07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ਹਾਦਸੇ ਦੇ 11 ਜ਼ਖ਼ਮੀ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ 'ਚ ਦਾਖਲ

ਅਜੀਤ ਡੈਸਕ 07-06-2026
ਫ਼ਰੀਦਕੋਟ, 6 ਜੂਨ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰੇ ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ 'ਤੇ ਵਾਪਰੇ ਇਕ ਦਰਦਨਾਕ ਹਾਦਸੇ ਦੌਰਾਨ ਅੱਠ ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਜਦਕਿ 15 ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ | ਜਿਨਾਂ ਨੂੰ ਵੱਖ ਵੱਖ ਹਸਪਤਾਲਾਂ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ | ਇਨ੍ਹਾਂ ਵਿਚੋਂ 11 ਵਿਅਕਤੀਆਂ ਨੂੰ ਗੰਭੀਰ ਹਾਲਤ 'ਚ ਫ਼ਿਰੋਜ਼ਪੁਰ ਤੋਂ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ | ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ | ਵਿਧਾਇਕ ਗੁਰਦਿੱਤ ਸਿੰਘ ਸੇਖੋਂ ਜ਼ਖ਼ਮੀਆਂ ਦਾ ਹਾਲ ਚਾਲ ਜਾਣਨ ਲਈ ਹਸਪਤਾਲ ਪੁੱਜੇ | ਇਸ ਮੌਕੇ ਮੈਡੀਕਲ ਸੁਪਰਡੈਂਟ ਡਾ. ਨੀਤੂ ਕੁੱਕੜ ਨੇ ਕਿਹਾ ਕਿ 11 ਦੇ ਕਰੀਬ ਮਰੀਜ਼ ਫ਼ਿਰੋਜ਼ਪੁਰ ਤੋਂ ਰੈਫ਼ਰ ਹੋ ਕੇ ਆਏ ਸਨ ਜਿਨ੍ਹਾਂ ਵਿਚੋਂ ਚਾਰ ਦੀ ਹਾਲਤ ਕਾਫ਼ੀ ਗੰਭੀਰ ਸੀ ਜਿਨ੍ਹਾਂ ਨੂੰ ਆਈਸੀਯੂ ਵਿਚ ਸ਼ਿਫਟ ਕੀਤਾ ਗਿਆ, ਇੰਨ੍ਹਾਂ 'ਚ ਇਕ ਬੱਚਾ ਵੀ ਸ਼ਾਮਿਲ ਹੈ ਤੇ ਬਾਕੀਆਂ ਦੇ ਵੀ ਕਾਫੀ ਸੱਟਾਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਾਰੇ ਮਰੀਜ਼ਾਂ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਵੇਗਾ ਤੇ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾਵੇਗੀ |
ਪਿਛਲੀ ਖ਼ਬਰ ਕਾਂਗਰਸੀ ਆਗੂ ਤੇ ਵਰਕਰਾਂ ਨੇ ਪਿੰਡ ਰਾਮੇਆਣਾ 'ਚ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ <br/> ਅਗਲੀ ਖ਼ਬਰ ਸਪੀਕਰ ਸੰਧਵਾਂ ਦੇ ਘਰ ਅੱਗੇ ਪੰਜਾਬ ਸਰਕਾਰ ਦਾ ਕਾਂਗਰਸੀ ਵਰਕਰਾਂ ਨੇ ਪੁਤਲਾ ਫ਼ੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।