03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸਹੁਰਿਆਂ ਦੀਆਂ ਕਥਿਤ ਧਮਕੀਆਂ ਤੋਂ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਆਤਮ ਹੱਤਿਆ

ਅਜੀਤ ਡੈਸਕ 06-06-2026

ਫ਼ਰੀਦਕੋਟ, 5 ਜੂਨ (ਸਰਬਜੀਤ ਸਿੰਘ)-ਪਿੰਡ ਅਰਾਈਆਂਵਾਲਾ ਕਲਾਂ ਦੇ ਇਕ ਵਿਅਕਤੀ ਵਲੋਂ ਸਹੁਰਿਆਂ ਵਲੋਂ ਦਿੱਤੀਆਂ ਜਾ ਰਹੀਆਂ ਕਥਿਤ ਧਮਕੀਆਂ ਤੋਂ ਪ੍ਰੇਸ਼ਾਨ ਹੋ ਕੇ ਫਾਹਾ ਲਾ ਲਿਆ ਅਤੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਪੁਲਿਸ ਵਲੋਂ ਮਿ੍ਰਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਉਸ ਦੇ ਸਹੁਰੇ ਅਤੇ ਪਤਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਰਣਜੀਤ ਸਿੰਘ ਵਲੋਂ ਪੁਲਿਸ ਨੂੰ ਬਿਆਨ ਦਰਜ ਕਰਵਾਇਆ ਗਿਆ ਹੈ ਉਸ ਦੇ ਬੇਟੇ ਵਰਿੰਦਰ ਸਿੰਘ ਦਾ ਵਿਆਹ ਪਿਛਲੇ ਸਾਲ ਫ਼ਰਵਰੀ ਵਿਚ ਜਸ਼ਨਪ੍ਰੀਤ ਕੌਰ ਪੁੱਤਰ ਸੁਖਵਿੰਦਰ ਸਿੰਘ ਨਾਲ ਹੋਇਆ ਸੀ ਅਤੇ ਵਿਆਹ ਦੇ ਕੁਝ ਦਿਨਾਂ ਬਾਅਦ ਹੀ ਜਸ਼ਨਪ੍ਰੀਤ ਕੌਰ ਉਸ ਦੇ ਲੜਕੇ ਤੰਗ ਪ੍ਰੇਸ਼ਾਨ ਕਰਨ ਲੱਗੀ ਅਤੇ ਇਹ ਲੜਾਈ ਵੱਧਦੀ ਹੋਈ ਪੰਚਾਇਤ ਤੱਕ ਪਹੁੰਚ ਗਈ ਅਤੇ ਉਸ ਤੋਂ ਬਾਅਦ ਕਚਹਿਰੀ ਵਿਚ ਪਹੁੰਚ ਗਈ। ਜਿੱਥੇ ਪੰਚਾਇਤ ‘ਚ ਹੋਈ ਸਹਿਮਤੀ ਤੋਂ ਬਾਅਦ ਦੋਵਾਂ ਧਿਰਾਂ ਵਲੋਂ ਤਲਾਕ ਲਈ ਕਾਰਵਾਈ ਸ਼ੁਰੂ ਕੀਤੀ। ਮਿ੍ਰਤਕ ਦੇ ਪਿਤਾ ਨੇ ਦੋਸ਼ ਲਗਾਇਆ ਕਿ ਲੜਕੀ ਅਤੇ ਉਸ ਦੇ ਪਿਤਾ ਵਲੋਂ ਉਸ ਦੇ ਲੜਕੇ ਨੂੰ ਪਹਿਲਾਂ ਤਾਂ ਕਥਿਤ ਤੌਰ ‘ਤੇ ਦਹੇਜ ਦੇ ਝੂਠੇ ਮੁਕੱਦਮੇ ‘ਚ ਫਸਾਉਣ ਦੀਆਂ ਧਮਕੀਆਂ ਦਿੱਤੀਆਂ ਅਤੇ ਉਸ ਤੋਂ ਬਾਅਦ ਵੀ ਕਈ ਤਰ੍ਹਾਂ ਦੀਆਂ ਧਮਕੀਆਂ ਦਿੱਤੀਆਂ ਗਈਆਂ। ਜਿਸ ਤੋਂ ਉਸ ਦਾ ਲੜਕਾ ਵਰਿੰਦਰ ਸਿੰਘ ਬਹੁਤ ਪ੍ਰੇਸ਼ਾਨੀ ਦੀ ਹਾਲਤ ਵਿਚ ਰਹਿਣ ਲੱਗ ਪਿਆ ਅਤੇ ਜਦੋਂ ਪਰਿਵਾਰ ਮੈਂਬਰ ਘਰ ਨਹੀਂ ਸੀ ਤਾਂ ਉਸ ਦੇ ਲੜਕੇ ਵਲੋਂ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਸਹਾਇਕ ਥਾਣੇਦਾਰ ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ਮਿ੍ਰਤਕ ਵਿਅਕਤੀ ਦੀ ਲਾਸ਼ ਕਬਜ਼ੇ ਵਿਚ ਲੈ ਲਈ ਗਈ ਹੈ ਅਤੇ ਪੋਸਟ ਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਿ੍ਰਤਕ ਦੀ ਪਤੀ ਅਤੇ ਸਹੁਰੇ ਖ਼ਿਲਾਫ਼ ਬੀ.ਐਨ.ਐਸ. ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਦੋਵਾਂ ਕਥਿਤ ਦੋਸ਼ੀਆਂ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ।

ਪਿਛਲੀ ਖ਼ਬਰ ਸੋਨੇ ਦੇ ਬਿਸਕੁਟ ਅਤੇ ਨਕਦੀ ਚੋਰੀ ਦੇ ਮਾਮਲੇ ’ਚ 5 ਗ੍ਰਿਫ਼ਤਾਰ, 2 ਫ਼ਰਾਰ ਅਗਲੀ ਖ਼ਬਰ ਡਿਪਟੀ ਕਮਿਸ਼ਰ ਨੇ ਨੀਟ ਪ੍ਰੀਖਿਆ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।