08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਲਾਈਨਮੈਨਾਂ 'ਤੇ ਪੁਲਿਸ ਤਸ਼ੱਦਦ ਦੀ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਨਿਖੇਧੀ <br/>

ਅਜੀਤ ਡੈਸਕ 07-06-2026
ਮਲੋਟ, 6 ਜੂਨ (ਪਾਟਿਲ)-ਪੀ.ਐੱਸ.ਪੀ.ਸੀ.ਐੱਲ. ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਮਲੋਟ ਦੀ ਸਮੁੱਚੀ ਟੀਮ ਵਲੋਂ ਅਪਰੈਂਟਸ ਲਾਈਨਮੈਨ ਸਾਥੀਆਂ 'ਤੇ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਗਏ ਅੰਨ੍ਹੇਵਾਹ ਤਸ਼ੱਦਦ ਦਾ ਸਖ਼ਤ ਵਿਰੋਧ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੋੜਾ ਸਿੰਘ ਸਕੱਤਰ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਮਲੋਟ ਨੇ ਕਿਹਾ ਕਿ ਪੰਜਾਬ ਸਰਕਾਰ ਦਾ 'ਬਦਲਾਅ' ਦਾ ਦਾਅਵਾ ਖੋਖਲ੍ਹਾ ਸਾਬਤ ਹੋਇਆ ਹੈ | ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਪੰਜਾਬ ਵਿਚ ਬਦਲਾਅ ਲਿਆਉਣ ਦੀਆਂ ਗੱਲਾਂ ਕਰਦੀ ਸੀ, ਉੱਥੇ ਹੀ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਸਾਥੀਆਂ 'ਤੇ ਪੁਲਿਸ ਵਲੋਂ ਤਸ਼ੱਦਦ ਕੀਤਾ ਗਿਆ | ਇੱਥੋਂ ਤੱਕ ਕਿ ਉਨ੍ਹਾਂ ਦੀਆਂ ਪੱਗਾਂ ਵੀ ਲਾਹੀਆਂ ਗਈਆਂ, ਜੋ ਕਿ ਬੇਹੱਦ ਮੰਦਭਾਗਾ ਹੈ | ਪੈਨਸ਼ਨਰਜ਼ ਐਸੋਸੀਏਸ਼ਨ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਅਤੇ ਬੋਰਡ ਮੈਨੇਜਮੈਂਟ ਲਾਈਨਮੈਨਾਂ ਦੇ ਮੰਗਾਂ ਤੇ ਮਸਲੇ ਤੁਰੰਤ ਗੱਲਬਾਤ ਰਾਹੀਂ ਹੱਲ ਕਰੇ ਅਤੇ ਜਿਨ੍ਹਾਂ ਪੁਲਿਸ ਕਰਮਚਾਰੀਆਂ ਨੇ ਸਾਥੀਆਂ 'ਤੇ ਲਾਠੀਚਾਰਜ ਕੀਤਾ ਹੈ, ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ |

ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਵਿਖੇ ਸਮਰ ਕੈਂਪ <br/> ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।