07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸ੍ਰੀ ਮੁਕਤਸਰ ਸਾਹਿਬ ਵਿਖੇ ਘੱਲੂਘਾਰਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ <br/>

ਅਜੀਤ ਡੈਸਕ 07-06-2026
ਸ੍ਰੀ ਮੁਕਤਸਰ ਸਾਹਿਬ, 6 ਜੂਨ (ਰਣਜੀਤ ਸਿੰਘ ਢਿੱਲੋਂ)-ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਲੂਘਾਰਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸ਼ਹੀਦ ਸਿੰਘਾਂ ਤੇ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਪ੍ਰਕਾਸ਼ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਪਾਇਆ ਗਿਆ | ਇਸ ਮੌਕੇ ਹਜੂਰੀ ਰਾਗੀ ਭਾਈ ਗੁਰਜੀਤ ਸਿੰਘ ਦੇ ਜਥੇ ਵਲੋਂ ਸ਼ਬਦ ਕੀਰਤਨ ਕੀਤਾ ਗਿਆ | ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਅਰਦਾਸ ਕੀਤੀ ਗਈ ਅਤੇ ਹੁਕਮਨਾਮਾ ਲਿਆ ਗਿਆ | ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਾਈ ਨਿਰਮਲਜੀਤ ਸਿੰਘ ਵਲੋਂ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ, ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੈਨੇਜਰ ਭਾਈ ਸੁਮੇਰ ਸਿੰਘ, ਮੀਤ ਮੈਨੇਜਰ ਭਾਈ ਸੁਖਦੇਵ ਸਿੰਘ, ਹਰਿੰਦਰਪਾਲ ਸਿੰਘ ਬੇਦੀ, ਚਾਨਣ ਸਿੰਘ ਮੰਮੂ ਖੇੜਾ ਤੋਂ ਇਲਾਵਾ ਹੋਰ ਆਗੂ, ਸ਼੍ਰੋਮਣੀ ਕਮੇਟੀ ਕਰਮਚਾਰੀ ਅਤੇ ਸੰਗਤਾਂ ਹਾਜ਼ਰ ਸਨ | ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਨਵਤੇਜ ਸਿੰਘ ਕਾਉਣੀ ਨੇ ਕਿਹਾ ਕਿ ਉਸ ਸਮੇਂ ਦੀ ਹਕੂਮਤ ਨੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਮੇਤ ਹੋਰ ਗੁਰਧਾਮਾਂ 'ਤੇ ਟੈਂਕਾਂ ਤੇ ਤੋਪਾਂ ਨਾਲ ਹਮਲੇ ਕੀਤੇ, ਜਿਸ ਨਾਲ ਬਹੁਤ ਸਿੰਘ ਤੇ ਸਿੰਘਣੀਆਂ ਸ਼ਹੀਦ ਹੋ ਗਏ | ਇਸ ਦਿਨ ਨੂੰ ਘੱਲੂਘਾਰਾ ਦੇ ਨਾਂਅ 'ਤੇ ਯਾਦ ਕਰਦਿਆਂ ਸ਼ਹੀਦ ਸਿੰਘਾਂ ਤੇ ਸਿੰਘਣੀਆਂ ਨੂੰ ਯਾਦ ਕੀਤਾ ਗਿਆ ਅਤੇ ਉਨ੍ਹਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਤੋਂ ਇਲਾਵਾ ਹੋਰ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਤੋਂ ਵੀ ਸ਼ਹੀਦਾਂ ਦੀ ਯਾਦ ਮਨਾਏ ਜਾਣ ਦੇ ਸਮਾਚਾਰ ਹਨ | ਪਿੰਡ ਭੁੱਟੀਵਾਲਾ ਦੇ ਬੱਸ ਸਟੈਂਡ ਵਿਖੇ ਵੀ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਹੋਰ ਸ਼ਹੀਦਾਂ ਦੀ ਯਾਦ ਵਿਚ ਪਿੰਡ ਦੇ ਨੌਜਵਾਨਾਂ ਵਲੋਂ ਠੰਢੇ-ਮਿੱਠੇ ਜਲ ਦੀ ਛਬੀਲ ਲਾਈ ਗਈ ਅਤੇ ਰਾਹਗੀਰਾਂ ਨੂੰ ਮਿੱਠਾ ਜਲ ਛਕਾਇਆ ਗਿਆ |

ਪਿਛਲੀ ਖ਼ਬਰ ਜੀ.ਟੀ.ਯੂ. ਵਲੋਂ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਲਾਠੀਚਾਰਜ ਕਰਨ ਦੀ ਨਿਖੇਧੀ <br/> ਅਗਲੀ ਖ਼ਬਰ 'ਖੇਤ ਬਚਾਓ' ਅਭਿਆਨ ਤਹਿਤ ਵਿਸ਼ਵ ਵਾਤਾਵਰਨ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।