30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪਿੰਡ ਪੱਖੀ ਕਲਾਂ 'ਚ ਇਕੋ ਰਾਤ 'ਚ 25 ਮੋਟਰਾਂ ਚੋਰੀ <br/>

ਅਜੀਤ ਡੈਸਕ 08-06-2026
ਫ਼ਰੀਦਕੋਟ, 7 ਜੂਨ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਪੱਖੀ ਕਲਾਂ ਦੇ ਕਿਸਾਨਾਂ ਦਾ ਇਕ ਪੋਸਟਰ ਸ਼ੋਸਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ | ਜਿਸ ਵਿਚ ਕਿਸਾਨਾਂ ਨੇ ਮੋਟਰ ਚੋਰਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀਆਂ ਕੀਮਤੀ ਮੋਟਰਾਂ ਚੋਰੀ ਨਾ ਕਰਨ ਜਿਸ ਨਾਲ ਉਨ੍ਹਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋ ਰਿਹਾ ਹੈ | ਪੋਸਟਰ 'ਚ ਕਿਸਾਨਾਂ ਨੇ ਚੋਰਾਂ ਨੂੰ ਇਹ ਵੀ ਅਪੀਲ ਕੀਤੀ ਕਿ ਹੈ ਕਿ ਮੋਟਰਾਂ ਚੋਰੀ ਕਰਨ ਦੀ ਬਜਾਏ ਆਪਣੀ ਪੈਸੇ ਦੀ ਲੋੜ ਨੂੰ ਪੂਰਾ ਕਰਨ ਲਈ ਆਪਣੇ ਖਾਤੇ ਦਾ ਇਕ ਸਕੈਨਰ ਪਿੰਡ ਦੀ ਸਾਂਝੀ ਜਗ੍ਹਾ 'ਤੇ ਲਗਾ ਦੇਣ, ਪਿੰਡ ਦੇ ਕਿਸਾਨ ਉਨ੍ਹਾਂ ਦੇ ਖਾਤੇ ਵਿਚ ਪੈਸੇ ਪਾ ਦੇਣਗੇ | ਵਾਇਰਲ ਪੋਸਟਰ ਵਿਚ ਹੱਥ ਜੋੜ ਕੇ ਬੇਨਤੀ ਕਰਦੇ ਕਿਸਾਨਾਂ ਕਿਹਾ ਕਿ ਝੋਨੇ ਦੀ ਫ਼ਸਲ ਦਾ ਸੀਜ਼ਨ ਹੈ | ਖੇਤਾਂ ਨੂੰ ਪਾਣੀ ਦੀ ਬਹੁਤ ਜ਼ਰੂਰਤ ਪੈਂਦੀ ਹੈ | ਉਨ੍ਹਾਂ ਵਲੋਂ ਮੋਟਰਾਂ ਚੋਰੀ ਕਰਕੇ ਉਨ੍ਹਾਂ ਨੂੰ ਹੋਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਹ ਅਪੀਲ ਪਿੰਡ ਦੇ ਕਿਸਾਨਾਂ ਨੇ ਪਿੰਡ 'ਚ ਇਕੋ ਰਾਤ ਨੂੰ ਚੋਰੀ ਹੋਈਆਂ 25 ਬਿਜਲੀ ਦੀਆਂ ਮੋਟਰਾਂ ਦਾ ਹੱਲ ਨਾ ਨਿਕਲਦਾ ਦੇਖ ਕੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਢਿੱਲ ਕਾਰਨ ਕੀਤੀ ਹੈ | ਪਿੰਡ ਦੇ ਕਿਸਾਨਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ 15 ਮੋਟਰਾਂ ਹੋਰ ਚੁੱਕੀਆਂ ਹਨ | ਉਹ ਇਸ ਸਬੰਧ ਵਿਚ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਿਲ ਚੁੱਕੇ ਹਨ | ਉਨ੍ਹਾਂ ਦੀ ਇਸ ਸਮੱਸਿਆ ਦਾ ਹੱਲ ਦੋਨਾਂ ਮਹਿਕਮਿਆਂ ਤੋਂ ਨਹੀਂ ਮਿਲਿਆ | ਜਿਸ ਤੋਂ ਬਾਅਦ ਉਨ੍ਹਾਂ ਨੇ ਮੋਟਰ ਚੋਰਾਂ ਨੂੰ ਉਪਰੋਕਤ ਅਪੀਲ ਕੀਤੀ ਹੈ | ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ 2 ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਉਨ੍ਹਾਂ ਦਾ ਰਿਮਾਂਡ ਹਾਸਿਲ ਕੀਤਾ ਹੈ ਤੇ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ | ਆਉਣ ਵਾਲੇ ਸਮੇਂ 'ਚ ਸਾਰੇ ਚੋਰ ਗਿ੍ਫ਼ਤਾਰ ਕਰ ਸਖਤ ਕਾਰਵਾਈ ਕੀਤੀ ਜਾਵੇਗੀ | ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ |

ਪਿਛਲੀ ਖ਼ਬਰ ਕਾਂਗਰਸੀ ਵਰਕਰ 'ਤੇ ਪਰਚਾ ਦਰਜ ਕਰਨ ਨੂੰ ਲੈ ਕੇ ਕਾਂਗਰਸ ਵਲੋਂ ਵਿਧਾਇਕ ਦੇ ਘਰ ਅੱਗੇ ਪ੍ਰਦਰਸ਼ਨ ਅਗਲੀ ਖ਼ਬਰ ਕਲੱਬ ਵਲੋਂ ਸ਼ਹਿਰ ਦੇ ਨਵੇਂ ਬਣੇ 29 ਕੌਂਸਲਰਾਂ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।