03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਨਸ਼ੇ ਦੀ ਭੈੜੀ ਅਲਾਮਤ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇਗਾ- ਜਗਦੀਪ ਸਿੰਘ ਕਾਕਾ ਬਰਾੜ

ਅਜੀਤ ਡੈਸਕ 06-06-2026

ਸ੍ਰੀ ਮੁਕਤਸਰ ਸਾਹਿਬ, 5 ਜੂਨ (ਹਰਮਹਿੰਦਰਪਾਲ, ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਅਤੇ ਪਿੰਡ ਪੱਧਰ ‘ਤੇ ਜਾਗਰੂਕਤਾ ਵਧਾਉਣ ਦੇ ਮਕਸਦ ਨਾਲ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਵਿਚ ਵਿਲੇਜ਼ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਵਿਲੇਜ਼/ਵਾਰਡ ਡਿਫੈਂਸ ਕਮੇਟੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸੂਬੇ ਭਰ ਵਿਚ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਗਈ ਜਿਸ ਦੇ ਬਹੁਤ ਹੀ ਸਾਰਥਕ ਨਤੀਜੇ ਮਿਲੇ। ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਲੋਕਾਂ ਦੀ ਵੀ ਭਾਗੀਦਾਰੀ ਬਹੁਤ ਅਹਿਮ ਹੈ। ਵਿਧਾਇਕ ਕਾਕਾ ਬਰਾੜ ਨੇ ਵੀ.ਡੀ.ਸੀ. ਮੈਂਬਰਾਂ ਨੂੰ ਆਪਣੇ-ਆਪਣੇ ਖੇਤਰਾਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ, ਸ਼ੱਕੀ ਗਤੀਵਿਧੀਆਂ ਸਬੰਧੀ ਪ੍ਰਸ਼ਾਸਨ ਨੂੰ ਸੂਚਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਹਲਕਾ ਇੰਚਾਰਜਾਂ, ਬਲਾਕ ਕੋਆਰਡੀਨੇਟਰਾਂ, ਵਲੰਟੀਅਰਾਂ, ਪੰਚਾਇਤੀ ਨੁਮਾਇੰਦਿਆਂ ਅਤੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਜਨ-ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਧਾਇਕ ਕਾਕਾ ਬਰਾੜ ਨੇ ਸਾਰੇ ਸਾਥੀਆਂ ਨੂੰ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇਸ ਮੌਕੇ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ, ਡੀ.ਐਸ.ਪੀ ਬਚਨ ਸਿੰਘ, ਹਲਕਾ ਕੋਆਰਡੀਨੇਟਰ ਸ੍ਰੀ ਮੁਕਤਸਰ ਸਾਹਿਬ ਜਗਸੀਰ ਸਿੰਘ ਸੰਧੂ ਸਰਪੰਚ, ਰੁਪਿੰਦਰ ਸਿੰਘ ਅਤੇ ਅੰਗਰੇਜ ਸਿੰਘ ਹਲਕਾ ਵਾਈਸ ਕੋਆਡੀਨੇਟਰ, ਬਲਾਕ ਪ੍ਰਧਾਨ ਲਵਪ੍ਰੀਤ ਸਿੰਘ, ਹਰਜਿੰਦਰਜੀਤ ਸਿੰਘ, ਅਰਵਿੰਦ ਸਿੰਘ, ਰਮਨਦੀਪ ਸਿੰਘ, ਗੁਰਭਿੰਦਰ ਸਿੰਘ, ਹਰਗੋਬਿੰਦ ਸਿੰਘ, ਇਕਬਾਲ ਸਿੰਘ ਐਮ.ਸੀ, ਰਮੇਸ਼ ਕੁਮਾਰ, ਗੁਰਭੇਜ ਸਿੰਘ, ਮੇਜਰ ਸਿੰਘ ਤੋਂ ਇਲਾਵਾ ਵੀ.ਡੀ.ਸੀ ਮੈਂਬਰ ਹਾਜ਼ਰ ਸਨ।

ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਝੋਨੇ ਦੀ ਬਿਜਾਈ ਤੇ ਸਬਸਿਡੀ 5 ਹਜ਼ਾਰ ਰੁਪਏ ਪ੍ਰਤੀ ਏਕੜ ਕਰਨ ਦੀ ਮੰਗ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵਾਤਾਵਰਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।