30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

35ਵੀਂ ਬਰਸੀ 'ਤੇ ਕਾਮਰੇਡ ਅਮੋਲਕ ਸਿੰਘ ਔਲਖ ਅਤੇ ਉਸ ਦੇ ਛੇ ਸ਼ਹੀਦ ਸਾਥੀਆਂ ਨੂੰ ਸ਼ਰਧਾਂਜਲੀ

ਅਜੀਤ ਡੈਸਕ 08-06-2026
ਕੋਟਕਪੂਰਾ, 7 ਜੂਨ (ਮੋਹਰ ਸਿੰਘ ਗਿੱਲ)-ਪਿੰਡ ਔਲਖ ਵਿਖੇ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਅਤੇ ਉਨ੍ਹਾਂ ਦੇ ਛੇ ਸ਼ਹੀਦ ਸਾਥੀਆਂ ਦੀ 35ਵੀਂ ਬਰਸੀ ਮੌਕੇ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਸ਼ਹੀਦੀ ਯਾਦਗਾਰ ਵਿਖੇ ਪਾਰਟੀ ਦਾ ਲਾਲ ਝੰਡਾਂ ਲਹਿਰਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਝੰਡਾਂ ਲਹਿਰਾਉਣ ਦੀ ਰਸਮ ਬਜ਼ੁਰਗ ਸਾਥੀ ਸੁਖਦਰਸ਼ਨ ਰਾਮ ਸ਼ਰਮਾ ਅਤੇ ਸੀ.ਪੀ.ਆਈ ਦੇ ਕੌਮੀ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ ਵਲੋਂ ਕੀਤੀ ਗਈ | ਕਾਮਰੇਡ ਹਰਦੇਵ ਅਰਸ਼ੀ ਨੇ ਕਿਹਾ ਕਿ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਅਤੇ ਉਨ੍ਹਾਂ ਦੇ ਛੇ ਸ਼ਹੀਦ ਸਾਥੀਆਂ ਵਲੋਂ 7 ਜੂਨ 1991 ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਿਰ ਦਿੱਤੀ ਗਈ ਸ਼ਹਾਦਤ ਅਜਾਈਾ ਨਹੀਂ ਜਾਵੇਗੀ | ਉਨ੍ਹਾਂ ਕਿਹਾ ਕਿ ਮੌਜੂਦਾ ਦੌਰ ਵਿਚ ਇਨ੍ਹਾਂ ਕੁਰਬਾਨੀਆਂ ਦਾ ਮਹੱਤਵ ਹੋਰ ਵੀ ਵਧ ਜਾਂਦਾ ਹੈ, ਜਦੋਂ ਸਾਡੇ ਮੁਲਕ ਦੀ ਸਿਆਸਤ ਧਰਮ ਨਿਰਪੱਖਤਾ ਦੇ ਸਿਧਾਂਤ ਤੋਂ ਬੁਰੀ ਤਰਾਂ ਭਟਕ ਗਈ ਹੋਵੇ | ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਸਕੱਤਰ ਪ੍ਰੇਮ ਚਾਵਲਾ, ਵਿੱਤ ਸਕੱਤਰ ਗੁਰਚਰਨ ਸਿੰਘ ਮਾਨ, ਗੁਰਨਾਮ ਸਿੰਘ ਮਾਨੀ ਸਿੰਘ ਵਾਲਾ ਜ਼ਿਲ੍ਹਾ ਪ੍ਰਧਾਨ ਪੰਜਾਬ ਖੇਤ ਮਜ਼ਦੂਰ ਸਭਾ, ਗੁਰਦੀਪ ਸਿੰਘ ਦੀਪ ਸਿੰਘ ਵਾਲਾ, ਨਰੇਗਾ ਰੁਜ਼ਗਾਰ ਪ੍ਰਾਪਤੀ ਮਜ਼ਦੂਰ ਯੂਨੀਅਨ ਦੇ ਆਗੂ ਵੀਰ ਸਿੰਘ ਕੰਮੇਆਣਾ, ਗੋਰਾ ਸਿੰਘ ਪਿਪਲੀ, ਬਲਕਾਰ ਸਿੰਘ ਸਹੋਤਾ, ਰੇਸ਼ਮ ਸਿੰਘ ਵਾਂਦਰ ਜਟਾਣਾ, ਸੁਖਜਿੰਦਰ ਸਿੰਘ ਤੂੰਬੜਭੰਨ, ਜਤਿੰਦਰ ਸਿੰਘ ਜੰਡਵਾਲਾ, ਪਾਵਰਕਾਮ ਪੈਨਸ਼ਨਰ ਆਗੂ ਹਰਪਾਲ ਸਿੰਘ ਮਚਾਕੀ, ਇੰਦਰਜੀਤ ਸਿੰਘ ਗਿੱਲ, ਕਾਮਰੇਡ ਕੇਵਲ ਕਿ੍ਸ਼ਨ ਰੋਮਾਣਾ ਸਪੁੱਤਰ ਕਾਮਰੇਡ ਸਾਧੂ ਰਾਮ ਰੋਮਾਣਾ ਅਤੇ ਗਿਆਨ ਚੰਦ ਸ਼ਰਮਾ, ਜਗਤਾਰ ਸਿੰਘ ਭਾਣਾ ਸਾਬਕਾ ਸਰਪੰਚ, ਨੌਜਵਾਨ ਆਗੂ ਚਰਨਜੀਤ ਸਿੰਘ ਚਮੇਲੀ, ਕਾਮਰੇਡ ਗੁਰਮੀਤ ਸਿੰਘ ਵਾਂਦਰ ਤਹਿਸੀਲ ਸਕੱਤਰ ਬਾਘਾਪੁਰਾਣਾ ਅਤੇ ਸਥਾਨਕ ਬ੍ਰਾਂਚ ਦੇ ਆਗੂ ਕਾਮਰੇਡ ਬੋਹੜ ਸਿੰਘ ਔਲਖ, ਜਸਵੰਤ ਸਿੰਘ ਨਿੱਕਾ ਔਲਖ, ਸ਼ਿਵ ਕੁਮਾਰ ਸ਼ਰਮਾ, ਬੂਟਾ ਸਿੰਘ ਉਰਫ਼ ਡੀ.ਸੀ, ਗੁਰਚਰਨ ਸਿੰਘ, ਕੁਲਵੰਤ ਸਿੰਘ, ਮੁਖ਼ਤਿਆਰ ਸਿੰਘ ਭਾਣਾ, ਨਾਇਬ ਸਿੰਘ ਘਣੀਏ ਵਾਲਾ, ਸੁਖਮੰਦਰ ਸਿੰਘ, ਜਲੌਰ ਸਿੰਘ, ਪੱਪੀ ਸਿੰਘ ਰਾਜੋਵਾਲਾ ਅਤੇ ਅੰਗਰੇਜ਼ ਕੌਰ ਅਰਾਈਆਂ ਵਾਲਾ ਕਲਾਂ ਨੇ ਵੀ ਨਾਅਰਿਆਂ ਦੀ ਗੂੰਜ ਵਿਚ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਿਰ ਸ਼ਹਾਦਤ ਦਾ ਜਾਮ ਪੀਣ ਵਾਲੇ ਸਮੂਹ ਸੱਤ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ | ਜ਼ਿਕਰਯੋਗ ਹੈ ਕਿ ਅੱਜ ਦਾ ਬਰਸੀ ਸਮਾਗਮ ਬੀਤੀ ਰਾਤ ਪਾਰਟੀ ਦੀ ਸਥਾਨਕ ਬ੍ਰਾਂਚ ਦੇ ਮੈਂਬਰ ਬਲਕਰਨ ਸਿੰਘ ਖ਼ਾਲਸਾ ਦੇ ਅਚਾਨਕ ਸਦੀਵੀ ਵਿਛੋੜੇ ਕਾਰਨ ਮੁਲਤਵੀ ਕਰਨਾ ਪਿਆ | ਇਸ ਮੌਕੇ ਹਾਜ਼ਰ ਭਾਰਤੀ ਕਮਿਊਨਿਸਟ ਪਾਰਟੀ ਦੇ ਸਮੂਹ ਸੂਬਾਈ ਅਤੇ ਜ਼ਿਲ੍ਹਾ ਪੱਧਰੀ ਆਗੂਆਂ ਅਤੇ ਸਥਾਨਕ ਬ੍ਰਾਂਚ ਦੇ ਸਮੂਹ ਆਗੂਆਂ ਨੇ ਮਿ੍ਤਕ ਬਲਕਰਨ ਸਿੰਘ ਖ਼ਾਲਸਾ ਦੇ ਘਰ ਜਾ ਕੇ ਸਮੂਹ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਉਪਰੰਤ ਸਮੂਹ ਜਥੇਬੰਦੀਆਂ ਦੇ ਆਗੂਆਂ ਨੇ ਇਕ ਮੀਟਿੰਗ ਕਰਕੇ ਫ਼ੈਸਲਾ ਲਿਆ ਕਿ ਸਾਉਣੀ ਦੇ ਸੀਜ਼ਨ ਕਾਰਨ ਮਜ਼ਦੂਰਾਂ ਦੇ ਰੁਝੇਵਿਆਂ ਨੂੰ ਮੁੱਖ ਰੱਖਦੇ ਹੋਏ 35ਵੀ ਬਰਸੀ ਜ਼ਿਲ੍ਹਾ ਪੱਧਰੀ ਚੇਤਨਾ ਕੰਨਵੈਨਸ਼ਨ ਦੇ ਰੂਪ ਵਿਚ 19 ਜੁਲਾਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਪਿੰਡ ਔਲਖ ਵਿਖੇ ਮਨਾਈ ਜਾਵੇਗੀ |
ਪਿਛਲੀ ਖ਼ਬਰ ਫਾਇਰ ਬਿ੍ਗੇਡ ਮਲੋਟ ਦੀ ਮੁਸਤੈਦੀ : ਤਿੰਨ ਥਾਵਾਂ 'ਤੇ ਲੱਗੀ ਅੱਗ 'ਤੇ ਪਾਇਆ ਕਾਬੂ ਅਗਲੀ ਖ਼ਬਰ ਬੱਚੇ ਨੂੰ ਜ਼ਬਰਦਸਤੀ ਚੁੱਕ ਕੇ ਲਿਜਾਣ ਦੇ ਮਾਮਲੇ 'ਚ ਤਿੰਨ ਖ਼ਿਲਾਫ਼ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।