07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਵਿਸ਼ਵ ਸਾਈਕਲ ਦਿਵਸ ਮਨਾਇਆ <br/>

ਅਜੀਤ ਡੈਸਕ 07-06-2026
ਕੋਟਕਪੂਰਾ, 6 ਜੂਨ (ਮੋਹਰ ਸਿੰਘ ਗਿੱਲ)-ਪਿਛਲੇ ਲੰਬੇ ਸਮੇਂ ਤੋਂ ਸਾਈਕਲਿੰਗ ਦੇ ਖੇਤਰ ਵਿਚ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ 'ਤੇ ਨਾਮ ਰੌਸ਼ਨ ਕਰਨ ਵਾਲੀ ਸਮਾਜ ਸੇਵੀ ਸੰਸਥਾ 'ਕੋਟਕਪੂਰਾ ਸਾਈਕਲ ਰਾਈਡਰਜ਼' ਦੀ ਟੀਮ ਵਲੋਂ ਵਿਸ਼ਵ ਸਾਈਕਲ ਦਿਵਸ ਮਨਾਇਆ ਗਿਆ, ਜਿਸ ਵਿਚ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਕਲੇਰ, ਗੁਰਪ੍ਰੀਤ ਸਿੰਘ ਕਮੋਂ ਅਤੇ ਜਰਨੈਲ ਸਿੰਘ ਵਲੋਂ 65 ਕਿਲੋਮੀਟਰ ਅਤੇ ਡਾ. ਕੁਲਦੀਪ ਧੀਰ, ਡਾ. ਕੰਵਲ ਸੇਠੀ ਅਤੇ ਅਰਵਿੰਦ ਲੱਕੀ ਵਲੋਂ ਲਗਪਗ 30 ਕਿਲੋਮੀਟਰ ਦਾ ਸਫ਼ਰ ਤਹਿ ਕੀਤਾ ਗਿਆ | ਇਸ ਮੌਕੇ ਡਾ. ਕੁਲਦੀਪ ਧੀਰ ਅਤੇ ਡਾ. ਕੰਵਲ ਸੇਠੀ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਜੇਕਰ ਅੱਜ ਦੀ ਦੌੜ-ਭੱਜ ਦੀ ਜ਼ਿੰਦਗੀ ਵਿਚ ਚੰਗਾ ਜੀਵਨ ਬਤੀਤ ਕਰਨਾ ਚਾਹੁੰਦੇ ਹਾਂ ਤਾਂ ਸਾਨੂੰ ਆਪਣੀ ਸਿਹਤ ਵੱਲ ਉਚੇਚਾ ਧਿਆਨ ਦੇਣਾ ਚਾਹੀਦਾ ਹੈ | ਤੌਰ 'ਤੇ ਧਿਆਨ ਦੇਣ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ | ਤੰਦਰੁਸਤੀ ਲਈ ਰੋਜ਼ਾਨਾ ਸੈਰ, ਕਸਰਤ, ਯੋਗਾ ਅਤੇ ਸਾਈਕਲ ਚਲਾਉਣ ਦੀ ਆਦਤ ਜ਼ਰੂਰ ਪਾਉਣੀ ਚਾਹੀਦੀ ਹੈ |

ਪਿਛਲੀ ਖ਼ਬਰ ਕੰਟਰੈਕਟ ਆਧਾਰਿਤ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ <br/> ਅਗਲੀ ਖ਼ਬਰ ਨਵੇਂ ਬਣੇ ਕੌਂਸਲਰਾਂ ਦਾ ਸਨਮਾਨ ਸਮਾਰੋਹ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।