30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਭਾਜਪਾ ਵਲੋਂ ਕਿੱਲਿਆਂਵਾਲੀ ਅਤੇ ਸਰਾਵਾਂ ਬੋਦਲਾਂ ਮੰਡਲਾਂ ਦੇ ਨਵੇਂ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 08-06-2026
ਮਲੋਟ, 7 ਜੂਨ (ਪਾਟਿਲ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸਤੀਸ਼ ਅਸੀਜਾ ਵਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ ਲੰਬੀ ਅਧੀਨ ਆਉਂਦੇ ਮੰਡਲ ਕਿੱਲਿਆਂਵਾਲੀ ਦੇ ਪ੍ਰਧਾਨ ਵਜੋਂ ਅਰਸ਼ਦੀਪ ਸਿੰਘ ਅਤੇ ਮੰਡਲ ਸਰਾਵਾਂ ਬੋਦਲਾਂ ਦੇ ਪ੍ਰਧਾਨ ਵਜੋਂ ਗੁਰਚਰਨ ਸਿੰਘ ਰੰਧਾਵਾ ਨੂੰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਮਲੋਟ ਵਿਖੇ ਸਤੀਸ਼ ਅਸੀਜਾ ਨੇ ਦੋਵਾਂ ਨਵ-ਨਿਯੁਕਤ ਮੰਡਲ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਕ ਅਨੁਸ਼ਾਸਿਤ ਤੇ ਕਾਰਕੁੰਨ ਆਧਾਰਿਤ ਪਾਰਟੀ ਹੈ, ਜਿੱਥੇ ਸਮਰਪਿਤ ਤੇ ਮਿਹਨਤੀ ਕਾਰਕੁੰਨਾਂ ਨੂੰ ਹਮੇਸ਼ਾ ਸਨਮਾਨ ਦਿੱਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਅਰਸ਼ਦੀਪ ਸਿੰਘ ਅਤੇ ਗੁਰਚਰਨ ਸਿੰਘ ਰੰਧਾਵਾ ਲੰਮੇ ਸਮੇਂ ਤੋਂ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਅ ਰਹੇ ਹਨ | ਜ਼ਿਲ੍ਹਾ ਪ੍ਰਧਾਨ ਨੇ ਆਸ ਪ੍ਰਗਟਾਈ ਕਿ ਦੋਵੇਂ ਨਵੇਂ ਮੰਡਲ ਪ੍ਰਧਾਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਬੂਥ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕਰਨ, ਨਵੇਂ ਕਾਰਕੁੰਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਅਹਿਮ ਯੋਗਦਾਨ ਪਾਉਣਗੇ | ਨਵ-ਨਿਯੁਕਤ ਮੰਡਲ ਪ੍ਰਧਾਨਾਂ ਨੇ ਪਾਰਟੀ ਹਾਈਕਮਾਂਡ, ਪੰਜਾਬ ਭਾਜਪਾ ਲੀਡਰਸ਼ਿਪ ਤੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਨਿਸ਼ਠਾ ਨਾਲ ਨਿਭਾਉਣਗੇ | ਇਸ ਨਿਯੁਕਤੀ ਨਾਲ ਭਾਜਪਾ ਕਾਰਕੁੰਨਾਂ ਵਿਚ ਖ਼ੁਸ਼ੀ ਦੀ ਲਹਿਰ ਹੈ ਅਤੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਦੋਵਾਂ ਨਵੇਂ ਮੰਡਲ ਪ੍ਰਧਾਨਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ | ਇਸ ਮੌਕੇ ਜ਼ਿਲ੍ਹਾ ਵਾਈਸ ਪ੍ਰਧਾਨ ਅਮਨਦੀਪ ਸੰਧੂ, ਸਾਬਕਾ ਮੰਡਲ ਪ੍ਰਧਾਨ ਸੀਤਾ ਰਾਮ ਖਟਕ, ਸਾਬਕਾ ਨਗਰ ਕੌਂਸਲਰ ਵਾਈਸ ਪ੍ਰਧਾਨ ਅਸ਼ਵਨੀ ਡਾਵਰ, ਸੀਨੀਅਰ ਆਗੂ ਅਮਨ ਮਿੱਢਾ, ਸੀਨੀਅਰ ਆਗੂ ਗੁਰਪ੍ਰੀਤ ਸੰਧੂ, ਅਭੀ ਜਲਹੋਤਰਾ ਵੀ ਮੌਜੂਦ ਸਨ |

ਪਿਛਲੀ ਖ਼ਬਰ ਬੱਚੇ ਨੂੰ ਜ਼ਬਰਦਸਤੀ ਚੁੱਕ ਕੇ ਲਿਜਾਣ ਦੇ ਮਾਮਲੇ 'ਚ ਤਿੰਨ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਮੁਕਤਸਰ ਵਿਕਾਸ ਮਿਸ਼ਨ ਵਲੋਂ ਲੜਕੀਆਂ ਦੀ ਕਿ੍ਕਟ ਟੀਮ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।