07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਨਵੇਂ ਬਣੇ ਕੌਂਸਲਰਾਂ ਦਾ ਸਨਮਾਨ ਸਮਾਰੋਹ ਅੱਜ

ਅਜੀਤ ਡੈਸਕ 07-06-2026
ਕੋਟਕਪੂਰਾ, 6 ਜੂਨ (ਮੋਹਰ ਸਿੰਘ ਗਿੱਲ)-ਇੱਥੋਂ ਦੀ ਸਮਾਜ ਸੇਵੀ ਸੰਸਥਾ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਵਲੋਂ ਸ਼ਹਿਰ ਦੇ ਨਵੇਂ ਬਣੇ 29 ਕੌਂਸਲਰਾਂ ਦਾ ਸਨਮਾਨ ਕਰਨ ਦਾ ਫ਼ੈਸਲਾ ਕੀਤਾ ਹੈ | ਕਲੱਬ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਅਤੇ ਚੇਅਰਮੈਨ ਪੱਪੂ ਲਾਹੌਰੀਆ ਨੇ ਦੱਸਿਆ ਕਿ ਸਨਮਾਨ ਸਮਾਗਮ 7 ਜੂਨ ਦਿਨ ਐਤਵਾਰ ਨੂੰ ਸਵੇਰੇ ਠੀਕ 7:30 ਵਜੇ ਮਿਉੂਾਸਪਲ ਪਾਰਕ ਕੋਟਕਪੂਰਾ ਵਿਖੇ ਗੁੱਡ ਮੌਰਨਿੰਗ ਕਲੱਬ ਦੇ ਮੰਚ 'ਤੇ ਕੀਤਾ ਜਾਵੇਗਾ | ਸਨਮਾਨ ਸਮਾਰੋਹ ਵਿਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ | ਪੋ੍ਰਜੈਕਟ ਇੰਚਾਰਜ ਸੁਰਿੰਦਰ ਸਿੰਘ ਸਦਿਉੜਾ ਅਤੇ ਜਨਰਲ ਸਕੱਤਰ ਪੋ੍ਰ ਐਚ.ਐਸ.ਪਦਮ ਨੇ ਦੱਸਿਆ ਕਿ ਇਸ ਮੌਕੇ ਨਵੇਂ ਬਣੇ ਕੌਂਸਲਰਾਂ ਨਾਲ ਸ਼ਹਿਰ ਦੀਆਂ ਸਮੱਸਿਆਵਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਡਾ. ਮਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਕਲੱਬ ਵਲੋਂ ਕੌਂਸਲਰਾਂ ਲਈ ਚਾਹ ਪਾਰਟੀ ਦਾ ਪ੍ਰਬੰਧ ਵੀ ਕੀਤਾ ਗਿਆ ਹੈ |

ਪਿਛਲੀ ਖ਼ਬਰ ਵਿਸ਼ਵ ਸਾਈਕਲ ਦਿਵਸ ਮਨਾਇਆ <br/> ਅਗਲੀ ਖ਼ਬਰ ਪਟਿਆਲਾ 'ਚ ਬੇਰੁਜ਼ਗਾਰ ਲਾਈਨਮੈਨਾਂ 'ਤੇ ਹੋਏ ਲਾਠੀਚਾਰਜ ਖ਼ਿਲਾਫ਼ ਜੈਤੋ 'ਚ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।