07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਵਿਸ਼ਵ ਵਾਤਾਵਰਨ ਦਿਵਸ ਮੌਕੇ ਪੋਸਟਰ ਮੇਕਿੰਗ ਅਤੇ ਭਾਸ਼ਨ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 07-06-2026
ਸ੍ਰੀ ਮੁਕਤਸਰ ਸਾਹਿਬ, 6 ਜੂਨ (ਹਰਮਹਿੰਦਰ ਪਾਲ)-ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਯੁਵਾ ਮਾਮਲੇ ਤੇ ਭਾਰਤ ਸਰਕਾਰ ਵਲੋਂ ਮਾਈ ਭਾਗੋ ਆਯੂਰਵੈਦਿਕ ਮੈਡੀਕਲ ਹਸਪਤਾਲ ਦੇ ਸਹਿਯੋਗ ਨਾਲ ਜ਼ਿਲ੍ਹਾ ਯੂਥ ਅਫ਼ਸਰ ਤਨਵੀ ਅਗਰਵਾਲ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਮੌਕੇ ਵਾਤਾਵਰਨ ਦੀ ਸੰਭਾਲ ਤੇ ਹਰਿਆਲੀ ਨੂੰ ਉਤਸਾਹਿਤ ਕਰਨ ਦੇ ਉਦੇਸ਼ ਨਾਲ ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਦੇ ਨਾਲ-ਨਾਲ ਸਮਾਗਮ ਦੌਰਾਨ ਵੱਖ-ਵੱਖ ਕਿਸਮਾਂ ਦੇ ਬੂਟੇ ਵੀ ਲਗਾਏ ਗਏ ਅਤੇ ਸਾਰਿਆਂ ਨੂੰ ਇਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ | ਪੋਸਟਰ ਮੇਕਿੰਗ ਤੇ ਭਾਸ਼ਣ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ | ਪਿ੍ੰਸੀਪਲ ਸਨੇਹਾ ਰੰਗਾ ਵਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਸਟਾਫ਼ ਦਾ ਧੰਨਵਾਦ ਕੀਤਾ | ਸਮਾਗਮ ਦੇ ਅੰਤ ਵਿਚ ਭਾਗ ਲੈਣ ਵਾਲਿਆਂ ਦੀ ਸ਼ਲਾਘਾ ਕੀਤੀ ਗਈ ਅਤੇ ਸਭ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ ਗਿਆ | ਅੰਤ ਵਿਚ ਤਨਵੀ ਅਗਰਵਾਲ ਨੇ ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਵਲੋਂ ਸਮੂਹ ਸਟਾਫ਼ ਦਾ ਧੰਨਵਾਦ ਕੀਤਾ ਅਤੇ ਮਾਈ ਭਾਰਤ ਪੋਰਟਲ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਵਾਈਸ ਪਿ੍ੰਸੀਪਲ ਸਨੇਹਾ ਰੰਗਾ, ਈਸ਼ਵਰ ਗੋਇਲ (ਸੁਪਰਡੈਂਟ), ਬਬਲੀ ਜੁਨੇਜਾ, ਬਰਿੰਦਰਜੀਤ ਸਿੰਘ, ਦਫ਼ਤਰ ਸਹਾਇਕ ਰਾਜਵਿੰਦਰ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ 'ਖੇਤ ਬਚਾਓ' ਅਭਿਆਨ ਤਹਿਤ ਵਿਸ਼ਵ ਵਾਤਾਵਰਨ ਦਿਵਸ ਮਨਾਇਆ <br/> ਅਗਲੀ ਖ਼ਬਰ ਵਾਤਾਵਰਨ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।