08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਜਨਰਲ ਕੈਟਾਗਰੀਜ਼ ਵੈੱਲਫ਼ੇਅਰ ਫ਼ੈਡਰੇਸ਼ਨ ਵਲੋਂ ਪਟਿਆਲਾ ਵਿਖੇ ਹੋਏ ਲਾਠੀਚਾਰਜ ਦੀ ਪੁਰਜ਼ੋਰ ਸ਼ਬਦਾਂ 'ਚ ਨਿੰਦਾ <br/>

ਅਜੀਤ ਡੈਸਕ 07-06-2026
ਫ਼ਰੀਦਕੋਟ, 6 ਜੂਨ (ਹਰਮਿੰਦਰ ਸਿੰਘ ਮਿੰਦਾ)-ਜਨਰਲ ਕੈਟਾਗਿਰੀਜ਼ ਵੈਲਫ਼ੇਅਰ ਫ਼ੈਡਰੇਸ਼ਨ ਪੰਜਾਬ ਦੇ ਆਗੂਆਂ ਸਖਬੀਰ ਸਿੰਘ, ਸੁਦੇਸ਼ ਕਮਲ ਸ਼ਰਮਾ, ਅਮਰਜੀਤ ਸਿੰਘ ਗੋਂਦਾਰਾ, ਜਸਵੰਤ ਸਿੰਘ ਬਰਾੜ, ਗੁਰਨੈਬ ਸਿੰਘ ਬਰਾੜ, ਵਰਿੰਦਰ ਸਿੰਘ ਸੰਧੂ ਅਤੇ ਗੁਰਦੇਵ ਸਿੰਘ ਨੇ ਬੀਤੇ ਦਿਨੀ ਪਟਿਆਲਾ ਵਿਖੇ 2600 ਅਪ੍ਰੈਂਟਿਸ ਲਾਈਨਮੈਨਾਂ 'ਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਫ਼ੈਡਰੇਸ਼ਨ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਵਤੀਰਾ ਬਹੁਤ ਨਿੰਦਣਯੋਗ ਸੀ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਬੇਰੁਜ਼ਗਾਰਾਂ ਦੀਆਂ ਹੱਕੀ ਮੰਗਾਂ ਸੁੰਨਣ ਦੀ ਬਜਾਏ ਡਾਂਗ ਦੇ ਜ਼ੋਰ ਨਾਲ ਬੇਰੁਜ਼ਗਾਰਾਂ ਨੂੰ ਦਬਾਉਣਾ ਚਾਹੁੰਦੀ ਹੈ | ਫ਼ੈਡਰੇਸ਼ਨ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆ ਕਾਰਨ ਪਹਿਲਾਂ ਹੀ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਵਿਚ ਹੀ ਘੱਟ ਨੌਕਰੀਆਂ ਮਿਲ ਰਹੀਆਂ ਹਨ | ਜਦੋਂ ਕਿ ਬਾਹਰਲੇ ਸੂਬਿਆਂ ਤੋਂ ਆ ਕੇ ਬੇਰੁਜ਼ਗਾਰ ਪੰਜਾਬ ਵਿਚ ਨੌਕਰੀਆਂ ਪ੍ਰਾਪਤ ਕਰ ਰਹੇ ਹਨ | ਲੋਕਤੰਤਰ ਵਿਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨਾ ਹਰੇਕ ਦਾ ਹੱਕ ਹੈ ਤੇ ਖਾਸ ਕਰਕੇ ਪੰਜਾਬ ਦੀ ਮੌਜੂਦਾ ਸਰਕਾਰ ਤਾਂ ਰੋਸ ਧਰਨਿਆਂ ਦੀ ਹੀ ਉਪਜ ਹੈ | ਪੰਜਾਬ ਦੇ ਮੁੱਖ ਮੰਤਰੀ ਨੇ ਵੋਟਾਂ ਤੋਂ ਪਹਿਲਾਂ ਬੇਰੁਜ਼ਗਾਰਾਂ ਦੇ ਧਰਨਿਆਂ ਵਿਚ ਜਾ ਕੇ ਬੇਰੁਜ਼ਗਾਰਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਨੌਜਵਾਨਾਂ ਨੂੰ ਪੰਜਾਬ ਵਿਚ ਧਰਨੇ ਨਹੀਂ ਦੇਣੇ ਪੈਣਗੇ ਅਤੇ ਉਨ੍ਹਾਂ ਦਾ ਹਰਾ ਪੈੱਨ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਲਈ ਚੱਲੇਗਾ | ਜਦੋਂ ਕਿ ਅਸਲੀਅਤ ਵਿਚ ਹੁਣ ਪੰਜਾਬ ਵਿਚ ਹਰਾ ਪੈੱਨ ਰੁਜ਼ਗਾਰ ਦੀ ਬਜਾਏ ਡਾਂਗ ਨਾਲ ਬੇਰੁਜ਼ਗਾਰਾਂ ਨੂੰ ਕੁਚਲਣ ਲਈ ਵਰਤਿਆਂ ਜਾ ਰਿਹਾ ਹੈ | ਫ਼ੈਡਰੇਸ਼ਨ ਨੇ ਕਿਹਾ ਕਿ ਰੁਜ਼ਗਾਰ ਮੰਗਦੇ ਨੌਜਵਾਨਾਂ ਨੂੰ ਛੱਲੀਆਂ ਵਾਂਗ ਕੁੱਟਿਆ ਗਿਆ ਹੈ | ਫ਼ੈਡਰੇਸ਼ਨ ਇਸ ਅਣਮਨੁੱਖੀ ਵਰਤਾਰੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ | ਫ਼ੈਡਰੇਸ਼ਨ ਨੇ ਮੰਗ ਕੀਤੀ ਹੈ ਕਿ ਇਸ ਲਾਡੀਚਾਰਜ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰੇ ਨਹੀਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਮੁੱਚੇ ਪੰਜਾਬ ਵਾਸੀ ਸਰਕਾਰ ਦੀ ਇਸ ਮਾੜੀ ਕਾਰਵਾਈ ਦਾ ਮੂੰਹ ਤੋੜ ਜਵਾਬ ਦੇਣਗੇ |

ਪਿਛਲੀ ਖ਼ਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਪੱਤਰਕਾਰ ਮੇਵਾ ਸਿੰਘ ਨਾਲ ਦੁੱਖ ਸਾਂਝਾ <br/> ਅਗਲੀ ਖ਼ਬਰ ਸੀਨੀਅਰ ਸਿਟੀਜਨ ਵੈੱਲਫ਼ੇਅਰ ਐਸੋਸੀਏਸ਼ਨ ਨੇ ਸਨਮਾਨ ਸਮਾਰੋਹ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।