂਸਲਰ ਜੈਤੋ, ਡਾ. ਹਰਪਾਲ ਸਿੰਘ ਰਾਜਾ ਰਾਮੂਵਾਲਾ, ਹਰਯੋਧ ਸਿੰਘ ਮਾਨ ਰਾਮੂਵਾਲਾ, ਦੇਵਿੰਦਰ ਸਿੰਘ ਖਾਸਲਾ ਜੈਤੋ, ਗੁਰਧੀਰ ਸਿੰਘ ਘਣੀਆਂ, ਗੁਰਵਿੰਦਰ ਸਿੰਘ ਬੁਰਜ਼ ਹਰੀਕਾ, ਸਰਪੰਚ ਹਰਦੀਪਕ ਸਿੰਘ, ਹਰਜੀਤ ਸਿੰਘ ਬਾਜਾਖਾਨਾ, ਸਰਪੰਚ ਹਰਜੀਤ ਸਿੰਘ ਸਿਵੀਆ, ਨਿਰਮਲ ਸਿੰਘ ਰਾਮੂਵਾਲਾ, ਸਰਪੰਚ ਸਾਧੂ ਸਿੰਘ, ਗੁਰਭੇਜ ਸਿੰਘ ਬਾਜਾਖਾਨਾ, ਸਮਸ਼ੇਰ ਸਿੰਘ ਰੋੜੀਕਪੂਰਾ, ਚਾਂਦੀ ਰਾਮ ਅਤੇ ਹੋਰ ਪੰਚਾਇਤੀ ਨੁਮਾਇੰਦੇ, ਸਰਪੰਚ ਅਤੇ ਵੀ. ਡੀ. ਸੀ. ਮੈਂਬਰ ਮੌਜੂਦ ਸਨ।

ਪਿਛਲੀ ਖ਼ਬਰ ਤਿੰਨ ਧਾਰਮਿਕ ਸਥਾਨਾਂ ਨੂੰ ਜੋੜਨ ਵਾਲੇ ਰਸਤੇ ਦੀ ਹਾਲਤ ‘ਚ ਪਿਛਲੇ ਲੰਮੇ ਤੋਂ ਨਹੀਂ ਹੋਇਆ ਸੁਧਾਰ ਅਗਲੀ ਖ਼ਬਰ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ- ਸੰਧਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।