07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸਪੀਕਰ ਸੰਧਵਾਂ ਦੇ ਘਰ ਅੱਗੇ ਪੰਜਾਬ ਸਰਕਾਰ ਦਾ ਕਾਂਗਰਸੀ ਵਰਕਰਾਂ ਨੇ ਪੁਤਲਾ ਫ਼ੂਕਿਆ

ਅਜੀਤ ਡੈਸਕ 07-06-2026
ਕੋਟਕਪੂਰਾ, 6 ਜੂਨ (ਮੋਹਰ ਸਿੰਘ ਗਿੱਲ)-ਪਟਿਆਲਾ ਵਿਖੇ ਰੁਜ਼ਗਾਰ ਦੀ ਮੰਗ ਕਰ ਕਰੇ ਬੇਰੁਜ਼ਗਾਰ ਨੌਜਵਾਨਾਂ 'ਤੇ ਪੰਜਾਬ ਪੁਲਿਸ ਵਲੋਂ ਕੱਲ੍ਹ ਵਹਿਸ਼ੀਆਨਾ ਤਰੀਕੇ ਨਾਲ ਕੀਤੇ ਗਏ ਲਾਠੀਚਾਰਜ ਦੇ ਵਿਰੋਧ 'ਚ ਹਲਕਾ ਕੋਟਕਪੂਰਾ ਦੇ ਕਾਂਗਰਸੀ ਵਰਕਰਾਂ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਿਵਾਸ ਸਥਾਨ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ | ਇਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਹਲਕਾ ਕੋਟਕਪੂਰਾ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਅਜੇਪਾਲ ਸਿੰਘ ਸੰਧੂ ਦੇ ਪੁੱਤਰ ਸਾਹਬਾਜ਼ ਸਿੰਘ ਸੰਧੂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਤਿੱਖੀ ਸੁਰ 'ਚ ਆਲੋਚਨਾ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਦਾ ਸੂਬ ਦੇ ਲੋਕ ਸਾਲ 2027 'ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਦੇਣਗੇ | ਉਨ੍ਹਾਂ ਕਿਹਾ ਕਿ ਸਰਕਾਰ ਅੱਜ ਲੋਕਾਂ ਦੀ ਹੱਕ-ਸੱਚ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣ ਦਾ ਯਤਨ ਕਰ ਰਹੀ ਹੈ | ਇਸ ਮੌਕੇ ਬੋਹੜ ਸਿੰਘ ਘਾਰੂ, ਜਲੌਰ ਸਿੰਘ ਸਿਰਸੜੀ ਅਤੇ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ਹਾਦਸੇ ਦੇ 11 ਜ਼ਖ਼ਮੀ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ 'ਚ ਦਾਖਲ ਅਗਲੀ ਖ਼ਬਰ ਗੂਗਲ ਨੇ 'ਡੀਬੱਗ' ਪ੍ਰੋਗਰਾਮ ਤਹਿਤ 3 ਕਰੋੜ ਤੋਂ ਵੱਧ ਮੱਛਰ ਛੱਡਣ ਦੀ ਇਜਾਜ਼ਤ ਮੰਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।