08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਡੀ.ਟੀ.ਐਫ. ਵਲੋਂ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੁਲਿਸ ਤਸ਼ਦੱਦ ਦੀ ਨਿਖੇਧੀ

ਅਜੀਤ ਡੈਸਕ 07-06-2026
ਫ਼ਰੀਦਕੋਟ, 6 ਜੂਨ (ਸਰਬਜੀਤ ਸਿੰਘ)-ਡੈਮੋਕਰੇਟਿਕ ਟੀਚਰਜ਼ ਫ਼ਰੰਟ ਫ਼ਰੀਦਕੋਟ ਦੀ ਅਹਿਮ ਮੀਟਿੰਗ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਸੰਬੋਧਨ ਕਰਦੇ ਹੋਏ ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਅੰਨ੍ਹੇ ਤਸ਼ਦੱਦ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਸੁਖਵਿੰਦਰ ਸਿੰਘ ਸੁੱਖੀ ਅਤੇ ਜਨਰਲ ਸਕੱਤਰ ਗਗਨ ਪਾਹਵਾ ਨੇ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੰਘਰਸ਼ ਨੂੰ ਕੁਚਲਣ ਦੀ ਨੀਤੀ ਨੂੰ ਛੱਡ ਕੇ ਬੇਰੁਜ਼ਗਾਰਾਂ ਦੀਆਂ ਮੰਗਾਂ ਲਈ ਮੀਟਿੰਗ ਦੇ ਕੇ ਪੰਜਾਬ ਸਰਕਾਰ ਨੂੰ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ ਅਤੇ ਮੰਗਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ ਤੇ ਬੇਰੁਜ਼ਗਾਰ ਲਾਈਨਮੈਨਾਂ ਨੂੰ ਪੱਕਾ ਰੁਜ਼ਗਾਰ ਦੇਣ ਦਾ ਪ੍ਰਬੰਧ ਕਰਨਾ ਚਾਹੀਦਾ ਹੈ | ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਹਰਜਸਦੀਪ ਸਿੰਘ ਅਤੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਰੰਧਾਵਾ ਨੇ ਸ਼ਖਤ ਸ਼ਬਦਾਂ ਵਿਚ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਦੇ ਅਜਿਹੇ ਰਵੱਈਏ ਨਾਲ ਇਹ ਸਾਬਿਤ ਹੋ ਗਿਆ ਹੈ ਕਿ ਸਰਕਾਰ ਨੇ ਲੋਕਤੰਤਰ ਦੀ ਥਾਂ ਤਾਨਾਸ਼ਾਹੀ ਨੀਤੀ ਵਰਤ ਕੇ ਬਦਲਾਅ ਲਿਆਂਦਾ ਹੈ | ਇਸ ਮੌਕੇ ਅਜਾਇਬ ਸਿੰਘ, ਕੁਲਵਿੰਦਰ ਸਿੰਘ ਬਰਾੜ, ਕੁਲਦੀਪ ਸਿੰਘ ਘਣੀਆ, ਅਮਨਦੀਪ ਸਿੰਘ ਜੱਸਲ, ਨਵਪ੍ਰੀਤ ਸਿੰਘ, ਜਸਪ੍ਰੀਤ ਸਿੰਘ ਸੰਧੂ, ਸਵਰਨਪਾਲ ਸਿੰਘ, ਗੁਰਸੇਵਕ ਸਿੰਘ ਅਤੇ ਹੋਰ ਅਧਿਆਪਕ ਹਾਜ਼ਰ ਸਨ |

ਪਿਛਲੀ ਖ਼ਬਰ ਐਚ. ਐਲ. ਬੀ. ਦਾ ਕੰਮ ਪਹਿਲਾਂ ਪੂਰਾ ਕਰਨ 'ਤੇ ਅਧਿਆਪਕਾ ਸਰਬਜੀਤ ਕੌਰ ਸਨਮਾਨਿਤ <br/> ਅਗਲੀ ਖ਼ਬਰ ਆਦੇਸ਼ ਕੈਂਪਸ ਵਲੋਂ ਵਾਤਾਵਰਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।