08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਬਾਵਰੀਆ ਸਿੱਖ ਬਰਾਦਰੀ ਵਲੋਂ ਪੰਜਾਬ 'ਚ ਬਰਾਦਰੀ ਦਾ ਮਜ਼ਬੂਤ ਸੰਗਠਨ ਬਣਾਉਣ ਲਈ ਕਮੇਟੀਆਂ ਦਾ ਗਠਨ <br/>

ਅਜੀਤ ਡੈਸਕ 07-06-2026
ਸਾਦਿਕ, 6 ਜੂਨ (ਗੁਰਭੇਜ ਸਿੰਘ ਚੌਹਾਨ)-ਬਾਵਰੀਆ ਸਿੱਖ ਬਰਾਦਰੀ ਦੇ ਸੂਬਾ ਪ੍ਰਧਾਨ ਵਾਹਿਗੁਰੂ ਸਿੰਘ ਕਾਬਲ ਵਾਲਾ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਬਰਾਦਰੀ ਦੇ ਲੋਕਾਂ ਦੀ ਪੰਜਾਬ ਦੇ ਸੌ ਪਿੰਡਾਂ ਵਿਚ ਆਬਾਦੀ ਹੈ ਅਤੇ ਉਨ੍ਹਾਂ ਦਾ ਇਕ ਸੰਗਠਨ ਬਣਾਉਣ ਲਈ ਉਨ੍ਹਾਂ ਨੂੰ ਇਸ ਸਾਰੀ ਬਰਾਦਰੀ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਵਲੋਂ ਹੁਣ ਇਸ ਸੰਗਠਨ ਦੀਆਂ ਪਿੰਡ ਪਿੰਡ ਇਕਾਈਆਂ ਬਣਾਈਆਂ ਜਾ ਰਹੀਆਂ ਹਨ | ਜਿਸ ਤਹਿਤ ਪਿੰਡ ਗੁੱਜਰ ਨੇੜੇ ਸਾਦਿਕ ਜਿੱਥੇ ਵੱਡੀ ਗਿਣਤੀ 'ਚ ਇਹ ਭਾਈਚਾਰਾ ਰਹਿੰਦਾ ਹੈ ਦੀ ਇਕਾਈ ਦਾ ਗਠਨ ਕੀਤਾ ਗਿਆ ਹੈ | ਜਿਸਦਾ ਪ੍ਰਧਾਨ ਲਖਵੀਰ ਸਿੰਘ, ਕਮੇਟੀ ਮੈਂਬਰ ਜਗਦੀਸ਼ ਸਿੰਘ, ਬਲਵਿੰਦਰ ਸਿੰਘ, ਬਿੱਟੂ ਸਿੰਘ, ਜਸਵੀਰ ਸਿੰਘ, ਪ੍ਰਕਾਸ਼ ਸਿੰਘ, ਲਾਲ ਸਿੰਘ, ਸੁਖਮੰਦਰ ਸਿੰਘ, ਨਿਰਮਲ ਸਿੰਘ, ਗੁਰਦੀਪ ਸਿੰਘ, ਅਰਜਨ ਸਿੰਘ, ਰਛਪਾਲ ਸਿੰਘ, ਰਾਜਵਿੰਦਰ ਸਿੰਘ, ਗੁਰਪ੍ਰੀਤ ਸਿੰਘ , ਮੰਗਲ ਸਿੰਘ ਨਿਯੁਕਤ ਕੀਤੇ ਗਏ ਹਨ | ਇਸੇ ਤਰਾਂ ਭਿੰਡਰ ਕਲਾਂ ਅਤੇ ਭਿੰਡਰ ਖੁਰਦ ਵਿਚ ਵੀ ਇਸ ਤਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਹਨ |

ਪਿਛਲੀ ਖ਼ਬਰ ਸੀਨੀਅਰ ਸਿਟੀਜਨ ਵੈੱਲਫ਼ੇਅਰ ਐਸੋਸੀਏਸ਼ਨ ਨੇ ਸਨਮਾਨ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਐਚ. ਐਲ. ਬੀ. ਦਾ ਕੰਮ ਪਹਿਲਾਂ ਪੂਰਾ ਕਰਨ 'ਤੇ ਅਧਿਆਪਕਾ ਸਰਬਜੀਤ ਕੌਰ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।