08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 07-06-2026
ਫ਼ਰੀਦਕੋਟ, 6 ਜੂਨ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਚਹਿਲ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਗਸ਼ਤ ਕਰ ਰਹੇ ਸਨ ਤਾਂ ਅੱਗੇ ਸੇਮ ਨਾਲੇ ਦੀ ਪਟੜੀ 'ਤੇ ਕਥਿਤ ਦੋਸ਼ੀ ਪੰਜਾਬ ਸਿੰਘ ਪੁੱਤਰ ਗੁਰਸੇਵਕ ਸਿੰਘ ਵਾਸੀ ਭਾਣਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 40 ਪਾਬੰਦੀਸ਼ੂਦਾ ਚਿੱਟੇ ਰੰਗ ਦੀਆਂ ਨਸ਼ੇ ਦੀਆਂ ਖੁੱਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਨਵੇਂ ਜ਼ਿਲ੍ਹਾ ਪੁਲਿਸ ਮੁਖੀ ਨੇ ਕੋਟਕਪੂਰਾ 'ਚ ਵਪਾਰੀਆਂ ਨਾਲ ਪਲੇਠੀ ਮਿਲਣੀ ਕੀਤੀ <br/> ਅਗਲੀ ਖ਼ਬਰ ਅਕਾਲੀ ਆਗੂ ਰਾਜਾ ਬੁੱਟਰ ਦੇ ਪਿਤਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।