07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਮਲਕੀਤ ਕੌਰ ਬੁੱਟਰ ਸਾਬਕਾ ਸਰਪੰਚ ਚੌਂਤਰਾ ਨਮਿਤ ਅੰਤਿਮ ਅਰਦਾਸ 10 ਨੂੰ

ਮਲਕੀਤ ਕੌਰ ਬੁੱਟਰ ਸਾਬਕਾ ਸਰਪੰਚ <br/> 07-06-2026
ਸ੍ਰੀ ਮੁਕਤਸਰ ਸਾਹਿਬ, 6 ਜੂਨ (ਰਣਜੀਤ ਸਿੰਘ ਢਿੱਲੋਂ)-ਐਡਵੋਕੇਟ ਇਕਬਾਲ ਸਿੰਘ ਬੁੱਟਰ ਅਤੇ ਸ਼ਿਵਰਾਜ ਸਿੰਘ ਬੁੱਟਰ ਸਾਬਕਾ ਸਰਪੰਚ ਚੌਤਰਾ ਦੇ ਮਾਤਾ ਸਰਦਾਰਨੀ ਮਲਕੀਤ ਕੌਰ ਬੁੱਟਰ ਸਾਹਿਬ (ਸਾਬਕਾ ਸਰਪੰਚ) ਪਤਨੀ ਲਛਮਣ ਸਿੰਘ ਬੁੱਟਰ ਵਾਸੀ ਪਿੰਡ ਚੌਂਤਰਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਦਿਹਾਂਤ 'ਤੇ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਜਥੇਦਾਰ ਹੀਰਾ ਸਿੰਘ ਚੜੇਵਾਨ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਸਾਬਕਾ ਚੇਅਰਮੈਨ ਹਰਦੀਪ ਸਿੰਘ ਸੱਕਾਂਵਾਲੀ, ਸੁਖਪਾਲ ਸਿੰਘ ਨਿੱਕਾ ਸੰਧੂ ਸਰਪੰਚ ਸੱਕਾਂਵਾਲੀ, ਨਿਰਭੈ ਸਿੰਘ ਬੁੱਟਰ ਸਰਪੰਚ ਚੜੇਵਾਨ, ਚਰਨਜੀਤ ਸਿੰਘ ਸੰਧੂ ਸਾਬਕਾ ਸਰਪੰਚ ਸੱਕਾਂਵਾਲੀ ਸਮੇਤ ਹੋਰ ਆਗੂਆਂ, ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਤੇ ਪਿੰਡ ਵਾਸੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਸ ਦੁੱਖ ਦੀ ਘੜੀ ਵਿਚ ਬੁੱਟਰ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ | ਮਾਤਾ ਮਲਕੀਤ ਕੌਰ ਬੁੱਟਰ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ 10 ਜੂਨ ਦਿਨ ਬੁੱਧਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ ਪਿੰਡ ਚੌਂਤਰਾ (ਸ੍ਰੀ ਮੁਕਤਸਰ ਸਾਹਿਬ) ਵਿਖੇ ਹੋਵੇਗੀ |
ਪਿਛਲੀ ਖ਼ਬਰ ਵਾਤਾਵਰਨ ਦਿਵਸ ਮਨਾਇਆ <br/> ਅਗਲੀ ਖ਼ਬਰ ਖੇਤਾਂ 'ਚੋਂ ਮੋਟਰਾਂ ਚੋਰੀ ਮਾਮਲੇ 'ਚ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।