03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਕਿਰਤੀ ਕਿਸਾਨ ਯੂਨੀਅਨ ਵਲੋਂ ਝੋਨੇ ਦੀ ਬਿਜਾਈ ਤੇ ਸਬਸਿਡੀ 5 ਹਜ਼ਾਰ ਰੁਪਏ ਪ੍ਰਤੀ ਏਕੜ ਕਰਨ ਦੀ ਮੰਗ

ਅਜੀਤ ਡੈਸਕ 06-06-2026

ਮਲੋਟ, 5 ਜੂਨ (ਅਜਮੇਰ ਸਿੰਘ ਬਰਾੜ)-ਕਿਰਤੀ ਕਿਸਾਨ ਯੂਨੀਅਨ ਬਲਾਕ ਮਲੋਟ ਅਤੇ ਲੰਬੀ ਦੀ ਮੀਟਿੰਗ ਮੁੱਖ ਦਫ਼ਤਰ ਦਾਨੇਵਾਲਾ ਚੌਕ ਮਲੋਟ ਵਿਖੇ ਜਰਨੈਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਗੁਰਚਰਨ ਸਿੰਘ ਢਿੱਲੋਂ ਪ੍ਰੈਸ ਸਕੱਤਰ ਕਿਰਤੀ ਕਿਸਾਨ ਯੂਨੀਅਨ ਬਲਾਕ ਮਲੋਟ ਅਤੇ ਲੰਬੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ ਦੀ ਸਿੱਧੀ ਬਿਜਾਈ ਤੇ ਸਬਸਿਡੀ 1500 ਰੁਪਏ ਤੋਂ ਵਧਾ ਕੇ ਪ੍ਰਤੀ ਏਕੜ 5 ਹਜ਼ਾਰ ਰੁਪਏ ਪ੍ਰਤੀ ਏਕੜ ਕੀਤਾ ਜਾਵੇ ਤਾਂ ਜੋ ਸੂਬੇ ਵਿਚ ਘੱਟ ਰਹੇ ਪਾਣੀ ਦੇ ਸਰੋਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਪਾਣੀ ਦੀ ਬੱਚਤ ਕਰਨ ਲਈ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ। ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ 8 ਘੰਟੇ ਬਿਜਲੀ ਅਤੇ ਨਹਿਰੀ ਪਾਣੀ ਦੀ ਸਪਲਾਈ ਨਿਰਵਿਘਨ ਦਿੱਤੀ ਜਾਵੇ ਅਤੇ ਬੰਦ ਪਏ ਸੂਏ ਕੱਸੀਆਂ ਅਤੇ ਨਹਿਰਾ ਵਿਚ ਪਾਣੀ ਛੱਡਿਆ ਜਾਵੇ। ਇਸ ਮੀਟਿੰਗ ਵਿਚ ਹਰਜਿੰਦਰ ਸਿੰਘ ਢਿੱਲੋਂ ਵਾਈਸ ਪ੍ਰਧਾਨ ਪਿੰਡ ਜੰਡ ਵਾਲਾ, ਚੜ੍ਹਤ ਸਿੰਘ, ਜਸਦੇਵ ਸਿੰਘ ਸੰਧੂ ਸ਼ਹਿਰੀ ਪ੍ਰਧਾਨ ਇਕਾਈ ਮਲੋਟ, ਮਾਸਟਰ ਟਹਿਲ ਸਿੰਘ ਸੰਧੂ, ਸਰਦੂਲ ਸਿੰਘ ਸੰਧੂ, ਗੁਰਚਰਨ ਸਿੰਘ ਬੁੱਟਰ ਜਰਨਲ ਸਕੱਤਰ, ਬਲਵੀਰ ਚੰਦ ਸ਼ਰਮਾ, ਜਗਤਾਰ ਸਿੰਘ ਠੇਕੇਦਾਰ ਡੱਬਵਾਲੀ ਢਾਬ, ਗੁਰਚਰਨ ਸਿੰਘ ਢਿੱਲੋਂ ਪ੍ਰੈਸ ਸਕੱਤਰ ਆਦਿ ਨੇ ਕਿਹਾ ਕਿ ਡੀ.ਏ.ਪੀ. ਅਤੇ ਯੂਰੀਆ ਖਾਦ ਦੀ ਘਾਟ ਪੂਰੀ ਕਰਕੇ ਕਿਸਾਨਾਂ ਨੂੰ ਕੋਆਪਰੇਟਿਵ ਸੁਸਾਇਟੀ ਰਾਹੀ ਦਿੱਤੀ ਜਾਵੇ।

ਪਿਛਲੀ ਖ਼ਬਰ ਵੱਡੀ ਰਾਹਤ : 4 ਰੁਪਏ ਸਸਤਾ ਹੋਇਆ ਪੈਟਰੋਲ! ਜਾਣੋ ਗੁਆਂਢੀ ਮੁਲਕ 'ਚ ਕਿੰਨੀ ਹੋਈ ਕੀਮਤ ਅਗਲੀ ਖ਼ਬਰ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਨਸ਼ੇ ਦੀ ਭੈੜੀ ਅਲਾਮਤ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇਗਾ- ਜਗਦੀਪ ਸਿੰਘ ਕਾਕਾ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।